Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕਾਂਗਰਸ ਛੱਡ ਕੇ ਭਾਜਪਾ ਵਿੱਚ ਆਏ ਦੋ ਜਣੇ ਮੰਤਰੀ ਬਣਾਏ

March 11, 2019 10:06 AM
ਕਾਂਗਰਸ ਤੋਂ ਦਲ ਬਦਲੀ ਕਰ ਕੇ ਆਏ ਜਵਾਹਰ ਚਾਵੜਾ

ਅਹਿਮਦਾਬਾਦ, 10 ਮਾਰਚ (ਪੋਸਟ ਬਿਊਰੋ)- ਗੁਜਰਾਤ ਦੇ ਭਾਜਪਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਆਪਣੀ ਕੈਬਨਿਟ ਦਾ ਵਾਧਾ ਕੀਤਾ ਅਤੇ ਤਿੰਨ ਨਵੇਂ ਮੰਤਰੀ ਬਣਾਏ ਹਨ, ਜਿਨ੍ਹਾਂ ਵਿੱਚ ਕਾਂਗਰਸ ਤੋਂ ਦਲ ਬਦਲੀ ਕਰ ਕੇ ਆਏ ਜਵਾਹਰ ਚਾਵੜਾ ਵੀ ਸ਼ਾਮਲ ਹਨ। ਉਹ ਇੱਕ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਹਨ ਅਤੇ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ। ਵਡੋਦਰਾ ਜ਼ਿਲ੍ਹੇ ਦੇ ਮੰਜਾਲਪੁਰ ਤੋਂ ਭਾਜਪਾ ਵਿਧਾਇਕ ਯੋਗੇਸ਼ ਪਟੇਲ ਅਤੇ ਜਾਮਨਗਰ ਪੱਛਮੀ ਤੋਂ ਕਾਂਗਰਸ ਛੱਡ ਕੇ ਆਏ ਵਿਧਾਇਕ ਧਰਮਿੰਦਰ ਸਿੰਹ ਜਡੇਜਾ ਨੂੰ ਵੀ ਮੰਤਰੀ ਬਣਾਇਆ ਗਿਆ ਹੈ।
ਕੱਲ੍ਹ ਏਥੇ ਰਾਜਭਵਨ ਵਿੱਚ ਗੁਜਰਾਤ ਦੇ ਗਵਰਨਰ ਓ ਪੀ ਕੋਹਲੀ ਨੇ ਇਨ੍ਹਾਂ ਤਿੰਨਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਡਿਪਟੀ ਮੁੱਖ ਮੰਤਰੀ ਨਿਤਿਨ ਪਟੇਲ ਨੇ ਗਾਂਧੀਨਗਰ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਤਿੰਨ ਨਵੇਂ ਮੰਤਰੀ ਕੈਬਨਿਟ ਵਿੱਚ ਸ਼ਾਮਲ ਕੀਤੇ ਹਨ ਅਤੇ ਜਵਾਹਰ ਚਾਵੜਾ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਨਾਲ ਪਟੇਲ ਅਤੇ ਜਡੇਜਾ ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਇਨ੍ਹਾਂ ਨੂੰ ਵਿਭਾਗ ਬਾਅਦ ਵਿੱਚ ਅਲਾਟ ਕੀਤੇ ਜਾਣਗੇ।
ਵਰਨਣ ਯੋਗ ਹੈ ਕਿ ਸਹੁੰ ਚੁੱਕ ਸਮਾਗਮ ਦੀ ਅਗਾਊਂ ਸੂਚਨਾ ਨਹੀਂ ਦਿੱਤੀ ਗਈ ਸੀ। ਇਸ ਮੌਕੇ ਮੁੱਖ ਮੰਤਰੀ, ਕੁਝ ਕੈਬਨਿਟ ਮੰਤਰੀ ਤੇ ਹੋਰ ਅਧਿਕਾਰੀ ਹਾਜ਼ਰ ਸਨ। ਚਾਵੜਾ ਮਾਨਵਦਾਰ ਹਲਕੇ ਵਿੱਚੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਅਹੀਰ ਭਾਈਚਾਰੇ ਵਿੱਚੋਂ ਹਨ। ਉਨ੍ਹਾਂ ਬੀਤੇ ਸ਼ੁੱਕਰਵਾਰ ਵਿਧਾਇਕ ਤੇ ਕਾਂਗਰਸ ਆਗੂ ਵਜੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ