Welcome to Canadian Punjabi Post
Follow us on

19

March 2019
ਪੰਜਾਬ

ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਕਾਹਲੋਂ ਨੇ ਅਕਾਲ ਤਖਤ ਸਾਹਿਬ ਨੂੰ ਪੱਤਰ ਲਿਖਿਆ

March 11, 2019 09:58 AM

* ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਵਿਖੇ ਤਲਬ ਕਰਨ ਦੀ ਮੰਗ

ਜਲੰਧਰ, 10 ਮਾਰਚ (ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਲਾਡ ਸਿੰਘ ਕਾਹਲੋਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕਰ ਕੇ ਤਨਖਾਹ ਲਾਈ ਜਾਵੇ ਅਤੇ ਓਦੋਂ ਤੱਕ ਉਸ ਨੂੰ ਕਿਸੇ ਵੀ ਧਾਰਮਿਕ ਸੰਸਥਾ ਦੇ ਅਹੁਦੇ ਦੀ ਜ਼ਿੰਮੇਵਾਰੀ ਨਾ ਸੌਂਪੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।
ਇਸ ਸੰਬੰਧ ਵਿੱਚ ਗੁਰਲਾਡ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਇੱਕ ਪਾਸੇ ਅਕਾਲੀ ਦਲ ਵੱਲੋਂ ਸਿੱਖ ਰਹਿਤ ਮਰਿਆਦਾ ਦੀ ਪਾਲਣਾ ਕਰਨ ਅਤੇ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਦੂਸਰੇ ਪਾਸੇ ਪਿਛਲੇ ਛੇ ਸਾਲਾਂ ਤੋਂ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਨਿਭਾ ਰਹੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾੜ੍ਹੀ ਰੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਰਹਿਤ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਕਿਸੇ ਆਗੂ ਨੂੰ ਇੱਕ ਵੱਡੀ ਧਾਰਮਿਕ ਸੰਸਥਾ ਦੇ ਮੁੱਖ ਅਹੁਦੇਦਾਰ ਦੀ ਜ਼ਿੰਮੇਵਾਰੀ ਕਿਵੇਂ ਸੌਂਪੀ ਜਾ ਸਕਦੀ ਹੈ ਤੇ ਉਸ ਕੋਲੋਂ ਕੌਮ ਦੇ ਭਲੇ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਛੇ ਸਾਲ ਪਹਿਲਾਂ ਜਦੋਂ ਸਿਰਸਾ ਨੂੰ ਜਨਰਲ ਸਕੱਤਰ ਬਣਾਇਆ ਸੀ ਤਾਂ ਸਿੱਖ ਰਹਿਤ ਮਰਿਆਦਾ ਦੇ ਕਾਰਨ ਉਨ੍ਹਾਂ ਨੂੰ ਓਦੋਂ ਦਾੜ੍ਹੀ ਰੰਗਣੀ ਬੰਦ ਕਰ ਦੇਣੀ ਚਾਹੀਦੀ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਰਹਿਤ ਮਰਿਆਦਾ ਦੀ ਧੱਜੀਆਂ ਉਡਾਉਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਕਾਹਲੋਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਦਿੱਲੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਦਾ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾਂਦਾ ਹੈ, ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਵੀ ਇਸ ਕੇਸ ਦੀ ਗੰਭੀਰਤਾ ਅਤੇ ਸਿੱਖੀ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਕਮੇਟੀ ਦੇ ਮੁੱਖ ਅਹੁਦਿਆਂ ਦੀ ਜ਼ਿੰਮੇਵਾਰੀ ਅਜਿਹੇ ਮੈਂਬਰਾਂ ਨੂੰ ਸੌਂਪਣ, ਜੋ ਗੁਰਮਤਿ ਦੇ ਧਾਰਨੀ ਅਤੇ ਰਹਿਤ ਮਰਿਆਦਾ ਦੀ ਪੂਰੀ ਪਾਲਣਾ ਕਰਦੇ ਹੋਣ।

Have something to say? Post your comment
ਹੋਰ ਪੰਜਾਬ ਖ਼ਬਰਾਂ