Welcome to Canadian Punjabi Post
Follow us on

20

May 2019
ਭਾਰਤ

ਆਧਾਰ ਕਾਰਡ ਨੂੰ ਇਨਕਮ ਟੈਕਸ ਕਾਰਡ ਨਾਲ 31 ਮਾਰਚ ਤੱਕ ਲਿੰਕ ਕਰਾਉਣਾ ਪਵੇਗਾ

March 11, 2019 10:14 AM

ਨਵੀਂ ਦਿੱਲੀ, 10 ਮਾਰਚ (ਪੋਸਟ ਬਿਊਰੋ)- ਇਨਕਮ ਟੈਕਸ ਦਾ ਪੈਨ ਕਾਰਡ ਭਾਰਤੀ ਨਾਗਰਿਕਾਂ ਦੇ ਲਈ ਜ਼ਰੂਰੀ ਦਸਤਾਵੇਜ਼ਾਂ ਵਿਚੋਂ ਇਕ ਹੈ। ਜਦੋਂ ਇਨਕਮ ਟੈਕਸ ਰਿਟਰਨ ਭਰਨੀ ਜਾਂ ਬੈਂਕ ਦਾ ਖਾਤਾ ਖੁੱਲ੍ਹਵਾਉਣਾ ਹੋਵੇ, ਹਰ ਵਿੱਤੀ ਲੈਣ-ਦੇਣ ਲਈ ਪੈਨ ਕਾਰਡ ਦੀ ਲੋੜ ਪੈਂਦੀ ਹੈ। ਸਰਕਾਰ ਨੇ ਸ਼ਾਪਿੰਗ ਲਈ ਵੀ ਪੈਨ ਕਾਰਡ ਲਾਜ਼ਮੀ ਕਰ ਦਿੱਤਾ ਹੈ। ਇਹ ਅਜਿਹਾ ਦਸਤਾਵੇਜ਼ ਹੈ ਜੋ ਨਾਗਰਿਕਾਂ ਦਾ ਫਾਈਨੈਂਸ਼ੀਅਲ ਸਟੇਟਸ ਨੂੰ ਦੱਸਦਾ ਹੈ। ਇੰਨਾ ਜ਼ਰੂਰੀ ਕਾਰਡ ਸਿਰਫ਼ ਇਕ ਗ਼ਲਤੀ ਕਾਰਨ ਰੱਦੀ ਹੋ ਗਿਆ ਤਾਂ ਮੁਸ਼ਕਲ ਆਵੇਗੀ, ਇਸ ਲਈ 31 ਮਾਰਚ 2019 ਤਕ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਾਉਣਾ ਪਵੇਗਾ, ਵਰਨਾ ਇਹ ਕਾਰਡ ਹਮੇਸ਼ਾ ਲਈ ਬੇਕਾਰ ਹੋ ਜਾਵੇਗਾ।
ਵਰਨਣ ਯੋਗ ਹੈ ਕਿ ਬੀਤੇ ਸਾਲ ਸਰਕਾਰ ਨੇ ਲਗਪਗ 11.44 ਲੱਖ ਪੈਨ ਕਾਰਡ ਬੰਦ ਕਰ ਦਿੱਤੇ ਸਨ ਜਾਂ ਫਿਰ ਉਨ੍ਹਾਂ ਨੂੰ ਨਕਾਰਾ ਕੈਟਾਗਰੀ ਵਿਚ ਪਾ ਦਿੱਤਾ ਸੀ। 31 ਮਾਰਚ ਦੀ ਮਿਆਦ ਲੰਘਣ ਪਿੱਛੋਂ ਆਧਾਰ ਤੇ ਪੈਨ ਕਾਰਡ ਲਿੰਕ ਨਹੀਂ ਕੀਤਾ ਗਿਆ ਤਾਂ ਇਨਕਮ ਟੈਕਸ ਦਾ ਪੈਨ ਕਾਰਡ ਰੱਦ ਕਰਨ ਦਾ ਨਿਯਮ ਲਾਗੂ ਕੀਤਾ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਅਜੇ ਤਕ ਆਪਣੇ ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਨਹੀਂ ਕੀਤਾ, ਉਨ੍ਹਾਂ ਨੂੰ ਇਹ ਕਾਰਡ ਛੇਤੀ ਹੀ ਆਧਾਰ ਕਾਰਡ ਨਾਲ ਲਿੰਕ ਕਰਵਾ ਲੈਣਾ ਚਾਹੀਦਾ ਹੈ। ਸਰਕਾਰ ਨੇ ਇਸ ਦੀ 31 ਮਾਰਚ ਦੀ ਤਰੀਕ ਦਿੱਤੀ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ
ਈਰਾਨ ਨਾਲ ਤੇਲ ਇੰਪੋਰਟ ਦਾ ਕੋਈ ਸਮਝੌਤਾ ਨਹੀਂ ਕੀਤਾ
ਸਾਧਵੀ ਪ੍ਰਗਿਆ ਦੇ ਬਿਆਨਉੱਤੇ ਪ੍ਰਧਾਨ ਮੰਤਰੀ ਮੋਦੀ ਨੇ ਸਖਤੀ ਦਾ ਪ੍ਰਗਟਾਵਾ ਕੀਤਾ
ਸਾਧਵੀ ਪ੍ਰਗਿਆ ਦਾ ਨਵਾਂ ਸ਼ੋਸ਼ਾ: ਨਾਥੂਰਾਮ ਗੌਡਸੇ ਦੇਸ਼ਭਗਤ ਸਨ, ਹਨ ਤੇ ਦੇਸ਼ਭਗਤ ਹੀ ਰਹਿਣਗੇ
ਫਨੀ ਤੂਫਾਨ ਦੇ ਪੀੜਤਾਂ ਲਈ ਲੰਗਰ ਚਲਾ ਰਹੇ ਨੇ ਸਿੱਖ
ਮੋਦੀ ਵਿਰੋਧੀ ਟਿੱਪਣੀ ਦੇ ਮਾਮਲੇ ਵਿੱਚ ਸਿੱਧੂ ਨੂੰ ਕਲੀਨ ਚਿੱਟ
ਕਮਲ ਹਾਸਨ ਕਹਿੰਦੈ: ਮੈਂ ਸਿਰਫ ਇਤਿਹਾਸਕ ਸੱਚ ਬੋਲਿਆ ਸੀ
‘ਨਮੋ ਅਗੇਨ’ ਵਾਲੀ ਟੀ-ਸ਼ਰਟ ਦੇ ਜਵਾਬ ਵਿੱਚ ਰਾਹੁਲ ਜੈਕੇਟ ਵੀ ਆ ਗਈ
ਮੋਦੀ ਨੂੰ ਰੋਕਣ ਲਈ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸੋਨੀਆ ਨੇ ਸਰਗਰਮੀ ਫੜੀ
ਚੋਣ ਕਮਿਸ਼ਨ ਦੀ ਸਖਤ ਕਾਰਵਾਈ : ਹਿੰਸਾਪਿੱਛੋਂਪੱਛਮੀ ਬੰਗਾਲ ਵਿੱਚ ਚੋਣ ਪ੍ਰਚਾਰ ਇਕ ਦਿਨ ਅਗੇਤਾ ਖਤਮ ਕਰਨ ਦਾ ਹੁਕਮ
ਪੰਜ ਸਾਲ ਤੋਂ ਫਰਾਰ ਅੱਤਵਾਦੀ ਸ੍ਰੀਨਗਰ ਤੋਂ ਗ੍ਰਿਫਤਾਰ