Welcome to Canadian Punjabi Post
Follow us on

26

May 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਕੈਨੇਡਾ

ਵਰਨਿੱਕ ਤੋਂ ਵਿਰੋਧੀ ਧਿਰਾਂ ਕਰ ਰਹੀਆਂ ਹਨ ਅਸਤੀਫੇ ਦੀ ਮੰਗ

March 06, 2019 07:41 AM

ਓਟਵਾ, 5 ਮਾਰਚ (ਪੋਸਟ ਬਿਊਰੋ) : ਵਿਰੋਧੀ ਧਿਰਾਂ ਵੱਲੋਂ ਪ੍ਰਿਵੀ ਕਾਉਂਸਲ ਦੇ ਕਲਰਕ ਮਾਈਕਲ ਵਰਨਿੱਕ ਤੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਚੋਣ ਕੈਂਪੇਨ ਦੌਰਾਨ ਆਨਲਾਈਨ ਵਿਵਹਾਰ ਬਾਰੇ ਚਿੰਤਤ ਕੈਨੇਡੀਅਨਾਂ ਨੂੰ ਕਦੋਂ ਤੇ ਕਿਵੇਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ ਬਾਰੇ ਫੈਸਲਾ ਲੈਣ ਲਈ ਜਿ਼ੰਮੇਵਾਰ ਉੱਚ ਪੱਧਰੀ ਪੈਨਲ ਵਿੱਚ ਉਸ ਦੀ ਭੂਮਿਕਾ ਨੂੰ ਲੈ ਕੇ ਵੀ ਨਵੇਂ ਸਵਾਲ ਖੜ੍ਹੇ ਹੋ ਗਏ ਹਨ।
ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਦਖਲ ਦੇਣ ਤੇ ਦਬਾਅ ਪਾਉਣ ਕਾਰਨ ਫੈਡਰਲ ਸਰਕਾਰ ਦਾ ਇਹ ਸੱਭ ਤੋਂ ਸੀਨੀਅਰ ਬਿਊਰੋਕ੍ਰੈਟ ਸੁਰਖੀਆਂ ਵਿੱਚ ਰਿਹਾ ਹੈ। ਬੁੱਧਵਾਰ ਨੂੰ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਦੂਜੀ ਵਾਰੀ ਗਵਾਹੀ ਦੇਣ ਲਈ ਵਰਨਿੱਕ ਹਾਊਸ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਹੋਵੇਗਾ। 2019 ਦੀਆਂ ਚੋਣਾਂ ਵਿੱਚ ਵਰਨਿੱਕ ਨੂੰ ਅਹਿਮ ਭੂਮਿਕਾ ਨਿਭਾਉਣ ਲਈ ਦਿੱਤੀ ਗਈ ਹੈ ਤੇ ਇਹ ਸਕੈਂਡਲ ਵਰਨਿੱਕ ਦੀ ਸਥਿਤੀ ਨੂੰ ਕਿਹੜਾ ਮੋੜ ਦਿੰਦਾ ਹੈ ਇਸ ਬਾਰੇ ਨਵੇਂ ਸਵਾਲ ਪੈਦਾ ਹੋ ਰਹੇ ਹਨ।
ਸੋਮਵਾਰ ਨੂੰ ਐਨਡੀਪੀ ਐਮਪੀ ਤੇ ਐਥਿਕਸ ਕ੍ਰਿਟਿਕ ਚਾਰਲੀ ਐਂਗਸ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਆਖਿਆ ਕਿ ਵਰਨਿੱਕ ਨੇ ਆਪਣੇ ਅਹੁਦੇ ਨਾਲ ਇਨਸਾਫ ਨਹੀਂ ਕੀਤਾ ਤੇ ਉਸ ਨੇ ਆਪਣੀ ਭੂਮਿਕਾ ਦਾ ਉਲੰਘਣ ਕੀਤਾ ਹੈ, ਇਸ ਲਈ ਉਸ ਨੂੰ ਇਸ ਅਹੁਦੇ ਉੱਤੇ ਨਹੀਂ ਬਣਿਆ ਰਹਿਣਾ ਚਾਹੀਦਾ। ਐਂਗਸ ਨੇ ਲਿਖਿਆ ਕਿ ਇਸ ਲਈ ਸਾਡੀ ਇਹ ਬੇਨਤੀ ਹੈ ਕਿ ਉਸ ਤੋਂ ਫੌਰੀ ਤੌਰ ਉੱਤੇ ਅਸਤੀਫਾ ਲਿਆ ਜਾਵੇ। ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਤੇ ਗ੍ਰੀਨ ਪਾਰਟੀ ਆਗੂ ਐਲਿਜ਼ਾਬੈੱਥ ਮੇਅ ਵੀ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਵਰਨਿੱਕ ਤੋਂ ਅਸਤੀਫੇ ਦੀ ਮੰਗ ਕਰ ਚੁੱਕੇ ਹਨ।

 

 

Have something to say? Post your comment
ਹੋਰ ਕੈਨੇਡਾ ਖ਼ਬਰਾਂ
ਠੰਢੇ ਪੈਣ ਦੀ ਕਗਾਰ ਉੱਤੇ ਪਹੁੰਚ ਚੁੱਕੇ ਹਨ ਕੈਨੇਡਾ ਤੇ ਚੀਨ ਦੇ ਸਬੰਧ : ਲੂ ਸ਼ੇਅ
ਸਾਡੀ ਸਰਕਾਰ ਆਉਣ ਉੱਤੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਵਾਲਿਆਂ ਨੂੰ ਦਿੱਤੀਆਂ ਜਾਣਗੀਆਂ ਸਖ਼ਤ ਸਜ਼ਾਵਾਂ : ਸ਼ੀਅਰ
ਕੌਮਾਂਤਰੀ ਪੱਧਰ ਉੱਤੇ ਟਰੇਨਡ ਨਿਊਕਮਰਜ਼ ਨੂੰ ਰੋਜ਼ਗਾਰ ਲੱਭਣ ਵਿੱਚ ਮਦਦ ਕਰ ਰਹੀ ਹੈ ਕੈਨੇਡਾ ਸਰਕਾਰ
ਫਰੀਦਕੋਟ ਤੋਂ ਕਾਂਗਰਸ ਦੇ ਮੁਹੰਮਦ ਸਦੀਕ ਲਗਭਗ 2000 ਵੋਟਾਂ ਨਾਲ ਅੱਗੇ ਚੱਲ ਰਹੇ ਹਨ
ਫੋਰਡ ਤੇ ਹਿੱਗਜ਼ ਕਾਰਬਨ ਟੈਕਸ ਤੇ ਹੋਰਨਾਂ ਮੁੱਦਿਆਂ ਬਾਰੇ ਅੱਜ ਕਰਨਗੇ ਮੁਲਾਕਾਤ
ਨਜ਼ਰਬੰਦ ਕੈਨੇਡੀਅਨਾਂ ਦੀ ਰਿਹਾਈ ਲਈ ਕੈਨੇਡਾ ਦੀ ਕੋਈ ਗੱਲ ਨਹੀਂ ਸੁਣਨਗੇ ਚੀਨੀ ਰਾਸ਼ਟਰਪਤੀ: ਜੈਕੁਅਸ
ਅੱਖਾਂ ਦੇ ਕਾਲੇਪਨ ਨੂੰ ਇੰਝ ਕਰੋ ਦੂਰ
ਫੋਰਡ ਨੇ ਬਚਤ ਵਿੱਚ ਮਦਦ ਬਦਲੇ ਸਕੂਲ ਬੋਰਡਜ਼ ਤੇ ਮਿਉਂਸਪੈਲਿਟੀਜ਼ ਨੂੰ 7.35 ਮਿਲੀਅਨ ਡਾਲਰ ਖਰਚਣ ਦੀ ਕੀਤੀ ਪੇਸ਼ਕਸ਼
ਚੀਨ ਨਾਲ ਨਾਜੁ਼ਕ ਦੌਰ ਵਿੱਚੋਂ ਲੰਘ ਰਹੇ ਹਨ ਕੈਨੇਡਾ ਦੇ ਸਬੰਧ : ਟਰੂਡੋ
ਪ੍ਰਾਈਵੇਸੀ ਵਾਚਡੌਗ ਨੂੰ ਵਧੇਰੇ ਸ਼ਕਤੀਆਂ ਦੇਣ ਬਾਰੇ ਵਿਚਾਰ ਕਰ ਰਹੀ ਹੈ ਫੈਡਰਲ ਸਰਕਾਰ