Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਗਲਤੀਆਂ ਮੰਨ ਕੇ ਐਸਐਨਸੀ-ਲਾਵਾਲਿਨ ਮਾਮਲੇ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਟਰੂਡੋ

March 07, 2019 06:06 PM

ਓਟਵਾ, 7 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕਿਸੇ ਵੀ ਤਰ੍ਹਾਂ ਐਸਐਨਸੀ-ਲਾਵਾਲਿਨ ਮਾਮਲੇ ਤੋਂ ਆਪਣਾ ਖਹਿੜਾ ਛੁਡਾਉਣਾ ਚਾਹੁੰਦੇ ਹਨ। ਇਸ ਲਈ ਉਹ ਅੱਜ ਆਪਣੀਆਂ ਤੇ ਆਪਣੀ ਪਾਰਟੀ ਦੀਆਂ ਗਲਤੀਆਂ ਦੀ ਜਿੰ਼ਮੇਵਾਰੀ ਲੈਂਦਿਆਂ ਹੋਇਆਂ ਭਵਿੱਖ ਵਿੱਖ ਬਿਹਤਰ ਕਾਰਗੁਜ਼ਾਰੀ ਵਿਖਾਉਣ ਦਾ ਵਾਅਦਾ ਕਰਨਗੇ। ਭਾਵੇਂ ਟਰੂਡੋ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ ਪਰ ਜਾਣਕਾਰ ਸੂਤਰਾਂ ਅਨੁਸਾਰ ਟਰੂਡੋ ਇਸ ਗੱਲ ਉੱਤੇ ਹੀ ਜਿ਼ਆਦਾ ਜੋ਼ਰ ਦੇਣਗੇ ਕਿ ਇਸ ਦੌਰਾਨ ਕੁੱਝ ਵੀ ਗੈਰਇਖਲਾਕੀ ਜਾਂ ਗੈਰਕਾਨੂੰਨੀ ਵਿਵਹਾਰ ਵਰਗਾ ਕੁੱਝ ਨਹੀਂ ਹੋਇਆ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਟਰੂਡੋ ਇਸ ਵਿਵਾਦ ਨੂੰ ਆਪਣੇ ਆਫਿਸ ਤੇ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਦਰਮਿਆਨ ਕਮਿਊਨਿਕੇਸ਼ਨ ਗੈਪ ਤੇ ਵਿਸ਼ਵਾਸ ਟੁੱਟਣ ਸਿਰ ਮੜ੍ਹਨ ਦੀ ਵੀ ਕੋਸਿ਼ਸ਼ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਟਰੂਡੋ ਅੱਜ ਤੜ੍ਹਕਸਾਰ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਨਗੇ। ਟਰੂਡੋ ਸਰਕਾਰ ਪਿਛਲੇ ਮਹੀਨੇ ਤੋਂ ਹੀ ਐਸਐਨਸੀ-ਲਾਵਾਲਿਨ ਨਾਲ ਜੁੜੇ ਇਸ ਮਾਮਲੇ ਵਿੱਚ ਅਜਿਹਾ ਉਲਝੀ ਹੈ ਕਿ ਉਸ ਨੂੰ ਹੁਣ ਤੱਕ ਸਾਹ ਨਹੀਂ ਆਇਆ। ਪਹਿਲੀ ਵਾਰੀ ਇਹ ਦੋਸ਼ ਲੱਗੇ ਕਿ ਵਿਲਸਨ ਰੇਅਬੋਲਡ ਉੱਤੇ ਗਲਤ ਢੰਗ ਨਾਲ ਇਹ ਦਬਾਅ ਪਾਇਆ ਗਿਆ ਕਿ ਐਸਐਨਸੀ-ਲਾਵਾਲਿਨ ਖਿਲਾਫ ਮੁਜਰਮਾਨਾ ਕਾਰਵਾਈ ਨਾ ਕੀਤੀ ਜਾਵੇ। ਇੱਥੇ ਹੀ ਬੱਸ ਨਹੀਂ ਇਹ ਵੀ ਆਖਿਆ ਗਿਆ ਕਿ ਇਸ ਤੋਂ ਇਨਕਾਰ ਕਰਨ ਮਗਰੋਂ ਉਨ੍ਹਾਂ ਤੋਂ ਅਟਾਰਨੀ ਜਨਰਲ ਦਾ ਅਹੁਦਾ ਖੋਹ ਲਿਆ ਗਿਆ ਤੇ ਉਨ੍ਹਾਂ ਨੂੰ ਵੈਟਰਨਜ਼ ਅਫੇਅਰਜ਼ ਮੰਤਰਾਲਾ ਦੇ ਦਿੱਤਾ ਗਿਆ। ਇਸ ਵਿਵਾਦ ਦੇ ਸਾਹਮਣੇ ਆਉਣ ਤੋਂ ਬਾਅਦ ਰੇਅਬੋਲਡ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਕੁੱਝ ਸਮੇਂ ਬਾਅਦ ਹੀ ਉਨ੍ਹਾਂ ਦੀ ਨੇੜਲੀ ਦੋਸਤ ਤੇ ਕੈਬਨਿਟ ਸਹਿਯੋਗੀ ਖਜਾਨਾ ਬੋਰਡ ਦੀ ਪ੍ਰੈਜ਼ੀਡੈਂਟ ਜੇਨ ਫਿਲਪੌਟ ਨੇ ਵੀ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ। ਫਿਲਪੌਟ ਨੇ ਆਖਿਆ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਐਸਐਨਸੀ-ਲਾਵਾਲਿਨ ਮਾਮਲੇ ਨਾਲ ਨਜਿੱਠਿਆ ਜਾ ਰਿਹਾ ਹੈ ਉਸ ਕਾਰਨ ਉਨ੍ਹਾਂ ਦਾ ਭਰੋਸਾ ਉੱਠ ਚੁੱਕਿਆ ਹੈ। ਇਸ ਦੌਰਾਨ ਟਰੂਡੋ ਦੇ ਪ੍ਰਿੰਸੀਪਲ ਸਕੱਤਰ ਤੇ ਲੰਮੇਂ ਸਮੇਂ ਤੋਂ ਦੋਸਤ ਚੱਲੇ ਆ ਰਹੇ ਭਰੋਸੇਮੰਦ ਸਲਾਹਕਾਰ ਗੇਰਾਲਡ ਬੱਟਸ ਨੇ ਵੀ ਅਸਤੀਫਾ ਦੇ ਦਿੱਤਾ। ਬੱਟਸ ਨੇ ਬੁੱਧਵਾਰ ਨੂੰ ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਸਾਹਮਣੇ ਗਵਾਹੀ ਦਿੱਤੀ। ਪਰ ਇਹ ਗਵਾਹੀ ਰੇਅਬੋਲਡ ਵੱਲੋਂ ਦਿੱਤੇ ਬਿਆਨ ਤੋਂ ਵੱਖਰੀ ਸੀ। ਉਨ੍ਹਾਂ ਆਖਿਆ ਕਿ ਨਾ ਹੀ ਰੇਅਬੋਅਡ ਨੂੰ ਧਮਕਾਇਆ ਗਿਆ ਤੇ ਨਾ ਹੀ ਕੋਈ ਸਿਆਸੀ ਦਬਾਅ ਹੀ ਉਨ੍ਹਾਂ ਉੱਤੇ ਪਾਇਆ ਗਿਆ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ