Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪ੍ਰਵਾਸੀ ਲਾੜਿਆਂ ਤੋਂ ਧੋਖਾ ਖਾ ਚੁੱਕੀਆਂ ਕੁੜੀਆਂ ਵੱਲੋਂ ਪਾਸਪੋਰਟ ਦਫਤਰ ਅੱਗੇ ਧਰਨਾ

March 09, 2019 09:36 PM

ਜਲੰਧਰ, 9 ਮਾਰਚ (ਪੋਸਟ ਬਿਊਰੋ)- ਪੰਜਾਬ ਵਿਚ ਵਿਆਹ ਕਰਵਾ ਕੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਵਿਦੇਸ਼ ਜਾ ਵੱਸੇ ਐੱਨ ਆਰ ਆਈ ਲਾੜਿਆਂ ਤੋਂ ਸਤਾਈਆਂ ਔਰਤਾਂ ਨੇ ਕੱਲ੍ਹ ਖੇਤਰੀ ਪਾਸਪੋਰਟ ਦਫਤਰ ਅੱਗੇ ਧਰਨਾ ਦਿੱਤਾ ਅਤੇ ਧੋਖਾ ਕਰ ਗਏ ਪਤੀਆਂ ਦੇ ਪਾਸਪੋਰਟ ਜ਼ਬਤ ਨਾ ਕਰਨ ਵਿਰੁੱਧ ਪਿੱਟ ਸਿਆਪਾ ਕਰ ਕੇ ਚਿਤਾਵਨੀ ਦਿੱਤੀ ਕਿ ਖੇਤਰੀ ਪਾਸਪੋਰਟ ਅਫਸਰ ਨੇ ਆਪਣੇ ਵਤੀਰੇ 'ਚ ਤਬਦੀਲੀ ਨਾ ਕੀਤੀ ਤੇ ਦੋਸ਼ੀਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਕਾਰਵਾਈ ਨਾ ਕੀਤੀ ਤਾਂ ਪੀੜਤ ਔਰਤਾਂ ਪਾਸਪੋਰਟ ਦਫਤਰ ਵਿਖੇ ਲੰਮਾ ਧਰਨਾ ਦੇਣ ਲਈ ਮਜ਼ਬੂਰ ਹੋਣਗੀਆਂ।
ਪਰਵਾਸੀ ਲਾੜਿਆਂ ਦੀਆਂ ਸਤਾਈਆਂ ਲੜਕੀਆਂ ਦੀ ਸਮਾਜੀ ਸੰਸਥਾ ‘ਅਬ ਨਹੀਂ’ ਦੀ ਪ੍ਰਧਾਨ ਸਤਵਿੰਦਰ ਕੌਰ ਸੱਤੀ ਦੀ ਅਗਵਾਈ ਵਿੱਚ ਸੈਂਕੜੇ ਪੀੜਤ ਔਰਤਾਂ ਨੇ ਕੌਮਾਂਤਰੀ ਇਸਤਰੀ ਦਿਵਸ ਮੌਕੇ ਪਹਿਲਾਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕੀਤੀ ਤੇ ਫੇਰ ਰੋਸ ਮਾਰਚ ਕਰ ਕੇ ਖੇਤਰੀ ਪਾਸਪੋਰਟ ਦਫਤਰ ਪੁੱਜੀਆਂ, ਪਰ ਖੇਤਰੀ ਪਾਸਪੋਰਟ ਅਧਿਕਾਰੀ ਉਨ੍ਹਾਂ ਦੇ ਉਥੇ ਪੁੱਜਣ ਤੋਂ ਪਹਿਲਾਂ ਹੀ ਚਲੇ ਗਏ ਤੇ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਪੀ ਏ ਮੰਗ ਪੱਤਰ ਲੈਣ ਆ ਗਿਆ। ਸਤਵਿੰਦਰ ਕੌਰ ਸੱਤੀ ਨੇ ਕਿਹਾ ਕਿ ਚੰਡੀਗੜ੍ਹ ਪਾਸਪੋਰਟ ਦਫਤਰ ਨੇ ਇਸ ਤੋਂ ਵੱਧ ਧੋਖਾਧੜੀ ਵਾਲੇ ਪਤੀਆਂ ਦੇ ਪਾਸਪੋਰਟ ਜ਼ਬਤ ਕੀਤੇ ਤੇ ਅੰਮ੍ਰਿਤਸਰ ਦਫਤਰ ਵੀ ਕਾਰਵਾਈ ਕਰ ਰਿਹਾ ਹੈ, ਪਰ ਜਲੰਧਰ ਦਫਤਰ ਦੇ ਅਧਿਕਾਰੀ ਕਿਸੇ ਵੀ ਧੋਖਾਧੜੀ ਵਾਲੇ ਐਨ ਆਰ ਆਈ ਪਤੀ ਖਿਲਾਫ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਜਾ ਕੇ ਕਾਰਵਾਈ ਕਰਨ ਲਈ ਆਖਦੇ ਹਨ ਤੇ ਝਿੜਕਾਂ ਮਾਰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ