Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਨੰਦਪੁਰ ਸਾਹਿਬ ਸੀਟ ਕਾਰਨ ਟਕਸਾਲੀ ਦਲ ਤੇ ਆਮ ਆਦਮੀ ਪਾਰਟੀ ਵਿੱਚਅੜਿੱਕਾ ਪਿਆ

March 08, 2019 09:51 AM

ਚੰਡੀਗੜ੍ਹ, 7 ਮਾਰਚ, (ਪੋਸਟ ਬਿਊਰੋ)- ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਾਲੇ ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਚੋਣਾਂ ਸਾਂਝੇ ਤੌਰ ਉੱਤੇ ਲੜਨ ਦਾ ਫ਼ੈਸਲਾ ਲਗਭਗ ਹੋ ਚੁੱਕਾ ਹੈ, ਪਰ ਆਨੰਦਪੁਰ ਸਾਹਿਬ ਹਲਕੇ ਲਈ ਦੋਵਾਂ ਪਾਰਟੀਆਂ ਵਲੋਂ ਕੀਤੇ ਦਾਅਵੇ ਕਾਰਨ ਅੜਿੱਕਾ ਪਿਆ ਹੈ।
ਆਮ ਆਦਮੀ ਪਾਰਟੀ ਨੇ ਕਾਫ਼ੀ ਪਹਿਲਾਂ ਇਸ ਸੀਟਤੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਉਮੀਦਵਾਰ ਐਲਾਨ ਕਰ ਦਿੱਤਾ ਸੀ।ਦੂਸਰੇ ਪਾਸੇ ਟਕਸਾਲੀ ਅਕਾਲੀ ਦਲ ਵਿੱਚ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਸ਼ਾਮਲ ਹੋਣ ਪਿੱਛੋਂ ਉਨ੍ਹਾਂ ਨੂੰ ਵੀ ਆਨੰਦਪੁਰ ਸਾਹਿਬ ਤੋਂਚੋਣ ਲੜਾਉਣ ਦਾ ਐਲਾਨ ਕੀਤਾ ਪਿਆ ਹੈ। ਇਨ੍ਹਾਂ ਦੋਵਾਂ ਆਗੂਆਂ ਨੇਆਪੋ-ਆਪਣੇ ਪੱਧਰ ਉੱਤੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਰੱਖਿਆ ਹੈ। ਜਾਣਕਾਰ ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਦੇ ਗਠਜੋੜ ਦੀ ਗੱਲਬਾਤ ਸਿਰੇ ਚੜ੍ਹ ਚੁਕੀ ਹੈ ਅਤੇ ਆਮ ਆਦਮੀ ਪਾਰਟੀ ਦਸ ਸੀਟਾਂ ਅਤੇ ਅਕਾਲੀ ਦਲ ਟਕਸਾਲੀ ਤਿੰਨ ਸੀਟਾਂਤੋਂ ਚੋਣ ਲੜਨ ਨੂੰਰਾਜ਼ੀ ਹਨ। ਪਤਾ ਲੱਗਾ ਹੈ ਕਿ ਅਕਾਲੀ ਦਲ ਟਕਸਾਲੀ ਨੇ ਆਨੰਦਪੁਰ ਸਾਹਿਬ, ਖਡੂਰ ਸਾਹਿਬ ਅਤੇ ਫ਼ਿਰੋਜ਼ਪੁਰ ਉੱਤੇ ਦਾਅਵਾ ਕੀਤਾ ਹੈ, ਬਾਕੀ ਦਸ ਸੀਟਾਂ ਤੋਂ ਆਮ ਆਦਮੀ ਪਾਰਟੀ ਚੋਣ ਲੜੇਗੀ। ਇਹ ਵੀ ਕਿਹਾ ਗਿਆ ਹੈ ਕਿ ਬਾਕੀ ਸੀਟਾਂ ਦੇ ਉਮੀਦਵਾਰ ਐਲਾਨਣ ਦਾ ਕੰਮ ਵੀ ਗਠਜੋੜ ਦੇ ਰਸਮੀ ਐਲਾਨ ਕਾਰਨ ਰੁਕਿਆ ਹੈ। ਪਤਾ ਲੱਗਾ ਹੈ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਆਨੰਦਪੁਰ ਸਾਹਿਬ ਤੋਂ ਚੋਣ ਲੜਨ ਦੀ ਸ਼ਰਤ ਉੱਤੇਹੀ ਅਕਾਲੀ ਦਲ ਟਕਸਾਲੀ ਵਿਚ ਆਏ ਸਨ, ਜਿਸ ਕਰ ਕੇ ਅਕਾਲੀ ਦਲ ਟਕਸਾਲੀ ਨੇ ਆਨੰਦਪੁਰ ਸਾਹਿਬ ਹਲਕੇ ਤੋਂ ਅਪਣਾ ਦਾਅਵਾ ਠੋਕਿਆ ਹੈ।
ਇਸ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵਲੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਲਗਾਤਾਰ ਗੱਲ ਚੱਲ ਰਹੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਗੱਲ ਚਲਾ ਰਹੇ ਹਨ ਤਾਂ ਜੋ ਕੋਈ ਹੱਲ ਕਢਿਆ ਜਾ ਸਕੇ, ਪਰ ਆਨੰਦਪੁਰ ਸਾਹਿਬ ਸੀਟ ਦਾ ਅੜਿੱਕਾ ਹੱਲ ਨਹੀਂ ਹੋ ਰਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ