Welcome to Canadian Punjabi Post
Follow us on

29

March 2024
 
ਕੈਨੇਡਾ

ਜੇਨ ਫਿਲਪੌਟ ਨੇ ਵੀ ਟਰੂਡੋ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

March 05, 2019 08:50 AM

· ਐਸਐਨਸੀ-ਲਾਵਾਲਿਨ ਮਾਮਲੇ ਨੂੰ ਦੱਸਿਆ ਅਸਤੀਫਾ ਦੇਣ ਦਾ ਕਾਰਨ

ਓਟਵਾ, 4 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ। ਹੁਣ ਖਜ਼ਾਨਾ ਬੋਰਡ ਦੀ ਪ੍ਰੈਜ਼ੀਡੈਂਟ ਜੇਨ ਫਿਲਪੌਟ ਨੇ ਫੈਡਰਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫਾ ਦੇਣ ਸਮੇਂ ਆਖਿਆ ਕਿ ਜਿਸ ਢੰਗ ਨਾਲ ਸਰਕਾਰ ਐਸਐਨਸੀ-ਲਾਵਾਲਿਨ ਮਾਮਲੇ ਨੂੰ ਹੈਂਡਲ ਕਰ ਰਹੀ ਹੈ ਉਸ ਤੋਂ ਉਸ ਦਾ ਭਰੋਸਾ ਉੱਠ ਗਿਆ ਹੈ।
ਆਪਣੀ ਐਮਪੀ ਵੈੱਬਸਾਈਟ ਉੱਤੇ ਪੋਸਟ ਕੀਤੇ ਬਿਆਨ ਵਿੱਚ ਫਿਲਪੌਟ ਨੇ ਆਖਿਆ ਕਿ ਐਸਐਨਸੀ-ਲਾਵਾਲਿਨ ਸਮੇਤ ਤਾਜ਼ਾ ਵਾਪਰੀਆਂ ਘਟਨਾਵਾਂ ਨੇ ਪਿਛਲੇ ਦਿਨੀਂ ਫੈਡਰਲ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਫਿਲਪੌਟ ਨੇ ਆਖਿਆ ਕਿ ਇਸ ਦੇ ਮੱਦੇਨਜ਼ਰ ਹੀ ਉਨ੍ਹਾਂ ਨੇ ਵੀ ਕੈਬਨਿਟ ਮੈਂਬਰ ਵਜੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਆਪਣੀ ਗਵਾਹੀ ਵਿੱਚ ਰੇਅਬੋਲਡ ਨੇ ਦੋਸ਼ ਲਾਇਆ ਸੀ ਕਿ ਕਿਊਬਿਕ ਸਥਿਤ ਇੰਜੀਨੀਅਰਿੰਗ ਫਰਮ ਐਸਐਨਸੀ-ਲਾਵਾਲਿਨ ਖਿਲਾਫ ਮੁਜਰਮਾਨਾ ਕਾਰਵਾਈ ਨੂੰ ਰੋਕਣ ਲਈ ਟਰੂਡੋ ਤੇ ਨੌਂ ਹੋਰਨਾਂ ਉੱਚ ਸਰਕਾਰੀ ਅਧਿਕਾਰੀਆਂ ਨੇ ਉਸ ਉੱਤੇ ਦਬਾਅ ਪਾਇਆ ਸੀ। ਰੇਅਬੋਲਡ ਨੇ ਆਖਿਆ ਕਿ ਉਸ ਉੱਤੇ ਕੰਪਨੀ ਨਾਲ ਅਦਾਲਤ ਤੋਂ ਬਾਹਰ ਸੈਟਲਮੈਂਟ ਕਰਨ ਦੇ ਕਿਊਬਿਕ ਵਿੱਚ ਲਿਬਰਲਾਂ ਦੀ ਸਾਖ ਨੂੰ ਬਚਾਉਣ ਲਈ ਨਾ ਸਿਰਫ ਸਿਆਸੀ ਦਬਾਅ ਹੀ ਪਾਇਆ ਗਿਆ ਸਗੋਂ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਦੋਸ਼ੀ ਪਾਏ ਜਾਣ ਉੱਤੇ ਕੰਪਨੀ ਇੱਕ ਦਹਾਕੇ ਲਈ ਫੈਡਰਲ ਕਾਂਟਰੈਕਟਸ ਹਾਸਲ ਕਰਨ ਜਾਂ ਉਨ੍ਹਾਂ ਲਈ ਬੋਲੀ ਲਾਉਣ ਤੋਂ ਵਾਂਝੀ ਹੋ ਸਕਦੀ ਹੈ। ਰੇਅਬੋਲਡ ਦੇ ਬਿਆਨ ਤੋਂ ਬਾਅਦ ਤੋਂ ਹੀ ਟਰੂਡੋ ਤੋਂ ਵੀ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
ਆਪਣੇ ਅਸਤੀਫੇ ਸਬੰਧੀ ਪੱਤਰ ਵਿੱਚ ਫਿਲਪੌਟ ਨੇ ਆਖਿਆ ਕਿ ਉਨ੍ਹਾਂ ਦੀ ਦੋਸਤ ਵੱਲੋਂ ਇਸ ਮਾਮਲੇ ਵਿੱਚ ਪਾਏ ਗਏ ਕਥਿਤ ਦਬਾਅ ਦੇ ਸਬੂਤਾਂ ਨੇ ਉਨ੍ਹਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਟਰੂਡੋ ਨੂੰ ਭੇਜੇ ਅਸਤੀਫੇ ਵਿੱਚ ਫਿਲਪੌਟ ਨੇ ਆਖਿਆ ਕਿ ਇੰਜ ਲੱਗ ਰਿਹਾ ਹੈ ਕਿ ਸਾਡੇ ਨਿਆਂ ਸਿਸਟਮ ਦੀ ਆਜ਼ਾਦੀ ਤੇ ਅਖੰਡਤਾ ਦਾਅ ਉੱਤੇ ਹਨ। ਸਰਕਾਰ ਇਸ ਮਾਮਲੇ ਨਾਲ ਜਿਸ ਤਰ੍ਹਾਂ ਨਜਿੱਠ ਰਹੀ ਹੈ ਉਸ ਤੋਂ ਵੀ ਭਰੋਸਾ ਉੱਠ ਚੁੱਕਿਆ ਹੈ। ਇਸ ਉਪਰੰਤ ਇੱਕ ਬਿਆਨ ਵਿੱਚ ਟਰੂਡੋ ਦੇ ਆਫਿਸ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੇ ਫਿਲਪੌਟ ਨਾਲ ਉਨ੍ਹਾਂ ਦੇ ਅਸਤੀਫੇ ਬਾਰੇ ਗੱਲ ਕੀਤੀ ਸੀ ਤੇ ਫਿਰ ਉਨ੍ਹਾਂ ਇਹ ਅਸਤੀਫਾ ਸਵੀਕਾਰ ਕਰ ਲਿਆ ਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਪਬਲਿਕ ਸਰਵਿਸ ਐਂਡ ਪ੍ਰੋਕਿਓਰਮੈਂਟ ਐਂਡ ਅਸਕਸੈਸੇਬਿਲਿਟੀ ਮੰਤਰੀ ਕਾਰਲਾ ਕੁਆਲਟਰੋ ਹੁਣ ਕਾਰਜਕਾਰੀ ਤੌਰ ਉੱਤੇ ਫਿਲਪੌਟ ਦਾ ਅਹੁਦਾ ਸਾਂਭੇਗੀ। ਅਜੇ ਇਹ ਵੇਖਣਾ ਬਾਕੀ ਹੈ ਕਿ ਕੀ ਇਸ ਨਾਲ ਕੈਬਨਿਟ ਵਿੱਚ ਇੱਕ ਵਾਰੀ ਫਿਰ ਫੇਰਬਦਲ ਹੋਵੇਗਾ ਜਾਂ ਫਿਰ ਕਿਸੇ ਇੱਕ ਵਿਅਕਤੀ ਨੂੰ ਇਹ ਅਹੁਦਾ ਸੰਭਾਲ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼