Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਓਨਟਾਰੀਓ ਦੇ ਤੀਹਰੇ ਕਤਲਕਾਂਡ ਦੇ ਸਬੰਧ ਵਿੱਚ ਤਿੰਨ ਵਿਅਕਤੀ ਗ੍ਰਿਫਤਾਰ

March 08, 2019 09:35 AM

ਓਨਟਾਰੀਓ, 7 ਮਾਰਚ (ਪੋਸਟ ਬਿਊਰੋ) : ਦੱਖਣ ਪੱਛਮੀ ਓਨਟਾਰੀਓ ਵਿੱਚ ਇੱਕ ਚੋਰੀ ਕੀਤੇ ਹੋਏ ਪਿੱਕਅੱਪ ਟਰੱਕ ਵਿੱਚ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਤੋਂ ਚਾਰ ਮਹੀਨੇ ਬਾਅਦ ਪੁਲਿਸ ਨੇ ਇਸ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ।
ਪ੍ਰੋਵਿੰਸ਼ੀਅਲ ਪੁਲਿਸ ਤੇ ਕਮਿਊਨਿਟੀ ਆਫ ਸਿਕਸ ਨੇਸ਼ਨਜ਼, ਓਨਟਾਰੀਓ, ਜਿੱਥੇ ਮਾਰੇ ਗਏ ਤਿੰਨੇ ਵਿਅਕਤੀ ਰਹਿੰਦੇ ਸਨ, ਦੀ ਪੁਲਿਸ ਨੇ ਵੀਰਵਾਰ ਦੁਪਹਿਰ ਨੂੰ ਇਸ ਸਬੰਧ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ। ਮਾਈਕਲ ਜੈਮੀਸਨ, ਮੈਲੀਸਾ ਮਿੱਲਰ ਤੇ ਐਲਨ ਪੌਰਟਰ ਦੀਆਂ ਲਾਸ਼ਾਂ 4 ਨਵੰਬਰ, 2018 ਨੂੰ ਲੰਡਨ, ਓਨਟਾਰੀਓ ਦੇ ਦੱਖਣ ਪੱਛਮ ਵੱਲ ਮਿਲੀਆਂ ਸਨ। ਜਿਸ ਟਰੱਕ ਵਿੱਚ ਇਹ ਲਾਸ਼ਾਂ ਪਾਈਆਂ ਗਈਆਂ ਸਨ ਉਸ ਦੇ ਚੋਰੀ ਹੋਣ ਦੀ ਵੀ ਖਬਰ ਪਹਿਲਾਂ ਲਿਖਾਈ ਜਾ ਚੁੱਕੀ ਸੀ।
ਆਪਣੀ ਮੌਤ ਸਮੇਂ ਮਿੱਲਰ ਸੱਤ ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾਂ ਦੇ ਦੋਸਤਾਂ ਨੇ ਦੱਸਿਆ ਕਿ ਮਿੱਲਰ, ਜੈਮੀਸਨ ਤੇ ਪੌਰਟਰ ਤਿੰਨੇ ਬਹੁਤ ਹੀ ਗੂੜ੍ਹੇ ਦੋਸਤ ਸਨ ਤੇ ਤਿੰਨਾਂ ਦੇ ਹੀ ਬੱਚੇ ਵੀ ਸਨ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਸਿਕਸ ਨੇਸ਼ਨਜ਼ ਦੇ ਤਿੰਨ ਵਾਸੀ ਜਿਨ੍ਹਾਂ ਵਿੱਚ 36 ਸਾਲਾ ਨਿਕੋਲਸ ਸਿ਼ਪਮੈਨ, 30 ਸਾਲਾ ਥੌਮਸ ਬੌਮਬੈਰੀ ਤੇ 32 ਸਾਲਾ ਜੇਮੀ ਬੀਵਰ ਸ਼ਾਮਲ ਹਨ। ਸਿ਼ਪਮੈਨ ਨੂੰ ਸੈਕਿੰਡ ਡਿਗਰੀ ਮਰਡਰ ਦੇ ਤਿੰਨ ਮਾਮਲਿਆਂ ਵਿੱਚ ਚਾਰਜ ਕੀਤਾ ਗਿਆ ਹੈ ਤੇ ਬੌਮਬੇਰੀ ਨੂੰ ਦੋ ਤੇ ਬੀਵਰ ਨੂੰ ਇੱਕ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ।
ਅਦਾਲਤ ਵਿੱਚ ਪੇਸ਼ ਦਸਤਾਵੇਜ਼ਾਂ ਅਨੁਸਾਰ ਜੈਮੀਸਨ, ਮਿੱਲਰ ਤੇ ਪੌਰਟਰ 30 ਅਕਤੂਬਰ, 2018 ਨੂੰ ਜਾਂ ਉਸ ਦੇ ਨੇੜੇ ਤੇੜੇ ਮਾਰੇ ਗਏ ਸਨ ਜਦਕਿ ਉਨ੍ਹਾਂ ਦੀਆਂ ਲਾਸ਼ਾਂ ਇੱਕ ਹਫਤੇ ਬਾਅਦ ਮਿਲੀਆਂ ਸਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼