Welcome to Canadian Punjabi Post
Follow us on

26

May 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਭਾਰਤ

ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਹਾਲੇ ਨਹੀਂ ਹੋਣਗੀਆਂ

March 11, 2019 10:10 AM

ਨਵੀਂ ਦਿੱਲੀ/ ਜੰਮੂ, 10 ਮਾਰਚ (ਪੋਸਟ ਬਿਊਰੋ)- ਇਸ ਵਾਰ ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਤੇ ਚੋਣ ਕਮਿਸ਼ਨ ਨੇ ਅੱਜ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ 4 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀ ਸਮਾਂ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਵਿਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਓਡੀਸ਼ਾ ਤੇ ਸਿੱਕਮ ਸ਼ਾਮਲ ਹਨ, ਪਰ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਹਾਲੇ ਨਹੀਂ ਹੋਣਗੀਆਂ। ਸੁਰੱਖਿਆ ਕਾਰਨਾਂ ਕਰ ਕੇ ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਹਾਲੇ ਨਹੀਂ ਕਰਵਾਈਆਂ ਜਾ ਰਹੀਆਂ।
ਵਰਨਣ ਯੋਗ ਹੈ ਕਿ ਇਸ ਨਾਜ਼ਕ ਰਾਜ ਦੀ ਵਿਧਾਨ ਸਭਾ ਭੰਗ ਹੈ ਅਤੇ ਓਥੇ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਜੰਮੂ-ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਬਾਰੇ ਚੋਣ ਕਮਿਸ਼ਨ ਨੇ ਕਿਹਾ ਕਿ ਰਾਜ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਇਸ ਬਾਰੇ ਚਰਚਾ ਕੀਤੀ ਗਈ ਹੈ, ਪਰ ਇਸ ਰਾਜ ਵਿੱਚ ਤਣਾਅ ਦੀ ਸਥਿਤੀ ਕਾਰਨ ਹਾਲੇ ਵਿਧਾਨ ਸਭਾ ਚੋਣਾਂ ਨਹੀਂ ਹੋਣਗੀਆਂ। ਜੰਮੂ-ਕਸ਼ਮੀਰ ਵਿੱਚ 6 ਮਹੀਨੇ ਗਵਰਨਰ ਸ਼ਾਸਨ ਪੂਰਾ ਹੋਣ ਪਿੱਛੋਂ 20 ਦਸੰਬਰ 2018 ਤੋਂ ਰਾਸ਼ਟਰਪਤੀ ਸ਼ਾਸਨ ਲਾਗੂ ਹੈ। ਇਸ ਰਾਜ ਵਿਚ ਭਾਜਪਾ ਨੇ ਪਿਛਲੇ ਜੂਨ ਵਿਚ ਮਹਿਬੂਬਾ ਮੁਫਤੀ ਦੀ ਅਗਵਾਈ ਹੇਠਲੀ ਗਠਜੋੜ ਸਰਕਾਰ ਦਾ ਸਮੱਰਥਨ ਵਾਪਸ ਲੈ ਲਿਆ ਸੀ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਸਿਆਸੀ ਸੰਕਟ ਚੱਲ ਰਿਹਾ ਹੈ। ਜੰਮੂ-ਕਸ਼ਮੀਰ ਲਈ ਵਿਧਾਨ ਸਭਾ ਚੋਣਾਂ ਪਿਛਲੀ ਵਾਰ 25 ਨਵੰਬਰ ਤੋਂ 20 ਦਸੰਬਰ 2014 ਤੱਕ 5 ਪੜਾਵਾਂ ਵਿਚ ਹੋਈਆਂ ਸਨ ਤੇ 19 ਜੂਨ 2018 ਤਕ ਮਹਿਬੂਬਾ ਮੁਫਤੀ ਇਸ ਰਾਜ ਵਿੱਚ ਭਾਜਪਾ ਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ ਡੀ ਪੀ) ਵਾਲੇ ਗਠਜੋੜ ਦੀ ਸਰਕਾਰ ਮੁੱਖ ਮੰਤਰੀ ਰਹੀ ਸੀ। ਇਸ ਵਕਤ ਏਥੇ ਰਾਸ਼ਟਰਪਤੀ ਸ਼ਾਸਨ ਲਾਗੂ ਹੈ।

Have something to say? Post your comment