Welcome to Canadian Punjabi Post
Follow us on

23

March 2019
ਪੰਜਾਬ

ਭਾਜਪਾ ਸਰਕਾਰ ਨੇ ਰਾਮਦੇਵ ਦੇ ਨੇੜੂ ਮਿਨਹਾਸ ਨੂੰ ਹਜ਼ੂਰ ਸਾਹਿਬ ਬੋਰਡ ਦਾ ਪ੍ਰਧਾਨ ਬਣਾਇਆ

March 11, 2019 09:56 AM
ਕੁੱਝ ਸਥਾਨਕ ਸਿੱਖ ਨੌਟੀਫਿਕੇਸ਼ਨ ਦੀਆਂ ਕਾਪੀਆਂ ਸਾੜਦੇ ਹੋਏ।

ਜਲੰਧਰ, 10 ਮਾਰਚ (ਪੋਸਟ ਬਿਊਰੋ)- ਮਹਾਰਾਸ਼ਟਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਨਵੇਂ ਬੋਰਡ ਕਾਇਮ ਕਰ ਦਿੱਤਾ ਹੈ। ਰਾਜ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਇਸ ਬੋਰਡ ਦਾ ਨਵਾਂ ਪ੍ਰਧਾਨ ਉਘੇ ਸਿੱਖ ਕਾਰੋਬਾਰੀ ਅਤੇ ਯੋਗੀ ਬਾਬਾ ਰਾਮਦੇਵ ਦੇ ਖਾਸਮ-ਖਾਸ ਕਹੇ ਜਾਂਦੇ ਆਰ ਐੱਸ ਐੱਸ ਦੇ ਪਸੰਦੀਦਾ ਭੁਪਿੰਦਰ ਸਿੰਘ ਮਿਨਹਾਸ ਨੂੰ ਬਣਾਇਆ ਗਿਆ ਹੈ। ਮਿਨਹਾਸ ਦੇ ਪ੍ਰਧਾਨ ਬਣਦੇ ਸਾਰ ਅਕਾਲੀ-ਭਾਜਪਾ ਗਠਜੋੜ ਵਿੱਚ ਨਵੀਂ ਤਰੇੜ ਜ਼ੋਰ ਫੜਦੀ ਦਿਖਾਈ ਦੇਣ ਲੱਗ ਪਈ ਹੈ।
ਜਾਣਕਾਰ ਸੂਤਰਾਂ ਮੁਤਾਬਕ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਆਰ ਐੱਸ ਐੱਸ ਵੱਲੋਂ ਸਿੱਖ ਮਾਮਲਿਆਂ ਵਿੱਚ ਦਿੱਤੇ ਜਾ ਰਹੇ ਦਖਲ ਦੇ ਵਿਰੁੱਧ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਬੈਠਕ ਕੀਤੀ ਸੀ। ਇਸ ਵਿੱਚ ਤੈਅ ਹੋਇਆ ਸੀ ਕਿ ਭਾਜਪਾ ਸਿੱਖਾਂ ਦੇ ਅੰਦਰੂਨੀ ਧਾਰਮਕ ਮਾਮਲਿਆਂ ਵਿੱਚ ਦਖਲ ਨਹੀਂ ਦੇਵੇਗੀ। ਸੁਖਬੀਰ ਸਿੰਘ ਬਾਦਲ ਅਤੇ ਅਮਿਤ ਸ਼ਾਹ ਦੀ ਬੈਠਕ ਦੀ ਲੋੜ ਵੀ ਇਸ ਕਰ ਕੇ ਪਈ ਸੀ ਕਿ ਭਾਜਪਾ ਆਗੂ ਆਰ ਪੀ ਸਿੰਘ ਵੱਲੋਂ ਸਿੱਖ ਮਾਮਲਿਆਂ ਬਾਰੇ ਟੀਕਾ-ਟਿੱਪਣੀ ਕੀਤੀ ਗਈ ਸੀ, ਜਿਸ ਦਾ ਮਨਜਿੰਦਰ ਸਿੰਘ ਸਿਰਸਾ ਨੇ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਭਾਜਪਾ ਦੇ ਵਿਰੁੱਧ ਬਿਆਨ ਦਿੱਤੇ ਸਨ। ਵਰਨਣ ਯੋਗ ਹੈ ਕਿ ਹਜ਼ੂਰ ਸਾਹਿਬ ਬੋਰਡ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ ਨੇ ਅਹੁਦਾ ਛੱਡ ਦਿੱਤਾ ਹੈ। ਮਹਾਰਾਸ਼ਟਰ ਸਰਕਾਰ ਵੱਲੋਂ ਹਜ਼ੂਰ ਸਾਹਿਬ ਲਈ ਬਣਾਏ ਨਵੇਂ ਬੋਰਡ ਵਿੱਚ ਨੌਂ ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਰਵਿੰਦਰ ਸਿੰਘ ਬੁੰਗਈ, ਮਨਪ੍ਰੀਤ ਸਿੰਘ ਕੁੰਜੀਵਾਲੇ, ਗੁਰਮੀਤ ਸਿੰਘ ਮਹਾਜਨ, ਗੁਰਿੰਦਰ ਸਿੰਘ ਬਾਵਾ, ਗੁਰਦੀਪ ਸਿੰਘ ਭਾਟੀਆ ਤੇ ਪਰਮਜੋਤ ਸਿੰਘ ਚਾਹਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਬੋਰਡ ਦੀ ਚੋਣ ਮਹਾਰਾਸ਼ਟਰ ਸਰਕਾਰ ਨੇ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਦੇ ਅਨੁਸਾਰ ਕੀਤੀ ਹੈ। ਭੁਪਿੰਦਰ ਸਿੰਘ ਮਿਨਹਾਸ ਨੂੰ ਹਜ਼ੂਰ ਸਾਹਿਬ ਬੋਰਡ ਦੇ ਪ੍ਰਧਾਨ ਬਣਾਏ ਜਾਣ ਬਾਰੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਮਿਨਹਾਸ ਦਾ ਨਾਂਅ ਮਹਾਰਾਸ਼ਟਰ ਸਰਕਾਰ ਨੂੰ ਅਕਾਲੀ ਦਲ ਨੇ ਹੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮਿਨਹਾਸ ਦੀ ਬਾਬਾ ਰਾਮਦੇਵ ਨਾਲ ਨੇੜਤਾ ਦਾ ਫਰਕ ਨਹੀਂ ਪੈਂਦਾ। ਉਨਾਂ ਕਿਹਾ ਕਿ ਇਹ ਅਕਾਲੀ ਦਲ ਦਾ ਆਪਣੇ ਬੰਦਾ ਹੈ ਅਤੇ ਅਕਾਲੀ ਦਲ ਮਿਨਹਾਸ ਦੇ ਪ੍ਰਧਾਨ ਬਣਨ ਤੋਂ ਖੁਸ਼ ਹੈ।
ਦੂਸਰੇ ਪਾਸੇ ਮਿਨਹਾਸ ਦੇ ਹਜ਼ੂਰ ਸਾਹਿਬ ਬੋਰਡ ਦਾ ਪ੍ਰਧਾਨ ਬਣਨ ਬਾਰੇ ਜਦੋਂ ਭਾਜਪਾ ਦੇ ਸੀਨੀਅਰ ਆਗੂ ਆਰ ਪੀ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮਿਨਹਾਸ ਸਮੇਤ ਚਾਰ ਪੰਜ ਅਕਾਲੀ ਆਗੂ ਹਜ਼ੂਰ ਸਾਹਿਬ ਬੋਰਡ ਵਿੱਚ ਸ਼ਾਮਲ ਕਰ ਲਏ ਹਨ, ਇਸ ਲਈ ਅਕਾਲੀ ਖੁਸ਼ ਹਨ, ਪਰ ਮਨਜਿੰਦਰ ਸਿੰਘ ਸਿਰਸਾ ਲੋਕਾਂ ਨੂੰ ਜ਼ਰੂਰ ਦੱਸਣ ਕਿ ਜਿਹੜੇ ਹਜ਼ੂਰ ਸਾਹਿਬ ਐਕਟ ਨੂੰ ਰੱਦ ਕਰਨ ਦੀ ਮੰਗ ਕਰਦੇ ਹਨ, ਉਸ ਵਿੱਚ ਕੀ ਬਦਲਾਅ ਆਇਆ ਹੈ। ਕੀ ਮਨਜਿੰਦਰ ਸਿੰਘ ਸਿਰਸਾ ਦਾ ਸਾਰਾ ਰੌਲਾ ਸਿਰਫ ਅਕਾਲੀ ਮੈਂਬਰਾਂ ਨੂੰ ਹਜ਼ੂਰ ਸਾਹਿਬ ਬੋਰਡ ਨੂੰ ਸ਼ਾਮਲ ਕਰਾਉਣ ਵਾਸਤੇ ਸੀ।

Have something to say? Post your comment
ਹੋਰ ਪੰਜਾਬ ਖ਼ਬਰਾਂ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ: ਮੈਂ ਕਾਂਗਰਸ ਦਾ ਵਫਾਦਾਰ ਸਿਪਾਹੀ, ਭਾਜਪਾ ਵੱਲ ਜਾਣ ਦੀ ਸੋਚਣਾ ਵੀ ਗੁਨਾਹ
ਬਾਦਲ ਅਕਾਲੀ ਦਲ ਨੂੰ ਸੱਟ: ਬ੍ਰਹਮਪੁਰਾ ਦੇ ਭਤੀਜੇ ਉੱਤੇ ਬਿਨਾਂ ਆਗਿਆ ਰੈਲੀ, ਸ਼ਰਾਬ ਪਰੋਸਣ ਦਾ ਕੇਸ ਦਰਜ
ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ
ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ