Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਡੇਰਾ ਸਿਰਸਾ ਦੇ ਮੁਖੀ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੀ ਬੀ ਆਈ ਹਾਈ ਕੋਰਟ ਪਹੁੰਚੀ

March 07, 2019 09:28 AM

ਚੰਡੀਗੜ੍ਹ, 6 ਮਾਰਚ (ਪੋਸਟ ਬਿਊਰੋ)- ਸਿਰਸਾ ਦੇ ਡੇਰਾ ਸੱਚਾ ਸੌਦਾ ਵਿੱਚ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਸੀ ਬੀ ਆਈ ਹਾਈ ਕੋਰਟ ਗਈ ਹੈ। ਡੇਰਾ ਮੁਖੀ ਨੂੰ ਇਸ ਕੇਸ ਵਿੱਚ ਪੰਚਕੂਲਾ ਵਿੱਚ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਅਕਤੂਬਰ 2018 ਵਿੱਚ ਜ਼ਮਾਨਤ ਦੇ ਦਿੱਤੀ ਸੀ। ਸੀ ਬੀ ਆਈ ਦੀ ਪਟੀਸ਼ਨ ਉੱਤੇ ਜਸਟਿਸ ਦਇਆ ਚੌਧਰੀ ਦੀ ਬੈਂਚ ਨੇ ਗੁਰਮੀਤ ਰਾਮ ਰਹੀਮ ਸਿੰਘ ਨੂੰ 23 ਅਪ੍ਰੈਲ ਦੇ ਲਈ ਨੋਟਿਸ ਜਾਰੀ ਕਰ ਦਿੱਤੇ ਹਨ।
ਬਲਾਤਕਾਰ ਅਤੇ ਕਤਲ ਦੇ ਕੇਸਾਂ ਵਿੱਚ ਪਹਿਲਾਂ ਸੀ ਬੀ ਆਈ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾ ਚੁੱਕੇ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦੇ ਹੋਏ ਸੀ ਬੀ ਆਈ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਕਿਹਾ ਹੈ ਕਿ ਰਾਮ ਰਹੀਮ ਦਾ ਅਪਰਾਧਕ ਰਿਕਾਰਡ ਦੇਖਦੇ ਹੋਏ ਸੀ ਬੀ ਆਈ ਅਦਾਲਤ ਨੂੰ ਇਸ ਨੂੰ ਜ਼ਮਾਨਤ ਨਹੀਂ ਦੇਣੀ ਚਾਹੀਦੀ ਸੀ। ਸੀ ਬੀ ਆਈ ਦੇ ਵਕੀਲ ਸੁਮੀਤ ਗੋਇਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੀ ਬੀ ਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ 25 ਅਗਸਤ 2017 ਨੂੰ ਬਲਾਤਕਾਰ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਇਸ ਦੇ ਬਾਅਦ ਪੰਚਕੂਲਾ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਸੀ। ਇਸ ਤੋਂ ਸਪੱਸ਼ਟ ਹੈ ਕਿ ਡੇਰਾ ਮੁਖੀ ਦੇ ਫਰਾਰ ਹੋਣ ਦੀ ਸੰਭਾਵਨਾ ਹੈ, ਇਸ ਲਈ ਉਸ ਨੂੰ ਜ਼ਮਾਨਤ ਦੇ ਹੁਕਮ ਰੱਦ ਕੀਤੇ ਜਾਣੇ ਚਾਹੀਦੇ ਹਨ।
ਇਸ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਦੀ ਕਰੀਬੀ ਹਨੀਪ੍ਰੀਤ ਨੇ ਆਪਣੇ ਵਕੀਲ ਦੇ ਜ਼ਰੀਏ ਅਦਾਲਤ ਵਿੱਚ ਆਪਣੇ ਬੈਂਕ ਖਾਤੇ ਚਾਲੂ ਕਰਨ ਦੇ ਲਈ ਡਿਜੀਟਲ ਦਸਤਖਤ ਦੇਣ ਦੇ ਲਈ ਇਜਾਜ਼ਤ ਲੈਣ ਦੇ ਲਈ ਅਰਜ਼ੀ ਦਾਖਲ ਕੀਤੀ ਹੈ। ਉਸ ਦੇ ਕੇਸਾਂ ਵਿੱਚ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼