Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਲਕਸ਼ਮੀ ਪਦਮਾ ਯੂ ਐਨ ਡੀ ਪੀ ਦੀ ਸਦਭਾਵਨਾ ਦੂਤ ਬਣਾਈ ਗਈ

March 09, 2019 09:43 PM

ਯੂ ਐਨ, 9 ਮਾਰਚ (ਪੋਸਟ ਬਿਊਰੋ)- ਭਾਰਤੀ ਮੂਲ ਦੀ ਟੀ ਵੀ ਸਟਾਰ, ਲੇਖਿਕਾ ਤੇ ਫੂਡ ਐਕਸਪਰਟ ਪਦਮਾ ਲਕਸ਼ਮੀ ਨੂੰ ਯੂਨਾਈਟਿਡ ਨੇਸ਼ਨਜ਼ ਡਿਵੈਲਪਮੈਂਟ ਪ੍ਰੋਗਰਾਮ (ਯੂ ਐਨ ਡੀ ਪੀ) ਨੇ ਸਦਭਾਵਨਾ ਦੂਤ ਬਣਾਇਆ ਹੈ।
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇਥੇ ਕਰਵਾਏ ਇੱਕ ਪ੍ਰੋਗਰਾਮ ਵਿੱਚ ਯੂ ਐਨ ਡੀ ਪੀ ਦੇ ਪ੍ਰਸ਼ਾਸਕ ਅਚਿਮ ਸਟੇਨਰ ਨੇ ਇਸ ਦਾ ਐਲਾਨ ਕੀਤਾ। ਐਮੀ ਪੁਰਸਕਾਰਾਂ ਲਈ ਨਾਮਜ਼ਦ ਹੋ ਚੁੱਕੀ ਲਕਸ਼ਮੀ ਇਸ ਜ਼ਿੰਮੇਵਾਰੀ ਹੇਠ ਯੂ ਐਨ ਦੇ ਸਾਰੇ ਵਿਕਾਸ ਟੀਚਿਆਂ ਲਈ ਸਮਰਥਨ ਇਕੱਠਾ ਕਰੇਗੀ। ਅਸਮਾਨਤਾ ਅਤੇ ਭੇਦਭਾਵ ਮਿਟਾਉਣਾ ਉਨ੍ਹਾਂ ਦਾ ਮੁੱਖ ਕੰਮ ਹੋਵੇਗਾ। ਯੂ ਐਨ ਡੀ ਪੀ ਹੈਡਕੁਆਰਟਰ ਵਿੱਚ ਪ੍ਰੈਸ ਕਾਨਫਰੰਸ ਵਿੱਚ ਲਕਸ਼ਮੀ ਨੇ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾ ਰਹੇ ਹਾਂ, ਇਸ ਸਮੇਂ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਵੇਂ ਅੱਜ ਵੀ ਔਰਤਾਂ ਅਤੇ ਲੜਕੀਆਂ ਭੇਦਭਾਵ ਦਾ ਸ਼ਿਕਾਰ ਹੋ ਰਹੀਆਂ ਹਨ। ਕੋਈ ਦੇਸ਼ ਅਮੀਰ ਹੋਵੇ ਜਾਂ ਗਰੀਬ, ਉਹ ਅਸਮਾਨਤਾ ਨੂੰ ਪੂਰੀ ਤਰ੍ਹਾਂ ਮਿਟਾ ਨਹੀਂ ਸਕਿਆ। ਕਈ ਦੇਸ਼ ਗਰੀਬੀ ਮਿਟਾ ਕੇ ਵੀ ਭੇਦਭਾਵ ਹਟਾਉਣ ਵਿੱਚ ਪੂਰੀ ਤਰ੍ਹਾਂ ਸਫਲ ਨਹੀਂ ਹੋਏ। ਲਿੰਗ, ਉਮਰ, ਜਾਤੀ ਅਤੇ ਨਸਲ ਦੇ ਆਧਾਰ ਉੱਤੇ ਅੱਜ ਵੀ ਹਰ ਥਾਂ ਅਸਮਾਨਤਾ ਹੈ। ਔਰਤਾਂ ਅਤੇ ਘੱਟ ਗਿਣਤੀਆਂ ਇਸ ਦਾ ਸਭ ਤੋਂ ਵੱਧ ਸ਼ਿਕਾਰ ਹਨ। ਨਿਊਯਾਰਕ ਟਾਈਮਜ਼ ਦੀ ਬੈਸਟ ਸੈਲਿੰਗ ਲੇਖਿਕਾ ਰਹਿ ਚੁੱਕੀ ਲਕਸ਼ਮੀ ਅਮਰੀਕਾ ਦੇ ਐਂਡੋਮੈਟਰਿਓਸਿਸ ਫਾਊਂਡੇਸ਼ਨ ਦੀ ਸਹਿ ਸਸੰਥਾਪਕ ਵੀ ਹੈ। ਉਹ ਮਾਣਮੱਤੇ ਮੈਸਾਚੂਸੈਟਸ ਇੰਸਟੀਚਿਊਟ ਆਫ ਟੈਕਨਾਲੋਜੀ 'ਚ ਵਿਜ਼ਟਿੰਗ ਸਕਾਲਰ ਹੈ ਅਤੇ ‘ਟਾਪ ਸ਼ੈਫ' ਵਰਗੇ ਕਈ ਸ਼ੋਅ ਹੋਸਟ ਕਰ ਚੁੱਕੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ