Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਕੀ ਚੀਨ ਨੂੰ ਹੋਣ ਵਾਲਾ ਕੈਨੋਲਾ ਐਕਸਪੋਰਟ ਸਿਆਸਤ ਦੀ ਭੇਟ ਚੜ੍ਹ ਗਿਆ ਹੈ?

March 07, 2019 09:16 AM

ਓਟਵਾ, 6 ਮਾਰਚ (ਪੋਸਟ ਬਿਊਰੋ) : ਕੈਨੇਡਾ ਦੇ ਸੱਭ ਤੋਂ ਵੱਡੇ ਕੈਨੋਲਾ ਐਕਸਪੋਰਟਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਮਾਨ ਦੀ ਖੇਪ ਨੂੰ ਚੀਨ ਵੱਲੋਂ ਬਲਾਕ ਕਰ ਦਿੱਤਾ ਗਿਆ। ਇੱਥੇ ਹੀ ਬੱਸ ਨਹੀਂ ਕੰਪਨੀ ਦੇ ਵਾਈਜ਼ ਪ੍ਰੈਜ਼ੀਡੈਂਟ ਨੂੰ ਸ਼ੱਕ ਹੈ ਕਿ ਇਹ ਚਾਲ ਸਿਆਸਤ ਤੋਂ ਪ੍ਰੇਰਿਤ ਹੈ।
ਰਿਚਰਡਸਨ ਇੰਟਰਨੈਸ਼ਨਲ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਜੀਨ ਮਾਰਕ ਰੁਏਸਟ ਨੇ ਦੱਸਿਆ ਕਿ ਕੰਪਨੀ ਨੂੰ ਸ਼ੁੱਕਰਵਾਰ ਨੂੰ ਇਹ ਪਤਾ ਲੱਗਿਆ ਹੈ ਕਿ ਉਨ੍ਹਾਂ ਦੀ ਕਸਟਮ ਰਜਿਸਟ੍ਰੇਸ਼ਨ ਮਨਸੂਖ ਕਰ ਦਿੱਤੀ ਗਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਚੀਨ ਦੀ ਟੈਲੀਕੌਮ ਕੰਪਨੀ ਮੈਂਗ ਵਾਨਜ਼ੋਊ ਦੀ ਐਗਜੈ਼ਕਟਿਵ ਨੂੰ ਅਮਰੀਕਾ ਦੇ ਪੱਖ ਉੱਤੇ ਕੈਨੇਡਾ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤੋਂ ਹੀ ਇਸ ਸਮੇਂ ਚੀਨ ਤੇ ਕੈਨੇਡਾ ਵਿੱਚ ਤਣਾਅਪੂਰਨ ਸਬੰਧ ਚੱਲ ਰਹੇ ਹਨ।
ਰੁਏਸਟ ਨੇ ਦੱਸਿਆ ਹਾਲਾਂਕਿ ਚੀਨ ਨੇ ਪਹਿਲਾਂ ਵੀ ਕੈਨੇਡੀਅਨ ਕੈਨੋਲਾ ਐਕਸਪੋਰਟਸ ਵਿੱਚ ਬੈਕਟੀਰੀਆ ਤੇ ਕੀੜੇ ਮਿਲਣ ਦੀ ਗੱਲ ਆਖੀ ਸੀ। ਪਰ ਰੁਏਸਟ ਨੇ ਆਖਿਆ ਕਿ ਉਸ ਨੂੰ ਨਹੀਂ ਲੱਗਦਾ ਕਿ ਕੁਆਲਿਟੀ ਸਬੰਧੀ ਕੋਈ ਮੁੱਦਾ ਕਦੇ ਵੀ ਸੀ। ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਮੰਗਲਵਾਰ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਉਨ੍ਹਾਂ ਦਾ ਮੰਨਣਾ ਹੈ ਕਿ ਰਿਚਰਡਸਨ ਦੀ ਰਜਿਸਟ੍ਰੇਸ਼ਨ ਦੋਵਾਂ ਮੁਲਕਾਂ ਦੇ ਵਿਵਾਦ ਕਾਰਨ ਰੱਦ ਹੋਈ ਹੈ। ਫਰੀਲੈਂਡ ਨੇ ਆਖਿਆ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਇਸ ਦਾ ਕੋਈ ਵਿਗਿਆਨਕ ਆਧਾਰ ਹੈ।
ਫਰੀਲੈਂਡ ਨੇ ਆਖਿਆ ਕਿ ਉਹ ਕੈਨੋਲਾ ਕਿਸਾਨ ਦੀ ਧੀ ਹੈ ਤੇ ਇਸ ਲਈ ਕੈਨੋਲਾ ਟਰੇਡ ਉਨ੍ਹਾਂ ਨੂੰ ਬਹੁਤ ਅਜ਼ੀਜ਼ ਹੈ। ਉਨ੍ਹਾਂ ਆਖਿਆ ਕਿ ਇਹ ਕਾਰੋਬਾਰ ਦੋਵਾਂ ਧਿਰਾਂ ਲਈ ਹੀ ਫਾਹਿਦੇਮੰਦ ਹੈ ਤੇ ਕੈਨੇਡੀਅਨ ਸਰਕਾਰ ਇਸ ਮਾਮਲੇ ਦੇ ਸਬੰਧ ਵਿੱਚ ਚੀਨ ਦੀ ਸਰਕਾਰ ਨਾਲ ਵੀ ਗੱਲਬਾਤ ਕਰ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ