Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਸ਼ੀਅਰ ਨੇ ਟਰੂਡੋ ਤੋਂ ਮੰਗਿਆ ਅਸਤੀਫਾ

March 04, 2019 09:04 AM

· ਕੰਜ਼ਰਵੇਟਿਵ ਸਰਕਾਰ ਬਣਨ ਉੱਤੇ ਨਿਆਂ ਮੰਤਰੀ ਤੇ ਅਟਾਰਨੀ ਜਨਰਲ ਦੀਆਂ ਭੂਮਿਕਾਵਾਂ ਨੂੰ ਵੱਖ ਕਰਨਾ ਚਾਹੁਣਗੇ ਸ਼ੀਅਰ

ਓਟਵਾ, 3 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਲਗਾਤਾਰ ਅਸਤੀਫੇ ਦੀ ਮੰਗ ਕਰ ਰਹੇ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਦੀ ਪਾਰਟੀ ਵੱਲੋਂ ਅਗਲੀ ਸਰਕਾਰ ਬਣਾਈ ਜਾਂਦੀ ਹੈ ਤਾਂ ਉਹ ਨਿਆਂ ਮੰਤਰੀ ਤੇ ਅਟਾਰਨੀ ਜਨਰਲ ਦੀਆਂ ਭੂਮਿਕਾਵਾਂ ਨੂੰ ਵੱਖੋ ਵੱਖ ਕਰਨਾ ਚਾਹੁਣਗੇ।
ਜਿ਼ਕਰਯੋਗ ਹੈ ਕਿ ਐਸਐਨਸੀ ਲਾਵਾਲਿਨ ਮਾਮਲੇ ਵਿੱਚ ਜਦੋਂ ਜੋਡੀ ਵਿਲਸਨ ਰੇਅਬੋਲਡ ਨੇ ਧਮਕੀਆਂ ਮਿਲਣ ਤੇ ਕਈ ਤਰ੍ਹਾਂ ਦੇ ਸਿਆਸੀ ਦਬਾਅ ਪੈਣ ਦਾ ਦੋਸ਼ ਲਾਇਆ ਸੀ ਤਾਂ ਉਸ ਸਮੇਂ ਉਨ੍ਹਾਂ ਕੋਲ ਦੋਵੇਂ ਅਹੁਦੇ ਸਨ। ਕੈਨੇਡਾ ਵਿੱਚ ਇਸ ਤਰ੍ਹਾਂ ਦਾ ਦਬਾਅ ਉਸ ਸਿਧਾਂਤ ਦੇ ਉਲਟ ਹੈ ਜਿਸ ਵਿੱਚ ਇਹ ਤਾਂ ਆਖਿਆ ਗਿਆ ਹੈ ਕਿ ਅਟਾਰਨੀ ਜਨਰਲ ਕਿਸੇ ਮੁੱਦੇ ਉੱਤੇ ਕੈਬਨਿਟ ਦੇ ਕੁਲੀਗਜ਼ ਨਾਲ ਸਲਾਹ ਮਸ਼ਵਰਾ ਤਾਂ ਕਰ ਸਕਦਾ ਹੈ ਪਰ ਉਸ ਉੱਤੇ ਕਿਸੇ ਵੀ ਮਾਮਲੇ ਵਿੱਚ ਕੋਈ ਫੈਸਲਾ ਲੈਣ ਲਈ ਦਬਾਅ ਨਹੀਂ ਪਾਇਆ ਜਾ ਸਕਦਾ।
ਇੱਕ ਇੰਟਰਵਿਊ ਵਿੱਚ ਸ਼ੀਅਰ ਨੇ ਆਖਿਆ ਕਿ ਉਹ ਚਾਹੁੰੰਦੇ ਹਨ ਕਿ ਇਨ੍ਹਾਂ ਦੋਵਾਂ ਭੂਮਿਕਾਵਾਂ ਲਈ ਦੋ ਵੱਖਰੇ ਵਿਅਕਤੀਆਂ ਨੂੰ ਨਿਯੁਕਤ ਕੀਤਾ ਜਾਵੇ ਤਾਂ ਕਿ ਅਟਾਰਨੀ ਜਨਰਲ ਨੂੰ ਅਜਿਹੇ ਮਾਮਲਿਆਂ ਤੋਂ ਪਾਸੇ ਰੱਖਿਆ ਜਾਵੇ ਤੇ ਉਹ ਕੈਬਨਿਟ ਟੇਬਲ ਉੱਤੇ ਨਾ ਬੈਠੇ। ਇਹੀ ਪਹੁੰਚ ਬ੍ਰਿਟਿਸ਼ ਪਾਰਲੀਆਮੈਂਟਰੀ ਸਿਸਟਮ ਵਿੱਚ ਅਪਣਾਈ ਜਾਂਦੀ ਹੈ। ਸ਼ੀਅਰ ਨੇ ਅੱਗੇ ਆਖਿਆ ਕਿ ਕਈ ਸਾਲਾਂ ਤੱਕ ਇਹੋ ਸਿਸਟਮ ਚੱਲ ਰਿਹਾ ਸੀ। ਇਹ ਤਾਂ ਉਦੋਂ ਹੀ ਗੜਬੜ ਹੋਈ ਜਦੋਂ ਲਿਬਰਲ ਸੱਤਾ ਵਿੱਚ ਆਏ। ਉਸ ਸਮੇਂ ਹੀ ਇਸ ਤਰ੍ਹਾਂ ਦੇ ਸਵਾਲ ਉੱਠਣ ਲੱਗੇ।
ਜਿ਼ਕਰਯੋਗ ਹੈ ਕਿ ਕਮੇਟੀ ਸਾਹਮਣੇ ਪੇਸ਼ ਹੋਣ ਸਮੇਂ ਵਿਲਸਨ ਰੇਅਬੋਲਡ ਨੇ ਇਹ ਸਲਾਹ ਦਿੱਤੀ ਸੀ ਕਿ ਇਨ੍ਹਾਂ ਦੋਵਾਂ ਭੂਮਿਕਾਵਾਂ ਨੂੰ ਵੱਖਰਾ ਕਰਨ ਨਾਲ ਇਸ ਤਰ੍ਹਾਂ ਦੀ ਕਿਸੇ ਵੀ ਸਮੱਸਿਆ ਤੋਂ ਬਚਿਆ ਜਾ ਸਕੇਗਾ। ਇਸ ਮਾਮਲੇ ਤੋਂ ਬਾਅਦ ਸ਼ੀਅਰ ਨੇ ਆਰਸੀਐਮਪੀ ਨੂੰ ਚਿੱਠੀ ਲਿਖ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਸੀ। ਆਰਸੀਐਮਪੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਸ਼ੀਅਰ ਦੀ ਅਜਿਹੀ ਚਿੱਠੀ ਉਨ੍ਹਾਂ ਨੂੰ ਮਿਲ ਗਈ ਪਰ ਪਰ ਉਨ੍ਹਾਂ ਨਾ ਹੀ ਇਸ ਗੱਲ ਦੀ ਪੁਸ਼ਟੀ ਕੀਤੀ ਤੇ ਨਾ ਹੀ ਇਸ ਤੋਂ ਇਨਕਾਰ ਕੀਤਾ ਕਿ ਇਸ ਮਾਮਲੇ ਵਿੱਚ ਮੁਜਰਮਾਨਾ ਜਾਂਚ ਕੀਤੀ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ