Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਦਬਾਅ ਦਾ ਅਸਰ ਪਾਕਿ ਅਜ਼ਹਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦਾ ਵਿਰੋਧ ਨਹੀਂ ਕਰੇਗਾ

March 05, 2019 09:17 AM

ਇਸਲਾਮਾਬਾਦ, 4 ਮਾਰਚ, (ਪੋਸਟ ਬਿਊਰੋ)- ਕੌਮਾਂਤਰੀ ਦਬਾਅ ਹੇਠ ਬੁਰੀ ਤਰ੍ਹਾਂ ਫਸਣ ਪਿੱਛੋਂ ਪਾਕਿਸਤਾਨ ਸਰਕਾਰ ਨੇ ਮਸੂਦ ਅਜ਼ਹਰ ਬਾਰੇ ਅਪਣੇ ਰੁਖ ਵਿੱਚ ਤਬਦੀਲੀ ਕਰਨ ਦੀ ਤਿਆਰੀ ਕਰ ਲਈ ਹੈ।
ਪਾਕਿਸਤਾਨੀ ਮੀਡੀਏ ਮੁਤਾਬਕ ਓਥੋਂ ਦੀ ਸਰਕਾਰ ਨੇ ਜੈਸ਼-ਏ-ਮੁਹੰਮਦ ਦੀਆਂ ਭਾਰਤ ਵਿਚ ਕੀਤੀਆਂ ਗਈਆਂ ਅਤਿਵਾਦੀ ਹਰਕਤਾਂ ਕਾਰਨ ਇਸ ਬੰਦੇ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਲਈ ਯੂ ਐੱਨ ਸਕਿਓਰਟੀ ਕੌਂਸਲ ਵਿੱਚ ਪੇਸ਼ ਹੋਏ ਮਤੇ ਦਾ ਵਿਰੋਧ ਨਾ ਕਰਨ ਦਾ ਫ਼ੈਸਲਾ ਕਰ ਲਿਆ ਹੈ। ਇੱਕ ਅੰਗਰੇਜ਼ੀ ਅਖ਼ਬਾਰ ਮੁਤਾਬਕ ਪਾਕਿਸਤਾਨ ਸਰਕਾਰ ਨੇ ਜੈਸ਼-ਏ-ਮੁਹੰਮਦ ਸਮੇਤ ਅਪਣੇ ਦੇਸ਼ ਵਿੱਚ ਮੌਜੂਦ ਸਾਰੇ ਅਤਿਵਾਦੀ ਸੰਗਠਨਾਂ ਦੇ ਵਿਰੁੱਧ ਕੁਝ ਸਖ਼ਤ ਕਦਮ ਚੁੱਕਣ ਦੀ ਤਿਆਰੀ ਵੀ ਕਰ ਲਈ ਹੈ। ਇਕ ਸੀਨੀਅਰ ਅਫਸਰ ਦੇ ਹਵਾਲੇ ਨਾਲ ਅਖ਼ਬਾਰ ਨੇ ਲਿਖਿਆ ਹੈ ਕਿ ਇਸ ਕਾਰਵਾਈ ਦੀ ਮਾਰ ਹੇਠ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਵੀ ਆਵੇਗਾ। ਅਧਿਕਾਰੀ ਦੇ ਮੁਤਾਬਕ ਸਰਕਾਰ ਨੇ ਤੈਅ ਕਰਨਾ ਹੈ ਕਿ ਦੇਸ਼ ਦੇ ਹਿਤ ਵੱਧ ਜ਼ਰੂਰੀ ਹਨ ਜਾਂ ਨਹੀਂ।
ਯੂ ਐੱਨ ਸਕਿਓਰਟੀ ਕੌਂਸਲ ਦੀ ਬੈਠਕ ਅਗਲੇ ਦਸ ਦਿਨਾਂ ਵਿੱਚ ਹੋਣ ਵਾਲੀ ਹੈ ਤੇ ਪਾਕਿਸਤਾਨ ਨੂੰ ਇਸ ਦੌਰਾਨ ਓਥੇ ਤਿੰਨ ਦੇਸ਼ਾਂ ਵੱਲੋਂ ਪੇਸ਼ ਮਤੇ ਬਾਰੇ ਸੋਚਣਾ ਪੈਣਾ ਹੈ। ਵੀਟੋ ਪਾਵਰ ਵਾਲੇ ਤਿੰਨ ਦੇਸ਼ਾਂ ਅਮਰੀਕਾ, ਫਰਾਂਸ ਅਤੇ ਬ੍ਰਿਟੇਨ ਵਲੋਂ ਨਵਾਂ ਮਤਾ ਪੇਸ਼ ਕੀਤਾ ਹੋਣ ਕਰ ਕੇ ਪਾਕਿਸਤਾਨ ਨੂੰ ਇਸ ਬਾਰੇ ਅਪਣਾ ਪੱਖ ਦੱਸਣਾ ਪਵੇਗਾ। ਮਸੂਦ ਅਜ਼ਹਰ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਲਈ ਯੂ ਐਨ ਵਿਚ ਇਹ ਚੌਥਾ ਮਤਾ ਆਇਆ ਹੈ। ਭਾਰਤ ਪਿਛਲੇ ਦਸ ਸਾਲਾਂ ਤੋਂ ਜੈਸ਼-ਏ-ਮੁਹੰਮਦ ਜਥੇਬੰਦੀ ਅਤੇ ਇਸ ਦੇ ਮੁਖੀ ਮਸੂਦ ਅਜ਼ਹਰ ਉੱਤੇ ਪਾਬੰਦੀ ਲਾਏ ਜਾਣ ਦੀ ਮੰਗ ਕਰ ਰਿਹਾ ਹੈ।
ਇਸ ਦੌਰਾਨ ਪਾਕਿਸਤਾਨ ਸਰਕਾਰ ਪਾਬੰਦੀ ਸ਼ੁਦਾ ਅਤਿਵਾਦੀ ਸੰਗਠਨਾਂ ਵਿਰੁਧ ਨਿਰਣਾਇਕ ਫ਼ੈਸਲੇ ਦੀ ਤਿਆਰੀ ਵੀ ਕਰਦੀ ਸੁਣੀ ਗਈ ਹੈ। ਪਾਕਿਸਤਾਨੀ ਮੀਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਜੈਸ਼-ਏ-ਮੁਹੰਮਦ ਦੇ ਨਾਲ ਦੂਜੇ ਪਾਬੰਦੀ ਸ਼ੁਦਾ ਸੰਗਠਨਾਂ ਵਿਰੁੱਧ ਵੀ ਸਰਕਾਰ ਵੱਡਾ ਫ਼ੈਸਲਾ ਲੈਣ ਵਾਲੀ ਹੈ। ਪਿਛਲੇ ਦਿਨੀਂ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਦੇ ਸੰਕੇਤ ਦਿਤੇ ਸਨ, ਪਰ ਉਨ੍ਹਾਂ ਕਿਹਾ ਸੀ ਕਿ ਇਸ ਦਾ ਅੰਤਮ ਕਦਮ ਸੁਰੱਖਿਆ ਫੋਰਸਾਂ ਵੱਲੋਂ ਤੈਅ ਕੀਤਾ ਜਾਵੇਗਾ ਕਿ ਉਨ੍ਹਾਂ ਨੂੰ ਕਦੋਂ ਤੇ ਕਿਵੇਂ ਖ਼ਤਮ ਕਰਨਾ ਹੈ। ਇਕ ਸੀਨੀਅਰ ਸੁਰੱਖਿਆ ਅਧਿਕਾਰੀ ਦੇ ਹਵਾਲੇ ਨਾਲ ਅਖ਼ਬਾਰ ਨੇ ਕਿਹਾ ਕਿ ਅਜੇ ਸਾਫ ਨਹੀਂ ਹੋਇਆ ਕਿ ਕਿੱਦਾਂ ਦੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਸਰਕਾਰ ਨੂੰ ਤੈਅ ਕਰਨਾ ਪੈਣਾ ਹੈ ਕਿ ਕੋਈ ਸ਼ਖ਼ਸ ਵੱਧ ਅਹਿਮ ਹੈ ਜਾਂ ਦੇਸ਼।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ