Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਰੇਅਬੋਲਡ ਉੱਤੇ ਕਿਸੇ ਕਿਸਮ ਦਾ ਦਬਾਅ ਨਹੀਂ ਪਾਇਆ ਗਿਆ : ਟਰੂਡੋ

March 08, 2019 09:33 AM

ਓਟਵਾ, 7 ਮਾਰਚ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਆਖਿਆ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਜੋਡੀ ਵਿਲਸਨ ਰੇਅਬੋਲਡ ਉੱਤੇ ਕਿਸੇ ਕਿਸਮ ਦਾ ਕੋਈ ਦਬਾਅ ਨਹੀਂ ਪਾਇਆ ਗਿਆ। ਇਸ ਦੌਰਾਨ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਟਰੂਡੋ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ।
ਟਰੂਡੋ ਨੇ ਆਖਿਆ ਕਿ ਉਨ੍ਹਾਂ ਅਤੇ ਵਿਲਸਨ ਰੇਅਬੋਲਡ ਦਰਮਿਆਨ ਵਿਸ਼ਵਾਸ ਦਾ ਕਤਲ ਹੋਇਆ, ਜਿਸ ਕਾਰਨ ਸਾਬਕਾ ਅਟਾਰਨੀ ਜਨਰਲ ਤੇ ਨਿਆਂ ਮੰਤਰੀ ਨੇ ਕੈਬਨਿਟ ਛੱਡਿਆ ਤੇ ਇਹ ਐਲਾਨ ਕੀਤਾ ਕਿ ਉਸ ਨੂੰ ਸਰਕਾਰ ਵਿੱਚ ਕੋਈ ਭਰੋਸਾ ਨਹੀਂ ਰਹਿ ਗਿਆ। ਓਟਵਾ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਐਸਐਨਸੀ-ਲਾਵਾਲਿਨ ਮਾਮਲੇ ਵਿੱਚ ਹੋਈ ਸਾਰੀ ਗੱਲਬਾਤ ਕਿਸੇ ਵੀ ਚੁਣੌਤੀਭਰਪੂਰ ਮੁੱਦੇ ਨਾਲ ਸਿੱਝਣ ਲਈ ਕੁਲੀਗਜ਼ ਵਿੱਚ ਆਮ ਤੌਰ ਉੱਤੇ ਹੋਣ ਵਾਲੀ ਗੱਲਬਾਤ ਵਰਗੀ ਹੀ ਸੀ। ਉਨ੍ਹਾਂ ਆਖਿਆ ਕਿ ਇਹ ਸਾਰੀ ਗੱਲਬਾਤ ਉਦੋਂ ਹੋਈ ਜਦੋਂ ਸਾਨੂੰ ਇਹ ਲੱਗਿਆ ਕਿ ਸਾਬਕਾ ਨਿਆਂ ਮੰਤਰੀ ਤੇ ਅਟਾਰਨੀ ਜਨਰਲ ਇਸ ਮੁੱਦੇ ਦੇ ਸਬੰਧ ਵਿੱਚ ਜਨਤਾ ਦੇ ਹਿੱਤ ਨਾਲ ਜੁੜੇ ਹੋਰ ਪਹਿਲੂ ਵਿਚਾਰਨ ਲਈ ਵੀ ਤਿਆਰ ਹੈ। ਸਾਨੂੰ ਬਾਅਦ ਵਿੱਚ ਸਮਝ ਆਇਆ ਕਿ ਉਹ ਕਿਸੇ ਹੋਰ ਨਜ਼ਰੀਏ ਨਾਲ ਇਸ ਮਾਮਲੇ ਨੂੰ ਵੇਖ ਰਹੀ ਸੀ।
ਬਾਅਦ ਵਿੱਚ ਸ਼ੀਅਰ ਨੇ ਟਰੂਡੋ ਤੋਂ ਅਸਤੀਫੇ ਦੀ ਮੰਗ ਦੁਹਰਾਉਂਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਦੀ ਪ੍ਰੈੱਸ ਕਾਨਫਰੰਸ ਸਿਰਫ ਅੱਖਾਂ ਪੂੰਝਣ ਵਾਲੀ ਕਾਰਵਾਈ ਹੈ ਤੇ ਉਨ੍ਹਾਂ ਦੋਸ਼ ਲਾਇਆ ਕਿ ਟਰੂਡੋ ਦੇਸ਼ ਨਾਲ ਝੂਠ ਬੋਲ ਰਹੇ ਹਨ। ਸ਼ੀਅਰ ਨੇ ਆਖਿਆ ਕਿ ਹੁਣ ਤਾਂ ਸ਼ੱਕ ਵਾਲੀ ਕੋਈ ਗੱਲ ਹੀ ਨਹੀਂ ਰਹਿ ਗਈ ਕਿ ਉਨ੍ਹਾਂ ਨੇ ਤੇ ਉਨ੍ਹਾਂ ਦੇ ਆਫਿਸ ਨੇ ਰੇਅਬੋਲਡ ਨਾਲ ਧੱਕੇਸ਼ਾਹੀ ਕੀਤੀ ਤੇ ਉਨ੍ਹਾਂ ਨੂੰ ਧਮਕਾਇਆ ਵੀ ਸੀ। ਜਦੋਂ ਰੇਅਬੋਲਡ ਨੇ ਉਨ੍ਹਾਂ ਦੀ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਟਰੂਡੋ ਵੱਲੋਂ ਉਸ ਤੋਂ ਅਹੁਦਾ ਖੋਹ ਲਿਆ ਗਿਆ।
ਸ਼ੀਅਰ ਨੇ ਟਰੂਡੋ ਉੱਤੇ ਇਹ ਵੀ ਦੋਸ਼ ਲਾਇਆ ਕਿ ਹੁਣ ਸਾਰੇ ਜ਼ਰੂਰੀ ਸਰਕਾਰੀ ਕੰਮ ਛੱਡ ਕੇ ਉਹ ਇਸ ਮਾਮਲੇ ਵਿੱਚ ਹੋਏ ਨੁਕਸਾਨ ਦੀ ਪੂਰਤੀ ਕਰਨ ਲਈ ਚਾਰਾਜੋਈ ਕਰ ਰਹੇ ਹਨ। ਐਨਡੀਪੀ ਆਗੂ ਜਗਮੀਤ ਸਿੰਘ, ਜਿਨ੍ਹਾਂ ਨੇ ਇਸ ਮਾਮਲੇ ਦੀ ਆਜ਼ਾਦਾਨਾ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ, ਨੇ ਟਵੀਟ ਕਰਕੇ ਆਖਿਆ ਕਿ ਇੰਜ ਲੱਗ ਰਿਹਾ ਹੈ ਕਿ ਟਰੂਡੋ ਖੁਦ ਨੂੰ ਬਚਾਉਣ ਲਈ ਹਰ ਦੂਜੇ ਸ਼ਖਸ ਉੱਤੇ ਦੋੋੋਸ਼ ਮੜ੍ਹ ਰਹੇ ਹਨ। ਉਨ੍ਹਾਂ ਆਖਿਆ ਕਿ ਅਸਲ ਵਿੱਚ ਇਹ ਕੈਨੇਡੀਅਨਾਂ ਦਾ ਵਿਸ਼ਵਾਸ ਹੈ ਜਿਹੜਾ ਟੁੱਟਿਆ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ