Welcome to Canadian Punjabi Post
Follow us on

21

May 2019
ਪੰਜਾਬ

ਅਮਰਿੰਦਰ ਨੇ ਕਿਹਾ: ਬੇਅਦਬੀ ਦਾ ਇਕ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ

March 08, 2019 09:50 AM

* ਮੋਦੀ ਸਰਕਾਰ ਗੁਰੂ ਨਾਨਕ ਜੀ ਦੀ ਸੋਚ ਨੂੰ ਢਾਹ ਲਾ ਰਹੀ ਹੈ: ਰਾਹੁਲ

ਮੋਗਾ, 7 ਮਾਰਚ, (ਪੋਸਟ ਬਿਊਰੋ)- ਅੱਜ ਇਸ ਜਿ਼ਲੇ ਦੇ ਪਿੰਡਕਿੱਲੀਚਾਹਲਾਂ ਵਿੱਚ ਕਾਂਗਰਸ ਪਾਰਟੀ ਦੀ ਪਹਿਲੀ ਚੋਣ ਰੈਲੀ ਵਿੱਚ ਕਾਂਗਰਸਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਨੂੰ ਯਾਦ ਕਰ ਕੇ ਕੀਤੀ ਤੇ ਕਿਹਾ ਕਿ ਬਾਬੇ ਨਾਨਕ ਨੇ ਪਿਆਰ, ਭਾਈਚਾਰੇ ਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ ਅਤੇ ਅੱਜ ਦੇਸ਼ ਵਿੱਚ ਨਫ਼ਰਤ ਫ਼ੈਲਾਈ ਜਾ ਰਹੀ ਹੈ ਤੇਭਾਰਤ ਦੀ ਨਰਿੰਦਰ ਮੋਦੀ ਸਰਕਾਰ ਬਾਬੇ ਨਾਨਕ ਦੀ ਸੋਚ ਨੂੰ ਢਾਹ ਲਾ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਨੂੰ ਭਟਕਾ ਕੇ ਇੱਕ-ਦੂਜੇ ਨਾਲ ਲੜਾ ਰਹੀ ਹੈ।
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਦੀ ਕਰਜ਼ਾ ਮਾਫ਼ੀ ਤੇ ਫ਼ਸਲਾਂ ਦੇ ਸਹੀ ਮੁੱਲ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਸੱਤਾਸੰਭਾਲਣਮਗਰੋਂਸਾਰੇ ਵਾਅਦੇ ਭੁੱਲ ਕੇ ਅਮੀਰ ਉਦਯੋਗਪਤੀਆਂ ਦੇ ਕਰਜ਼ੇ ਮਾਫ਼ ਕਰ ਦਿੱਤੇ ਤੇ ਕਿਸਾਨਾਂ ਦਾ ਇਕ ਰੁਪਈਆ ਤੱਕ ਮਾਫ਼ ਨਹੀਂ ਕੀਤਾ। ਉਨ੍ਹਾ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਵਿੱਚ ਨੋਟਬੰਦੀ ਕੀਤੀ, ਜਿਸ ਨਾਲ ਕਰੋੜਾਂ ਲੋਕ ਬੇਰੁਜ਼ਗਾਰ ਹੋ ਗਏ, ਪਰ ਨੋਟਬੰਦੀ ਵੇਲੇ ਬੈਂਕਾਂਅੱਗੇ ਲੱਗੀਆਂ ਲਾਈਨਾਂ ਵਿੱਚ ਨਾ ਅਨਿਲ ਅੰਬਾਨੀ, ਨਾ ਵਿਜੇ ਮਾਲੀਆ ਅਤੇ ਨਾ ਨੀਰਵ ਮੋਦੀ ਖੜੇ ਸਨ, ਮੋਦੀ ਦੀ ਮਦਦ ਨਾਲ ਕਾਲੇ ਧਨ ਵਾਲਿਆਂ ਨੇ ਕਮਰੇ ਵਿੱਚ ਬੈਠ ਕੇ ਪੈਸਾ ਸਫ਼ੈਦ ਕਰ ਲਿਆ ਸੀ।
ਇਸ ਮੌਕੇ ਕਾਂਗਰਸ ਦੀ ਪੰਜਾਬ ਸਰਕਾਰ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਕੰਮ ਕਰ ਰਹੇ ਹਨ ਤੇ ਜਿਹੜੇ ਉਦਯੋਗ ਬੰਦ ਕੀਤੇ ਗਏ ਸਨ, ਉਹ ਫਿਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇਮਿਸ਼ਨ ਦਾ ਅਰਥ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਹੈ। ਰਾਹੁਲ ਗਾਂਧੀ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇਬਾਰੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਚੁੱਕੇ ਸਖ਼ਤ ਕਦਮਾਂ ਨੇ ਨਸ਼ੇ ਦਾ ਲੱਕ ਤੋੜਿਆ ਹੈ। ਉਨ੍ਹਾਂ ਨੇ ਨਰਿੰਦਰ ਮੋਦੀ ਤੋਂ ਪੁੱਛਿਆ ਕਿ ਉਹ ਇਨਫ਼ੋਰਸਮੈਂਟ ਡਾਇਰੈਕਟੋਰੇਟ ਤੋਂ ਨਸ਼ਿਆਂ ਦੇ ਧੰਦੇ ਵਿੱਚ ਸ਼ਾਮਲ ਪੰਜਾਬ ਦੀਆਂ ਵੱਡੀਆਂ ਮੱਛੀਆਂ ਅਤੇ ਮਗਰਮੱਛਾਂ ਉੱਤੇ ਕਾਰਵਾਈ ਕਿਉਂਨਹੀਂਕਰਦੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਰਮ-ਗ੍ਰੰਥਾਂ ਦੀਆਂ 43 ਵਾਰ ਬੇਅਦਬੀਆਂ ਹੋਈਆਂ ਅਤੇ ਉਸ ਸਰਕਾਰ ਨੇ ਕੁਝ ਨਹੀਂਸੀ ਕੀਤਾ, ਪਰ ਸਾਡੀ ਸਰਕਾਰ ਬੇਅਦਬੀ ਦੇ ਇਕ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ। ਉਨ੍ਹਾ ਕਿਹਾ ਕਿ ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ, ਪੰਜਾਬ ਦੇ 17 ਲੱਖ ਕਿਸਾਨ ਕਰਜ਼ੇ ਹੇਠਾਂ ਦੱਬੇ ਹੋਏ ਹਨ, ਉਨ੍ਹਾਂ ਵਿੱਚੋਂ 10 ਲੱਖ ਕਿਸਾਨਾਂ ਦੇ 2-2 ਲੱਖ ਰੁਪਏ ਮਾਫ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮਾਫ਼ੀ ਪ੍ਰੋਗਰਾਮ ਦਾ ਚੌਥਾ ਗੇੜ ਅੱਜ ਰਾਹੁਲ ਗਾਂਧੀ ਸ਼ੁਰੂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨੀ ਕਰਜ਼ੇ ਦਾ ਮੁੱਦਾ ਉਹ ਕਈ ਵਾਰ ਪ੍ਰਧਾਨ ਮੰਤਰੀ ਕੋਲ ਉਠਾ ਚੁੱਕੇ ਹਨ, ਪਰ ਉਨ੍ਹਾਂ ਇਸ ਪਾਸੇ ਧਿਆਨ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਅਨਾਜ ਵੀ ਛੇਤੀ ਨਹੀਂ ਖ਼ਰੀਦਦੀ, ਜੇ ਕੇਂਦਰ ਨੇ ਪੰਜਾਬ ਦਾ ਕਣਕ, ਝੋਨਾ ਤੇ ਹੋਰ ਫ਼ਸਲਾਂ ਨਾ ਖ਼ਰੀਦੀਆਂ ਤਾਂ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਖੁਦ ਹੀ ਖ਼ਰੀਦੇਗੀ ਤੇ ਲੋੜ ਪੈਣ ਉੱਤੇ ਸਾਰੀਆਂ ਫ਼ਸਲਾਂ ਦੂਸਰੇ ਦੇਸ਼ਾਂ ਨੂੰ ਐਕਸਪੋਰਟ ਕੀਤੀਆਂ ਜਾਣਗੀਆਂ, ਪਰ ਕਿਸਾਨ ਦਾ ਭਲਾ ਕੀਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਰਹੱਦ ਉੱਤੇ ਜਾਣ-ਬੁੱਝ ਕੇ ਤਣਾਅ ਪੈਦਾ ਕੀਤਾ ਗਿਆ ਹੈ ਤਾਂ ਕਿ ਸਾਹਮਣੇ ਆ ਰਹੀਆਂ ਪਾਰਲੀਮੈਂਟ ਚੋਣਾਂ ਵਿਚ ਸਿਆਸੀ ਲਾਭ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੀਫ਼ੌਜ ਉੱਤੇਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਸ਼ੱਕ ਨਹੀਂ ਹੈ। ਇਸ ਮੌਕੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਨੇ ਕੇਂਦਰ ਦੀ ਐਨਡੀਏ ਸਰਕਾਰ ਅਤੇ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਰੈਲੀ ਵਿੱਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਾਰੇ ਪਾਰਟੀ ਵਿਧਾਇਕ ਅਤੇ ਐਮਪੀ ਮੌਜੂਦ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸੀ ਆਈ ਏ ਇੰਚਾਰਜ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ
ਲਾਈਵ ਵੋਟ ਪਾਉਣ ਵਾਲੇ ਦੋ ਜਣੇ ਗ੍ਰਿਫਤਾਰ
ਡੇਰਾ ਸਿਰਸਾ ਨੇ ਐਤਕੀਂ ਵੱਖੋ-ਵੱਖ ਥਾਈਂ ਚੋਗਾ ਵੰਡਵਾਂ ਪਾਇਆ
ਰਾਣਾ ਗੁਰਜੀਤ ਸਿੰਘ ਦੇ ਕੁੜਮ ਨੂੰ ਅਦਾਲਤ ਵੱਲੋਂ ਕੰਮ ਰੋਕਣ ਦਾ ਹੁਕਮ
ਪੰਜਾਬ ’ਚ 13 ਲੋਕ ਸਭਾ ਚੋਣ ਲਈ ਹੋਈ 62.07 ਫੀਸਦੀ ਵੋਟਿੰਗ, ਸੰਗਰੂਰ ’ਚ ਹੋਈ ਸਭ ਤੋਂ ਵੱਧ ਵੋਟਿੰਗ ਤੇ ਅੰਮਿ੍ਰਤਸਰ ਰਿਹਾ ਸਭ ਤੋਂ ਪਿੱਛੇ
ਪੰਜਾਬ 'ਚ 13 ਲੋਕਸਭਾ ਸੀਟਾਂ 'ਤੇ ਸ਼ਾਮ 6 ਵਜੇ ਤੱਕ ਪਈਆਂ 58.81 ਫੀਸਦੀ ਵੋਟਾਂ
ਅਟਾਰੀ ਬਾਰਡਰ ਚੈੱਕ ਪੋਸਟ ਉੱਤੇ ਕਰੋੜਾਂ ਦੇ ਅਮਰੀਕਨ ਅਖਰੋਟ ਜ਼ਬਤ
ਨਾਜਾਇਜ਼ ਉਸਾਰੀਆਂ ਦੇ ਮੁੱਦੇ ਤੋਂ ਅਧਿਕਾਰੀ ਅਦਾਲਤ ਵਿੱਚ ਪੇਸ਼
ਬੇਅਦਬੀਆਂ ਰੋਕਣ ਲਈ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਰਹਿਣ ਦੀ ਹਦਾਇਤ
ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਚੋਣ ਕਮਿਸ਼ਨ ਨੇ ਸਖਤ ਹਦਾਇਤਾਂ ਜਾਰੀ ਕੀਤੀਆਂ