Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਕੈਨੇਡਾ

ਟੈਵਰਨਰ ਨੂੰ ਓਪੀਪੀ ਕਮਿਸ਼ਨਰ ਬਣਾਉਣ ਦੀ ਫੋਰਡ ਦੀ ਕੋਸਿ਼ਸ਼ ਨੂੰ ਬੂਰ ਨਹੀਂ ਪਿਆ

March 07, 2019 08:44 AM

ਟੋਰਾਂਟੋ, 6 ਮਾਰਚ (ਪੋਸਟ ਬਿਊਰੋ) : ਆਪਣੇ ਦੋਸਤ ਨੂੰ ਓਨਟਾਰੀਓ ਦਾ ਪ੍ਰੋਵਿੰਸ਼ੀਅਲ ਪੁਲਿਸ ਕਮਿਸ਼ਨਰ ਬਣਾਉਣ ਦੀ ਪ੍ਰੀਮੀਅਰ ਡੱਗ ਫੋਰਡ ਦੀ ਵਿਵਾਦਗ੍ਰਸਤ ਕੋਸਿ਼ਸ਼ ਨੂੰ ਬੂਰ ਨਹੀਂ ਅਪੈ ਸਕਿਆ।
ਇਸ ਦੌੜ ਤੋਂ ਪਾਸੇ ਹੋਣ ਦਾ ਟੈਵਰਨਰ ਦਾ ਹੈਰਾਨੀ ਭਰਿਆ ਫੈਸਲਾ ਉਦੋਂ ਆਇਆ ਜਦੋਂ ਇਸ ਮਾਮਲੇ ਵਿੱਚ ਸਿਆਸੀ ਦਖਲ ਤੇ ਦੇਸ਼ ਦੀ ਦੂਜੀ ਸੱਭ ਤੋਂ ਵੱਡੀ ਪੁਲਿਸ ਫੋਰਸ ਦੀ ਆਜ਼ਾਦੀ ਵਿੱਚ ਸੰਨ੍ਹ ਲਾਏ ਜਾਣ ਦੇ ਦੋਸ਼ ਹੱਦੋਂ ਵੱਧ ਗਏ। ਦੂਜੇ ਪਾਸੇ ਪ੍ਰੀਮੀਅਰ ਡੱਗ ਫੋਰਡ ਦੀ ਸਰਕਾਰ ਉੱਤੇ ਸੱਤਾ ਦੀ ਦੁਰਵਰਤੋਂ ਕਰਨ ਦਾ ਦੋਸ਼ ਵੀ ਲੱਗ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਉੱਚ ਪੱਧਰੀ ਪ੍ਰੋਵਿੰਸ਼ੀਅਲ ਪੁਲਿਸ ਅਧਿਕਾਰੀ ਨੂੰ ਆਪਣਾ ਬਚਾਅ ਕਰਨ ਦਾ ਮੌਕਾ ਦਿੱਤੇ ਬਿਨਾਂ ਹੀ ਅਹੁਦੇ ਤੋਂ ਪਾਸੇ ਕਰ ਦਿੱਤਾ। ਇਹ ਦੋਸ਼ ਬਲੇਅਰ ਦੇ ਵਕੀਲਾਂ ਵੱਲੋਂ ਲਾਇਆ ਗਿਆ।
ਜੂਲੀਅਨ ਫਾਲਕਨਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਕਲਾਇੰਟ ਸਾਬਕਾ ਓਪੀਪੀ ਡਿਪਟੀ ਕਮਿਸ਼ਨਰ ਬ੍ਰੈਡ ਬਲੇਅਰ ਨੂੰ ਇਸ ਲਈ ਡਿਸਮਿਸ ਕੀਤਾ ਗਿਆ ਕਿਉਂਕਿ ਉਨ੍ਹਾਂ ਲੰਮੇਂ ਸਮੇਂ ਤੋਂ ਫੋਰਡ ਦੇ ਦੋਸਤ ਚੱਲੇ ਆ ਰਹੇ ਟੈਵਰਨਰ ਨੂੰ ਪੁਲਿਸ ਫੋਰਸ ਦਾ ਮੁਖੀ ਨਿਯੁਕਤ ਕੀਤੇ ਜਾਣ ਦੇ ਖਿਲਾਫ ਆਵਾਜ਼ ਉਠਾਈ ਸੀ। ਫਾਲਕਨਰ ਨੇ ਆਖਿਆ ਕਿ ਬਲੇਅਰ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਕਾਰਵਾਈ ਪ੍ਰੋਵਿੰਸ ਦੇ ਪੁਲਿਸ ਸਰਵਿਸ ਐਕਟ ਤਹਿਤ ਕਾਇਮ ਅਨੁਸ਼ਾਸਕੀ ਪ੍ਰਕਿਰਿਆ ਦੇ ਮੱਦੇਨਜ਼ਰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਨੂੰ ਹੀ ਕਹਿੰਦੇ ਹਨ ਸੱਤਾ ਦੀ ਦੁਰਵਰਤੋਂ।
ਜਿ਼ਕਰਯੋਗ ਹੈ ਕਿ 72 ਸਾਲਾ ਟੈਵਰਨਰ ਕਮਿਸ਼ਨਰ ਦੇ ਅਹੁਦੇ ਲਈ ਨਿਰਧਾਰਤ ਮਾਪਦੰਡਾਂ ਉੱਤੇ ਖਰੇ ਨਹੀਂ ਉਤਰਦੇ। ਸਰਕਾਰ ਨੇ ਵੀ ਇਹ ਗੱਲ ਮੰਨੀ ਹੈ ਕਿ ਇਸ ਅਹੁਦੇ ਲਈ ਉਮੀਦਵਾਰਾਂ ਦੀ ਰੇਂਜ ਵਧਾਉਣ ਵਾਸਤੇ ਉਨ੍ਹਾਂ ਨੂੰ ਯੋਗਤਾ ਘਟਾਉਣੀ ਪਈ। ਟੈਵਰਨਰ ਦੀ ਨਿਯੁਕਤੀ ਨੂੰ ਹਾਲ ਦੀ ਘੜੀ ਰੋਕ ਕੇ ਰੱਖਿਆ ਗਿਆ ਸੀ ਕਿਉਂਕਿ ਇਸ ਮਾਮਲੇ ਦੀ ਜਾਂਚ ਪ੍ਰੋਵਿੰਸ ਦੇ ਇੰਟੇਗਰਿਟੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਸੀ।
ਇਸ ਅਹੁਦੇ ਲਈ ਉਮੀਦਵਾਰ ਰਹਿ ਚੁੱਕੇ ਬਲੇਅਰ ਨੇ ਟੈਵਰਨਰ ਦੀ ਨਿਯੁਕਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ ਤੇ ਓਨਟਾਰੀਓ ਦੇ ਓਮਬਡਸਮੈਨ ਵੱਲੋਂ ਮਾਮਲੇ ਦੀ ਜਾਂਚ ਕਰਵਾਉਣ ਲਈ ਇਸ ਮਾਮਲੇ ਨੂੰ ਕਾਨੂੰਨੀ ਚੁਣੌਤੀ ਵੀ ਦਿੱਤੀ ਸੀ। ਬਲੇਅਰ ਨੇ ਆਖਿਆ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਣਾ ਉਨ੍ਹਾਂ ਨੂੰ ਮਸਲੇ ਜਾਣ ਦੀ ਕੋਸਿ਼ਸ਼ ਹੈ। ਦੂਜੇ ਪਾਸੇ ਬਲੇਅਰ ਨੂੰ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਹਟਾਏ ਜਾਣ ਦੇ ਮਾਮਲੇ ਵਿੱਚ ਸਰਕਾਰ ਨੇ ਕਿਸੇ ਤਰ੍ਹਾਂ ਦੀ ਸਿਆਸੀ ਦਖਲ ਤੋਂ ਇਨਕਾਰ ਕੀਤਾ ਹੈ। ਸਰਕਾਰ ਦਾ ਇਹ ਦਾਅਵਾ ਵੀ ਹੈ ਕਿ ਬਲੇਅਰ ਵੱਲੋਂ ਅਦਾਲਤੀ ਕਾਰਵਾਈ ਦੌਰਾਨ ਓਪੀਪੀ ਦੀ ਗੁਪਤ ਜਾਣਕਾਰੀ ਬਾਹਰ ਲਿਆਂਦੇ ਜਾਣ ਕਾਰਨ ਹੀ ਇਹ ਫੈਸਲਾ ਕੀਤਾ ਗਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸ ਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤ ਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ ਸੰਸਦ ਮੈਂਬਰਾਂ ਨੇ ਕਿਹਾ ਬੇਭਰੋਸਗੀ ਮਤੇ ਲਈ ਲਿਬਰਲ ਤਿਆਰ ਉੱਤਰੀ ਬੀ.ਸੀ. ਵਿੱਚ 90 ਤੋਂ ਜਿ਼ਆਦਾ ਡਾਇਨਾਸੋਰ ਦੀਆਂ ਮਿਲੀਆਂ ਹੱਡੀਆਂ ਕੈਨੇਡਾ ਸਰਕਾਰ 2025 ਲਈ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟ ਵਿਚ ਕਰੇਗੀ ਕਟੌਤੀ ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲ ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ