Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕੀ ਪਾਰਲੀਮੈਂਟ ਵੱਲੋਂ ਸਿੱਖਾਂ, ਹਿੰਦੂਆਂ ਤੇ ਮੁਸਲਿਮਾਂ ਖਿਲਾਫ ਨਫਰਤ ਦੇ ਦੋਸ਼ਾਂ ਦੀ ਨਿੰਦਾ

March 09, 2019 09:45 PM

ਵਾਸ਼ਿੰਗਟਨ, 9 ਮਾਰਚ (ਪੋਸਟ ਬਿਊਰੋ)- ਅਮਰੀਕੀ ਪਾਰਲੀਮੈਂਟ ਦੇ ਚੁਣੇ ਹੋਏ ਸਦਨ ਨੇ ਇਕ ਮਤੇ ਵਿੱਚ ਹਿੰਦੂਆਂ, ਸਿੱਖਾਂ, ਮੁਸਲਮਾਨਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੇ ਖਿਲਾਫ ਨਫਰਤ ਤੇ ਦੋਹਰੀ ਵਫਾਦਾਰੀ ਦੇ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੱਲ੍ਹ ਪੇਸ਼ ਹੋਏ ਮਤੇ ਵਿੱਚ ਜੋੜੇ ਮੁੱਖ ਤੱਥਾਂ ਵਿੱਚ ਦੋਹਰੀ ਵਫਾਦਾਰੀ ਦੇ ਦੋਸ਼ ਲਾਉਣ ਦੀ ਨਿੰਦਾ ਕੀਤੀ ਗਈ ਹੈ, ਜਿਸ ਹੇਠ ਕੁਝ ਨਾਗਰਿਕਾਂ ਦੀ ਦੇਸ਼ ਭਗਤੀ ਬਾਰੇ ਸ਼ੱਕ ਕੀਤਾ ਜਾਂਦਾ ਹੈ।
ਇਸ ਮਤੇ ਦੀ ਮਹੱਤਤਾ ਉਨ੍ਹਾਂ ਭਾਰਤੀ-ਅਮਰੀਕੀਆਂ ਲਈ ਹੈ, ਜਿਨ੍ਹਾਂ ਨੂੰ ਭਾਰਤ ਲਈ ਸਮਰਥਨ ਕਰਨ ਖਾਤਰ ਕਈ ਵਾਰ ਕਈ ਤਰ੍ਹਾਂ ਦੇ ਦੋਸ਼ ਸਹਿਣ ਪੈਂਦੇ ਹਨ। ਮਤੇ ਦਾ 243 ਡੈਮੋਕ੍ਰੇਟ ਮੈਂਬਰਾਂ ਨੇ ਸਮਰਥਨ ਕੀਤਾ ਤੇ ਇਕ ਜਣਾ ਗੈਰ ਹਾਜ਼ਰ ਰਿਹਾ। ਇਸ ਦੇ ਇਲਾਵਾ 173 ਰਿਪਬਲਿਕਨ ਨੇ ਇਸ ਦੇ ਪੱਖ 'ਚ ਵੋਟ ਦਿੱਤਾ ਤੇ 23 ਨੇ ਇਸ ਦੇ ਵਿਰੋਧ 'ਚ ਵੋਟ ਦਿੱਤਾ। ਹਿੰਦੂ ਅਮਰੀਕਨ ਫਾਊਂਡੇਸ਼ਨ ਦੇ ਕਾਰਜਕਾਰੀ ਡਾਇਰੈਕਟਰ ਸੁਹਾਗ ਸ਼ੁਕਲਾ ਨੇ ਮਤੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਸਾਡੇ ਭਾਈਚਾਰੇ ਨੂੰ ਕਈ ਵਾਰ ਭਾਰਤ ਲਈ ਦੋਹਰੀ ਵਫਾਦਾਰੀ ਰੱਖਣ ਦੇ ਆਧਾਰਹੀਣ ਦੋਸ਼ਾਂ ਦੇ ਕਾਰਨ ਸ਼ੱਕ ਤੇ ਨਫਰਤ ਨਾਲ ਦੇਖਿਆ ਜਾਂਦਾ ਹੈ। ਇਹ ਮਤਾ ਸਭ ਤੋਂ ਪਹਿਲਾ ਸੋਮਾਲੀ ਮੂਲ ਦੇ ਮੁਸਲਮਾਨ ਪ੍ਰਤੀਨਿਧ ਇਲਹਾਨ ਉਮਰ ਦੇ ਲਗਾਤਾਰ ਯਹੂਦੀ ਵਿਰੋਧੀ ਟਿੱਪਣੀ ਦੀ ਵਜ੍ਹਾ ਨਾਲ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੇ ਇਜ਼ਰਾਈਲ ਪੱਖੀਆਂ ਨੂੰ ‘ਬਾਹਰੀ ਦੇਸ਼ ਨਾਲ ਸਬੰਧਤ’ ਦੱਸਿਆ ਸੀ। ਸਪੀਕਰ ਨੈਨਸੀ ਪੇਲੋਸੀ ਵੱਲੋਂ ਲਿਆਂਦੇ ਗਏ ਮਤੇ ਦਾ ਪਾਰਟੀ ਦੇ ਲੈਫਟ ਵਿੰਗ ਅਤੇ ਸਦਨ ਦੇ ਅਮਰੀਕੀ-ਅਫਰੀਕੀ ਬਲਾਕ ਨੇ ਵਿਰੋਧ ਕੀਤਾ। ਇਸ ਮਤੇ 'ਚ ਉਮਰ ਦਾ ਨਾਂਅ ਤੱਕ ਨਹੀਂ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ