Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਪਛਤਾਵੇ ਸਬੰਧੀ ਸੁਨੇਹਾ ਦੇ ਸਕਦੇ ਹਨ ਟਰੂਡੋ!

March 06, 2019 07:41 AM

ਓਟਵਾ, 5 ਮਾਰਚ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਜਸਟਿਨ ਟਰੂਡੋ ਐਸਐਨਸੀ-ਲਾਵਾਲਿਨ ਮਾਮਲੇ ਨੂੰ ਕਿਓਟਣ ਲਈ ਹੁਣ ਅਗਲਾ ਕਦਮ ਚੁੱਕਣ ਬਾਰੇ ਵਿਚਾਰ ਕਰ ਰਹੇ ਹਨ। ਇਹ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ ਕਿ ਉਹ ਇਸ ਮਾਮਲੇ ਵਿੱਚ ਪਛਤਾਵੇ ਸਬੰਧੀ ਸੁਨੇਹਾ ਵੀ ਦੇ ਸਕਦੇ ਹਨ। ਇਸ ਦੀ ਪੁਸ਼ਟੀ ਕਈ ਸਰੋਤਾਂ ਵੱਲੋਂ ਗਈ ਹੈ।
ਮੰਗਲਵਾਰ ਨੂੰ ਰੇਜਾਇਨਾ ਦਾ ਨਿਰਧਾਰਤ ਦੌਰਾ ਤੇ ਪ੍ਰੋਗਰਾਮ ਰੱਦ ਕਰਨ ਤੋਂ ਬਾਅਦ ਆਪਣੇ ਓਟਵਾ ਸਥਿਤ ਆਫਿਸ ਵਿੱਚ ਟਰੂਡੋ ਨੇ ਸੀਨੀਅਰ ਸਟਾਫ ਨਾਲ ਉੱਚ ਪੱਧਰੀ ਮੀਟਿੰਗਾਂ ਕੀਤੀਆਂ। ਦੁਪਹਿਰ ਸਮੇਂ ਉਨ੍ਹਾਂ ਨੂੰ ਪਾਰਲੀਆਮੈਂਟ ਹਿੱਲ ਵਾਲੇ ਆਪਣੇ ਆਫਿਸ ਵਿੱਚ ਜਲਦੀ ਦਾਖਲ ਹੁੰਦਿਆਂ ਵੇਖਿਆ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿੱਚ ਅੱਗੇ ਕੀ ਕਦਮ ਚੁੱਕਿਆ ਜਾਣਾ ਚਾਹੀਦਾ ਹੈ ਇਸ ਬਾਰੇ ਟਰੂਡੋ ਨੂੰ ਸਲਾਹ ਦੇਣ ਵਾਲਿਆਂ ਵਿੱਚ ਅਮਰੀਕਾ ਵਿੱਚ ਕੈਨੇਡਾ ਦੇ ਸਫੀਰ ਡੇਵਿਡ ਮੈਕਨਾਟਨ ਵੀ ਸ਼ਾਮਲ ਹਨ।
ਟਰੂਡੋ ਨੂੰ ਆਇਆ ਇਹ ਨਵਾਂ ਖਿਆਲ ਪਛਤਾਵੇ ਕਾਰਨ ਵੀ ਹੋ ਸਕਦਾ ਹੈ ਜਾਂ ਉਹ ਸਾਬਕਾ ਅਟਾਰਨੀ ਜਨਰਲ ਵਿਲਸਨ ਰੇਅਬੋਲਡ ਨਾਲ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਆਪਣੇ ਸੀਨੀਅਰ ਸਟਾਫ ਵੱਲੋਂ ਕੀਤੇ ਗਏ ਵਿਵਹਾਰ ਦੀ ਜਿ਼ੰਮੇਵਾਰੀ ਖੁਦ ਲੈਣ ਬਾਰੇ ਸੋਚ ਰਹੇ ਹੋ ਸਕਦੇ ਹਨ। ਇਹ ਵੇਖਣ ਵਾਲੀ ਗੱਲ ਹੋਵੇਗੀ ਕਿ ਟਰੂਡੋ ਕਦੋਂ ਤੇ ਕਿਵੇਂ ਇਸ ਰਾਹ ਉੱਤੇ ਤੁਰਨ ਦਾ ਫੈਸਲਾ ਕਰਦੇ ਹਨ।
ਟਰੂਡੋ ਦਾ ਇਹ ਸੁਰ ਉਸ ਸਮੇਂ ਬਦਲਿਆ ਜਦੋਂ ਜੇਨ ਫਿਲਪੌਟ ਵੱਲੋਂ ਵੀ ਲਿਬਰਲ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਗਿਆ। ਉਨ੍ਹਾਂ ਅਸਤੀਫਾ ਦੇਣ ਸਮੇਂ ਇਹ ਗੱਲ ਆਖੀ ਕਿ ਇਸ ਸਕੈਂਡਲ ਨਾਲ ਜਿਸ ਤਰ੍ਹਾਂ ਸਰਕਾਰ ਨਜਿੱਠ ਰਹੀ ਹੈ ਉਸ ਤੋਂ ਉਸ ਦਾ ਭਰੋਸਾ ਚਲਾ ਗਿਆ ਹੈ। ਇਹ ਤਬਦੀਲੀ ਉਸ ਸਮੇਂ ਵੀ ਵੇਖਣ ਨੂੰ ਮਿਲ ਰਹੀ ਹੈ ਜਦੋਂ ਟਰੂਡੋ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਗੇਰਾਲਡ ਬੱਟਸ ਹਾਊਸ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਹੋ ਕੇ ਗਵਾਹੀ ਦੇਣ ਵਾਲੇ ਹਨ। ਰੇਅਬੋਲਡ ਦੀ ਗਵਾਹੀ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ ਟਰੂਡੋ ਤੋਂ ਅਸਤੀਫਾ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਪਰ ਪ੍ਰਧਾਨ ਮੰਤਰੀ ਇਹੋ ਆਖ ਰਹੇ ਹਨ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਉਨ੍ਹਾਂ ਨੇ ਤੇ ਉਨ੍ਹਾਂ ਦੇ ਸਟਾਫ ਨੇ ਕੁੱਝ ਵੀ ਗਲਤ ਨਹੀਂ ਕੀਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ