Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੁਲਸ ਸੀਨੀਆਰਤਾ ਦਾ ਮਾਮਲਾ: ਮੁਸਤਫਾ ਅਤੇ ਚਟੋਪਾਧਿਆਏ ਦੀ ਪਟੀਸ਼ਨ ਉੱਤੇ ਕੈਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

March 07, 2019 09:23 AM

ਚੰਡੀਗੜ੍ਹ, 6 ਮਾਰਚ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦੀ ਨਿਯੁਕਤੀ 'ਚ ਸੀਨੀਆਰਤਾ ਉਲੰਘਣ ਦਾ ਮਾਮਲਾ ਕੇਂਦਰੀ ਪ੍ਰਸ਼ਾਸਕੀ ਟਿ੍ਰਬਿਊਨਲ (ਕੈਟ) ਦੇ ਚੰਡੀਗੜ੍ਹ ਬੈਂਚ ਕੋਲ ਪਹੁੰਚ ਕੇ ਅੱਗੇ ਖਿੱਲਰ ਰਿਹਾ ਹੈ। ਇਸ ਸੰਬੰਧ ਵਿੱਚ ਪੰਜਾਬ ਦੇ ਆਈ ਪੀ ਐੱਸ ਅਧਿਕਾਰੀ ਮੁਹੰਮਦ ਮੁਸਤਫਾ (1985 ਬੈਚ) ਦੇ ਬਾਅਦ ਇੱਕ ਹੋਰ ਆਈ ਪੀ ਐੱਸ ਅਫਸਰ ਸਿਧਾਰਥ ਚਟੋਪਾਧਿਆਏ (1985 ਬੈਚ) ਨੇ ਵੀ ਮੌਜੂਦਾ ਡੀ ਜੀ ਪੀ ਦਿਨਕਰ ਗੁਪਤਾ ਦੀ ਚੋਣ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ, ਜਿਸ ਨਾਲ ਮਾਮਲਾ ਗੰਭੀਰ ਬਣਦਾ ਜਾ ਰਿਹਾ ਹੈ।
ਇਨ੍ਹਾਂ ਦੋ ਸੀਨੀਅਰ ਅਧਿਕਾਰੀਆਂ ਨੇ ਕੈਟ ਦੇ ਕੋਲ ਕੀਤੀਆਂ ਗਈਆਂ ਪਟੀਸ਼ਨਾਂ ਵਿੱਚ ਕਿਹਾ ਹੈ ਕਿ ਯੂ ਪੀ ਐੱਸ ਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਵੱਲੋਂ ਭੇਜੇ ਗਏ ਡੀ ਜੀ ਪੀ ਦੇ ਪੈਨਲ ਵਿੱਚੋਂ ਉਹ ਵੱਧ ਯੋਗ ਹਨ। ਉਨ੍ਹਾਂ ਦਾ ਪੁਲਸ ਸੇਵਾ ਦਾ ਰਿਕਾਰਡ ਵੀ ਅੱਛਾ ਰਿਹਾ ਹੈ। ਪਹਿਲਾਂ ਪੰਜਾਬ ਸਰਕਾਰ ਨੇ ਡੀ ਜੀ ਪੀ ਦੀ ਨਿਯੁਕਤੀ ਲਈ ਯੂ ਪੀ ਐੱਸ ਸੀ ਨੂੰ ਜਿਹੜੇ ਨਾਂਅ ਭੇਜੇ ਸਨ, ਉਨ੍ਹਾਂ ਵਿੱਚ ਉਨ੍ਹਾਂ ਦੋਵਾਂ ਦੇ ਨਾਂਅ ਸ਼ਾਮਲ ਸਨ, ਪਰ ਉਨ੍ਹਾਂ ਨੂੰ ਸ਼ਾਰਟ ਲਿਸਟ ਨਹੀਂ ਕੀਤਾ ਗਿਆ। ਪੈਨਲ ਵਿੱਚ ਉਨ੍ਹਾਂ ਦੇ ਨਾਲ ਦਿਨਕਰ ਗੁਪਤਾ, ਐੱਮ ਕੇ ਤਿਵਾੜੀ ਅਤੇ ਵੀ ਕੇ ਭਾਵਰਾ ਦੇ ਨਾਂਅ ਵੀ ਸਨ, ਜਿਨ੍ਹਾਂ ਵਿੱਚੋਂ ਦਿਨਕਰ ਗੁਪਤਾ ਨੂੰ ਸਿਲੈਕਟ ਕੀਤਾ ਗਿਆ ਸੀ। ਮੁਹੰਮਦ ਮੁਸਤਫਾ ਅਤੇ ਚਟੋਪਾਧਿਆਏ ਦਾ ਕਹਿਣਾ ਹੈ ਕਿ ਇਸ ਵਿੱਚ ਸ਼ੱਕ ਨਹੀਂ ਹੈ ਕਿ ਡੀ ਜੀ ਪੀ ਦੀ ਨਿਯੁਕਤੀ ਕਰਨਾ ਕਿਸੇ ਵੀ ਰਾਜ ਦੇ ਮੁੱਖ ਮੰਤਰੀ ਦਾ ਅਧਿਕਾਰ ਖੇਤਰ ਹੈ ਅਤੇ ਇਸ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ, ਪਰ ਯੂ ਪੀ ਐੱਸ ਸੀ ਵੱਲੋਂ ਜੇ ਕਿਸੇ ਪੁਲਸ ਅਫਸਰ ਨਾਲ ਬਿਨਾਂ ਠੋਸ ਕਾਰਨ ਦੇ ਬੇਇਨਸਾਫੀ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਅਦਾਲਤ ਨੂੰ ਪਹੁੰਚ ਕੀਤੀ ਜਾ ਸਕਦੀ ਹੈ। ਵਰਨਣ ਯੋਗ ਹੈ ਕਿ ਪਹਿਲਾਂ ਇਸੇ ਮੁੱਦੇ ਉੱਤੇ ਇਹ ਅਧਿਕਾਰੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਚੁੱਕੇ ਹਨ, ਪਰ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਕੈਟ ਨੇ ਕੇਂਦਰ ਤੇ ਰਾਜ ਕੋਲੋਂ 27 ਮਾਰਚ ਨੂੰ ਜਵਾਬ ਤਲਬ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ