Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਹਿੰਦੂ ਵਿਰੋਧੀ ਬਿਆਨ ਉੱਤੇ ਪਾਕਿ ਪੰਜਾਬ ਦਾ ਮੰਤਰੀ ਬਰਖਾਸਤ

March 07, 2019 09:33 AM

ਲਾਹੌਰ, 6 ਮਾਰਚ (ਪੋਸਟ ਬਿਊਰੋ)- ਹਿੰਦੂ ਵਿਰੋਧੀ ਬਿਆਨ ਦੇਣ 'ਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਬੀਤੇ ਦਿਨ ਆਪਣੇ ਸੁਚਨਾ ਅਤੇ ਸੰਸਕ੍ਰਿਤੀ ਮੰਤਰੀ ਫਯਾਜ਼ੁਲ ਹਸਨ ਚੌਹਾਨ ਨੂੰ ਬਰਖਾਸਤ ਕਰ ਦਿੱਤਾ।
ਪਾਰਟੀ ਸੂਤਰਾਂ ਦੇ ਮੁਤਾਬਕ ਇਹ ਕਾਰਵਾਈ ਤਦ ਕੀਤੀ ਗਈ ਜਦ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੌਹਾਨ ਦੀ ‘ਹਿੰਦੂ ਵਿਰੋਧੀ’ ਟਿੱਪਣੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੂੰ ਉਨ੍ਹਾਂ ਨੂੰ ਹਟਾ ਦੇਣ ਦਾ ਨਿਰਦੇਸ਼ ਦਿੱਤਾ। ਚੌਹਾਨ ਪੁਲਵਾਮਾ ਅੱਤਵਾਦੀ ਹਮਲੇੇ ਦੇ ਬਾਅਦ 24 ਫਰਵਰੀ ਨੂੰ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਇਤਰਾਜ਼ ਯੋਗ ਟਿੱਪਣੀ ਕੀਤੀ ਸੀ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਅਕਾਊਂਟ ਤੋਂ ਕੀਤੇ ਗਏ ਟਵੀਟ ਦੇ ਮੁਤਾਬਕ ਹਿੰਦੂ ਭਾਈਚਾਰੇ ਦੇ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿੱਚ ਪੰਜਾਬ ਸਰਕਾਰ ਨੇ ਆਪਣੇ ਸੂਚਨਾ ਤੇ ਸਭਿਆਚਾਰਕ ਮੰਤਰੀ ਫਯਾਜ਼ੁਲ ਹਸਨ ਚੌਹਾਨ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਇੱਕ ਬੁਲਾਰੇ ਨੇ ਕਿਹਾ ਕਿ ਚੌਹਾਨ ਨੇ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ, ਜਿਸ ਨੂੰ ਤੁਰੰਤ ਸਵੀਕਾਰ ਕਰ ਲਿਆ ਗਿਆ।
ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜਨਤਕ ਤੌਰ 'ਤੇ ਆਪਣੀ ਟਿੱਪਣੀ ਲਈ ਮੁਆਫੀ ਮੰਗਣ ਦੇ ਬਾਅਦ ਚੌਹਾਨ ਨੂੰ ਮੁਆਫ ਕਰ ਦਿੱਤਾ ਸੀ, ਪਰ ਪ੍ਰਧਾਨ ਮੰਤਰੀ ਦੇ ਦਖਲ ਦੇ ਬਾਅਦ ਉਨ੍ਹਾਂ ਨੂੰ ਮੰਤਰਾਲੇ ਤੋਂ ਹਟਾਉਣਾ ਪਿਆ। ਦੱਸਣਾ ਬਣਦਾ ਹੈ ਕਿ 75 ਲੱਖ ਦੀ ਆਬਾਦੀ ਵਾਲਾ ਹਿੰਦੂ ਭਾਈਚਾਰਾ ਪਾਕਿਸਤਾਨ ਦੀ ਸਭ ਤੋਂ ਵੱਡਾ ਘੱਟਗਿਣਤੀ ਫਿਰਕਾ ਹੈ। ਜ਼ਿਆਦਾਤਰ ਹਿੰਦੂ ਆਬਾਦੀ ਸਿੰਧ ਸੂਬੇ ਵਿੱਚ ਹੈ।
ਇਸ ਤੋਂ ਪਹਿਲਾਂ ਦਿਨ ਵਿੱਚ ਤਿੱਖੀ ਆਲੋਚਨਾ ਦੇ ਬਾਅਦ ਚੌਹਾਨ ਨੇ ਆਪਣੀ ਟਿੱਪਣੀ ਦੀ ਮੁਆਫੀ ਮੰਗ ਲਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਟਿੱਪਣੀ ਪਾਕਿਸਤਾਨ ਦੇ ਹਿੰਦੂ ਭਾਈਚਾਰੇ ਦੇ ਖਿਲਾਫ ਨਹੀਂ ਸੀ ਬਲਕਿ ਉਨ੍ਹਾਂ ਦੇ ਬਿਆਨ ਦੇ ਨਿਸ਼ਾਨੇ 'ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਫੌਜ ਤੇ ਉਥੋਂ ਦਾ ਮੀਡੀਆ ਸੀ। ਪਾਕਿਸਤਾਨ ਵਿੱਚ ਰਹਿੰਦੇ ਹਿੰਦੂ ਭਾਈਚਾਰੇ ਨੂੰ ਜੇ ਮੇਰੀ ਟਿੱਪਣੀ ਨਾਲ ਠੇਸ ਪਹੁੰਚੀ ਹੈ ਤਾਂ ਮੈਂ ਇਸ ਦੇ ਲਈ ਮੁਆਫੀ ਮੰਗਦਾ ਹਾਂ।
ਫਿਰ ਚੌਹਾਨ ਦੀ ਟਿੱਪਣੀ ਦੇ ਜਵਾਬ ਵਿੱਚ ਸਿਆਸੀ ਮਾਮਲਿਆਂ ਬਾਰੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਨਈਮੁਲ ਹਕ ਨੇ ਕਿਹਾ ਕਿ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਸਰਕਾਰ ਇਸ ਬਕਵਾਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਪਾਕਿਸਤਾਨ ਦੇ ਵਿੱਤ ਮੰਤਰੀ ਉਮਰ ਨੇ ਵੀ ਹਸਨ ਦੇ ਬਿਆਨ ਦੀ ਆਲੋਚਨਾ ਕੀਤੀ ਤੇ ਟਵੀਟ ਕੀਤਾ, ਹਿੰਦੂ ਭਾਈਚਾਰਾ ਪਾਕਿਸਤਾਨ ਦਾ ਅਹਿਮ ਹਿੱਸਾ ਹੈ। ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਪਾਕਿਸਤਾਨ ਦੇ ਝੰਡੇ ਦਾ ਹਰਾ ਰੰਗ ਚਿੱਟੇ ਦੇ ਬਿਨਾਂ ਪੂਰਾ ਨਹੀਂ ਹੁੰਦਾ ਹੈ। ਇਹ ਘੱਟਗਿਣਤੀਆਂ ਦੀ ਅਗਵਾਈ ਕਰਦਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ