Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਥਾਣਾ ਸਿਟੀ ਦਾ ਥਾਣੇਦਾਰ 6 ਹਜ਼ਾਰ ਰੁਪਏ ਲੈਂਦਾ ਵਿਜੀਲੈਂਸ ਨੇ ਫੜਿਆ

March 07, 2019 09:25 AM

ਰੂਪਨਗਰ, 6 ਮਾਰਚ (ਪੋਸਟ ਬਿਊਰੋ)- ਵਿਜੀਲੈਂਸ ਬਿਊਰੋ ਮੋਹਾਲੀ ਦੀ ਟੀਮ ਨੇ ਥਾਣਾ ਸਿਟੀ ਰੂਪਨਗਰ ਦੇ ਏ ਐੱਸ ਆਈ ਇੰਦਰਪਾਲ ਸਿੰਘ ਨੂੰ ਰੰਗੇ ਹੱਥੀਂ ਛੇ ਹਜ਼ਾਰ ਰੂਪੈ ਰਿਸ਼ਵਤ ਲੈਂਦੇ ਹੋਏ ਫੜਿਆ ਹੈ। ਇਸ ਦੇ ਬਾਅਦ ਰੂਪਨਗਰ ਦੇ ਐੱਸ ਐੱਸ ਪੀ ਸਵਪਨ ਸ਼ਰਮਾ ਨੇ ਇਸ ਏ ਐੱਸ ਆਈ ਨੂੰ ਸਸਪੈਂਡ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਡੀ ਐੱਸ ਪੀ ਵਿਜੀਲੈਂਸ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ, ਜਿਸ ਵਿੱਚ ਇੰਸਪੈਕਟਰ ਇੰਦਪਾਲ ਸਿੰਘ, ਮੌਕੇ ਦਾ ਗਵਾਹ ਬਲਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਕੋਟਲਾ ਨਿਹੰਗ ਸ਼ਾਮਲ ਸੀ, ਨੇ ਇਹ ਕਾਰਵਾਈ ਕੀਤੀ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਮੋਹਾਲੀ ਦੇ ਪ੍ਰੈਸ ਬਿਆਨ ਅਨੁਸਾਰ ਸਿ਼ਕਾਇਤ ਕਰਤਾ ਸੁੱਚਾ ਸਿੰਘ ਵਾਸੀ ਕਠਿਆਣਾ ਹਿਮਾਚਲ ਪ੍ਰਦੇਸ ਨੇ ਵਿਜੀਲੈਂਸ ਨੂੰ ਸਿ਼ਕਾਇਤ ਕੀਤੀ ਸੀ ਕਿ ਵਿਨੋਦ ਕੁਮਾਰ ਵਾਸੀ ਪਾਵਰ ਕਲੌਨੀ ਰੂਪਨਗਰ ਨਾਲ ਉਸ ਦਾ ਪੈਸਿਆਂ ਦੇ ਲੈਣ ਦੇਣ ਦਾ ਝਗੜਾ ਸੀ, ਜਿਸ ਕਰ ਕੇ 26 ਫਰਵਰੀ ਨੂੰ ਵਿਨੋਦ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੁੱਚਾ ਸਿੰਘ ਉੱਤੇ ਹਮਲਾ ਕਰਕੇ ਜਖਮੀ ਕਰ ਦਿੱਤਾ। ਇਸ ਮਗਰੋਂ ਜਖਮੀ ਸੁੱਚਾ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਦਾਖਲ ਕਰਾਇਆ ਗਿਆ ਅਤੇ ਹਸਪਤਾਲ ਨੇ ਪਰਚਾ ਕੱਟ ਕੇ ਥਾਣਾ ਸਿਟੀ ਰੂਪਨਗਰ ਨੂੰ ਭੇਜ ਦਿੱਤਾ। ਇਸ ਕੇਸ ਦੀ ਜਾਂਚ ਏ ਐੱਸ ਆਈ ਇੰਦਰਪਾਲ ਸਿੰਘ ਨੂੰ ਸੌਂਪੀ ਗਈ ਤਾਂ ਇੰਦਰਪਾਲ ਸਿੰਘ ਨੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਧਮਕਾਇਆ ਕਿ ਸਮਝੌਤਾ ਕਰ ਲਵੇ, ਜੇ ਨਾ ਕੀਤਾ ਤਾਂ ਉਲਟਾ ਉਸ ਦੇ ਖਿਲਾਫ ਵਿਨੋਦ ਕੁਮਾਰ ਦੀ ਪਤਨੀ ਨਾਲ ਛੇੜ ਛਾੜ ਅਤੇ ਅਗਵਾ ਕਰਨ ਦਾ ਕੇਸ ਦਰਜ ਕਰ ਦੇਵੇਗਾ, ਪਰ ਜੇ ਬਚਣਾ ਹੈ ਤਾਂ 10 ਹਜ਼ਾਰ ਰੁਪੈ ਦੇਣੇ ਪੈਣਗੇ। ਸਿ਼ਕਾਇਤ ਕਰਤਾ ਅਨੁਸਾਰ ਏ ਐੱਸ ਆਈ ਨੇ ਉਸ ਨਾਲ 9 ਹਜ਼ਾਰ ਰੁਪੈ ਦੀ ਸੈਟਿੰਗ ਕਰ ਲਈ, ਜਿਸ ਦੇ 3 ਹਜ਼ਾਰ ਰੁਪੈ ਥਾਣੇਦਾਰ ਨੇ ਪਹਿਲਾਂ ਲੈ ਲਏ ਅਤੇ ਬਾਕੀ 6 ਹਜ਼ਾਰ ਲੈਣ ਸਮੇਂ ਵਿਜੀਲੈਂਸ ਟੀਮ ਨੇ ਉਸ ਨੂੰ ਰੰੰਗੇ ਹੱਥੀਂ ਕਾਬੂ ਕਰ ਲਿਆ ਅਤੇ ਅਦਾਲਤ ਵਿੱਚ ਪੇਸ਼ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ