Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਅਟਾਰਨੀ ਜਨਰਲ ਨੇ ਪਲਟੀ ਮਾਰੀ, ਰਾਫੇਲ ਦੇ ਕੋਈ ਦਸਤਾਵੇਜ਼ ਚੋਰੀ ਹੀ ਨਹੀਂ ਹੋਏ

March 09, 2019 09:41 PM

ਨਵੀਂ ਦਿੱਲੀ, 9 ਮਾਰਚ (ਪੋਸਟ ਬਿਊਰੋ)- ਫਰਾਂਸ ਤੋਂ ਖਰੀਦੇ ਗਏ ਜੰਗੀ ਜਹਾਜ਼ ਰਾਫੇਲ ਦੇ ਸੌਦੇ ਬਾਰੇ ਭਾਰਤ ਸਰਕਾਰ ਦੇ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਆਪਣਾ ਬਿਆਨ ਬਦਲ ਲਿਆ ਹੈ। ਕੱਲ੍ਹ ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਇਹ ਕਹਿਣਾ ਕਿ ਰਾਫੇਲ ਸੌਦੇ ਦੇ ਦਸਤਾਵੇਜ਼ ਚੋਰੀ ਹੋ ਗਏ ਹਨ, ਬਿਲਕੁਲ ਗਲਤ ਹੈ, ਅਸਲ ਵਿੱਚ ਸੁਪਰੀਮ ਕੋਰਟ 'ਚ ਉਨ੍ਹਾਂ ਦੀ ਦਲੀਲ ਦਾ ਮਤਲਬ ਸੀ ਕਿ ਅਪੀਲ ਕਰਤਾ ਨੇ ਆਪਣੀ ਅਪੀਲ ਵਿੱਚ ਮੂਲ ਦਸਤਾਵੇਜ਼ਾਂ ਦੀ ਫੋਟੋ ਕਾਪੀ ਦੀ ਵਰਤੋਂ ਕੀਤੀ ਹੈ, ਜਿਸ ਨੂੰ ਸਰਕਾਰ ਖੁਫੀਆ ਮੰਨਦੀ ਹੈ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਸੁਣਵਾਈ ਦੌਰਾਨ ਵੇਣੂਗੋਪਾਲ ਨੇ ਕਿਹਾ ਸੀ ਕਿ ਰਾਫੇਲ ਸੌਦੇ ਦੇ ਦਸਤਾਵੇਜ਼ ਰੱਖਿਆ ਮੰਤਰਾਲੇ ਵਿੱਚੋਂ ਚੋਰੀ ਹੋ ਗਏ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਸਿਆਸੀ ਤੂਫਾਨ ਖੜਾ ਹੋ ਗਿਆ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਵੇਦਨਸ਼ੀਲ ਦਸਤਾਵੇਜ਼ਾਂ ਦੀ ਚੋਰੀ ਉੱਤੇ ਸਰਕਾਰ 'ਤੇ ਨਿਸ਼ਾਨਾ ਲਾਇਆ ਤੇ ਇਸ ਦੀ ਜਾਂਚ ਦੀ ਮੰਗ ਕੀਤੀ ਸੀ। ਵੇਣੂਗੋਪਾਲ ਨੇ ਕਿਹਾ ਕਿ ਮੈਨੂੰ ਦੱਸਿਆ ਗਿਆ ਹੈ ਕਿ ਵਿਰੋਧੀ ਧਿਰ ਦੋਸ਼ ਲਾ ਰਹੀ ਹੈ ਕਿ ਮੈਂ (ਸੁਪਰੀਮ ਕੋਰਟ ਵਿੱਚ) ਦਲੀਲ ਦਿੱਤੀ ਸੀ ਕਿ ਫਾਈਲਾਂ ਰੱਖਿਆ ਮੰਤਰਾਲੇ ਤੋਂ ਚੋਰੀ ਹੋਈਆਂ ਹਨ। ਇਹ ਪੂਰੀ ਤਰ੍ਹਾਂ ਗਲਤ ਹੈ। ਇਹ ਬਿਆਨ ਕਿ ਫਾਈਲਾਂ ਚੋਰੀ ਹੋ ਗਈਆਂ ਹਨ, ਪੂਰੀ ਤਰ੍ਹਾਂ ਝੂਠ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਰਾਫੇਲ ਸੌਦੇ ਦੀ ਜਾਂਚ ਦੀ ਮੰਗ ਉੱਤੇ ਮੁੜ ਵਿਚਾਰ ਲਈ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਅਤੇ ਪ੍ਰਸ਼ਾਂਤ ਭੂਸ਼ਣ ਵੱਲੋਂ ਦਾਖਲ ਕੀਤੀ ਪਟੀਸ਼ਨ 'ਚ ਤਿੰਨ ਮੂਲ ਦਸਤਾਵੇਜ਼ਾਂ ਦੀ ਫੋਟੋ ਕਾਪੀ ਲਾਈ ਗਈ ਹੈ।
ਇਸ ਦੌਰਾਨ ਸਰਕਾਰੀ ਸੂਤਰਾਂ ਨੇ ਕਿਹਾ ਕਿ ਅਟਾਰਨੀ ਜਨਰਲ ਨੇ ਚੋਰੀ ਸ਼ਬਦ ਦੀ ਵਰਤੋਂ ਕੀਤੀ ਸੀ, ਜਿਹੜਾ ਸ਼ਾਇਦ ਬਹੁਤ ‘ਤਿੱਖਾ' ਸੀ, ਉਨ੍ਹਾਂ ਨੂੰ ਇਹ ਸ਼ਬਦ ਵਰਤਣ ਤੋਂ ਬਚਣਾ ਚਾਹੀਦਾ ਸੀ। ਸਰਕਾਰ ਨੇ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ਉੱਤੇ ਖਬਰ ਛਾਪਣ ਉੱਤੇ ਅੰਗਰੇਜ਼ੀ ਅਖਬਾਰ ‘ਹਿੰਦੂ’ ਨੂੰ ਸਰਕਾਰੀ ਖੁਫੀਆ ਕਾਨੂੰਨ ਹੇਠ ਕਾਰਵਾਈ ਕਟਨ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਦੇ ਬਾਅਦ ਗੋਆ ਦੀ ਰਾਜਧਾਨੀ ਪਣਜੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਰਾਫੇਲ ਸੌਦੇ ਨਾਲ ਜੁੜੇ ਦਸਤਾਵੇਜ਼ਾਂ ਦੇ ਗਾਇਬ ਹੋਣ ਦੀ ਜਾਂਚ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਤੋਂ ਸ਼ੁਰੂ ਹੋਣੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਦਾਅਵਾ ਕੀਤਾ ਸੀ ਕਿ ਰਾਫੇਲ ਦੀਆਂ ਫਾਈਲਾਂ ਉਨ੍ਹਾਂ ਦੇ ਕੋਲ ਹਨ। ਗੋਆ ਦੇ ਮੰਤਰੀ ਵਿਸ਼ਵਜੀਤ ਰਾਣੇ ਅਤੇ ਇਕ ਹੋਰ ਵਿਅਕਤੀ ਵਿਚਾਲੇ ਫੋਨ ਉੱਤੇ ਹੋਈ ਗੱਲਬਾਤ ਦਾ ਵੀ ਉਨ੍ਹਾਂ ਨੇ ਹਵਾਲਾ ਦਿੱਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ