Welcome to Canadian Punjabi Post
Follow us on

23

March 2019
ਪੰਜਾਬ

ਕੋਟਕਪੂਰਾ ਗੋਲੀਕਾਂਡ: ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵੀ ਘਿਰ ਗਿਆ

March 07, 2019 09:17 AM

* ਕੇਸ ਦਰਜ, ਜ਼ਮਾਨਤ ਤੋਂ ਇਨਕਾਰ, ਗ੍ਰਿਫ਼ਤਾਰੀ ਦੀ ਸ਼ੰਕਾ

ਫਰੀਦਕੋਟ, 6 ਮਾਰਚ, (ਪੋਸਟ ਬਿਊਰੋ)- ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਰੋਸ ਕਰਦੇ ਲੋਕਾਂ ਉੱਤੇ ਪੁਲਸ ਗੋਲੀ ਦੇ ਕੇਸ ਵਿੱਚਉਸ ਵੇਲੇ ਦੇ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਉਸ ਦੀ ਜ਼ਮਾਨਤ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ, ਜਿਸ ਪਿੱਛੋਂ ਉਨ੍ਹਾਂ ਉੱਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।
ਅੱਜ ਬੁੱਧਵਾਰ ਨੂੰ ਜ਼ਿਲ੍ਹਾ ਸੈਸ਼ਨ ਜੱਜ ਫਰੀਦਕੋਟ ਹਰਪਾਲ ਸਿੰਘ ਦੀ ਅਦਾਲਤ ਵਿੱਚਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਹੋਈ ਤਾਂ ਅਦਾਲਤ ਨੇ ਅਰਜ਼ੀ ਰੱਦ ਕਰ ਦਿੱਤੀ ਹੈ। ਵਰਨਣ ਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐੱਸ ਆਈਟੀ) ਦੀ ਜਾਂਚ ਮੁਤਾਬਕ ਘਟਨਾ ਵਾਲੇ ਦਿਨ 14 ਅਕਤੂਬਰ 2015 ਨੂੰ ਕੋਟਕਪੂਰਾਵਿੱਚ ਧਰਨਾਕਾਰੀਆਂ ਉੱਤੇ ਪੁਲਿਸ ਫੋਰਸ ਦੀ ਵਰਤੋਂ ਕੀਤੇ ਜਾਣਤੋਂ ਪਹਿਲਾਂ ਉਸ ਵੇਲੇ ਦੇ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਪੰਜਾਬ ਪੁਲਸ ਦੇ ਮੁਖੀ ਸੁਮੇਧ ਸਿੰਘ ਸੈਣੀ ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਸ਼ੇਸ਼ ਪ੍ਰਿੰਸੀਪਲ ਸੈਕਟਰੀ ਗਗਨਦੀਪ ਸਿੰਘ ਬਰਾੜ ਨੇ ਚਾਰ ਵਾਰ ਫੋਨ ਉੱਤੇ ਗੱਲ ਕੀਤੀ ਸੀ। ਇਸ ਬਾਰੇ ਵਿੱਚ ਮਨਤਾਰ ਸਿੰਘ ਬਰਾੜ ਦਾ ਕਹਿਣਾ ਹੈ ਕਿ ਹਾਲਾਤ ਮੁਤਾਬਕ ਆਪਣੇ ਮੁੱਖ ਮੰਤਰੀ ਨਾਲ ਗੱਲ ਕਰਨਾ ਗੁਨਾਹ ਨਹੀਂ ਬਣ ਸਕਦਾ। ਉਨ੍ਹਾ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਵੇਲੇ ਜੋ ਹਾਲਾਤ ਬਣੇ ਸਨ, ਵਿਧਾਇਕ ਵਜੋਂ ਉਨ੍ਹਾਂ ਨੇ ਉਹ ਸਭ ਪੁਲਿਸ ਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਨਾਲ ਉਸ ਵੇਲੇ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਸੀ। ਦੂਸਰੇ ਪਾਸੇ ਉਨ੍ਹਾ ਲਈ ਮੁਸ਼ਕਲ ਇਸ ਗੱਲ ਨਾਲ ਬਣ ਗਈ ਹੈ ਕਿ ਉਸ ਵਕਤ ਦੇ ਐੱਸ ਡੀ ਐੱਮ ਪੱਧਰ ਦੇ ਦੋ ਅਧਿਕਾਰੀ ਅਦਾਲਤ ਵਿੱਚ ਜਾ ਕੇ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ, ਜਿਸ ਨਾਲ ਗੱਲ ਅੱਗੇ ਵਧ ਗਈ ਹੈ ਤੇ ਇਸ ਦੇ ਬਾਅਦ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਕਿਸੇ ਵੇਲੇ ਵੀ ਗ੍ਰਿਫਤਾਰੀ ਦੀ ਸੰਭਾਵਨਾ ਬਹੁਤ ਜਿ਼ਆਦਾ ਵਧ ਗਈ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ: ਮੈਂ ਕਾਂਗਰਸ ਦਾ ਵਫਾਦਾਰ ਸਿਪਾਹੀ, ਭਾਜਪਾ ਵੱਲ ਜਾਣ ਦੀ ਸੋਚਣਾ ਵੀ ਗੁਨਾਹ
ਬਾਦਲ ਅਕਾਲੀ ਦਲ ਨੂੰ ਸੱਟ: ਬ੍ਰਹਮਪੁਰਾ ਦੇ ਭਤੀਜੇ ਉੱਤੇ ਬਿਨਾਂ ਆਗਿਆ ਰੈਲੀ, ਸ਼ਰਾਬ ਪਰੋਸਣ ਦਾ ਕੇਸ ਦਰਜ
ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ
ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ