Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਪੰਜਾਬ ਕਾਂਗਰਸ ਦੀ ਡਾ. ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਦੀ ਬੇਨਤੀ

March 11, 2019 10:37 AM

ਨਵੀਂ ਦਿੱਲੀ, 10 ਮਾਰਚ, (ਪੋਸਟ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇਕ ਵਾਰ ਫਿਰ ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀ ਪੇਸ਼ਕਸ਼ ਪੰਜਾਬ ਕਾਂਗਰਸ ਦੇ ਨੇਤਾਵਾਂ ਨੇ ਕਰ ਦਿੱਤੀ ਹੈ।
ਕਾਂਗਰਸ ਪਾਰਟੀ ਦੇ ਅੰਦਰੂਨੀ ਸੂਤਰਾਂ ਮੁਤਾਬਕ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ਉੱਤੇ ਜਾ ਕੇ ਮੁਲਾਕਾਤ ਕੀਤੀ ਤਾਂ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਬੇਨਤੀ ਕੀਤੀ ਕਿ ਪੰਜਾਬੀਆਂ ਨੂੰ ਤੁਹਾਡੇ ਉੱਤੇ ਬੜਾ ਮਾਣ ਹੈ,10 ਸਾਲ ਪ੍ਰਧਾਨ ਮੰਤਰੀ ਰਹਿ ਕੇ ਤੁਸੀਂ ਦੇਸ਼ ਤੇ ਪੰਜਾਬ ਦਾ ਨਾਂ ਉੱਚਾ ਕੀਤਾ ਹੈ, ਇਸ ਲਈ ਤੁਸੀਂ ਅੰਮ੍ਰਿਤਸਰ ਤੋਂ ਚੋਣ ਲੜੋ। ਆਸ਼ਾ ਕੁਮਾਰੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਨਾਂ ਉੱਤੇ ਚਰਚਾ ਪਹਿਲੀ ਵਾਰ ਹੋਈ ਹੈ, ਅਜੇ ਨਾਂ ਫਾਈਨਲ ਨਹੀਂਹੋਇਆ।
ਪਤਾ ਲੱਗਾ ਹੈ ਕਿ ਡਾ. ਮਨਮੋਹਨ ਸਿੰਘ ਨੇ ਅੱਗੋਂ ਇਹ ਕਿਹਾ ਹੈ ਕਿ ਉਨ੍ਹਾਂ ਦੀ ਸਿਹਤ ਠੀਕਨਹੀਂ ਰਹਿੰਦੀ, ਇਸ ਲਈ ਉਹ ਲੋਕ ਸਭਾ ਚੋਣ ਲੜਨ ਦੀ ਇੱਛਾ ਨਹੀਂ ਰੱਖਦੇ। ਇਸ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਕਿਹਾ ਕਿ ਤੁਸੀਂ ਸਿਰਫ ਨਾਮਜ਼ਦਗੀ ਪੱਤਰ ਭਰਨ ਅੰਮ੍ਰਿਤਸਰ ਆ ਜਾਣਾ, ਤੁਹਾਡੀ ਚੋਣ ਪੰਜਾਬ ਕਾਂਗਰਸ ਲੜੇਗੀ ਤੇ ਤੁਹਾਨੂੰ ਚੋਣ ਪ੍ਰਚਾਰ ਲਈ ਕਿਤੇ ਜਾਣ ਦੀ ਲੋੜ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਅਗਵਾਈ ਡਾ. ਮਨਮੋਹਨ ਸਿੰਘ ਕਰਨ।
ਇਸ ਦੇ ਬਾਅਦ ਵੀ ਡਾ. ਮਨਮੋਹਨ ਸਿੰਘ ਨੇ ਹਾਂ ਜਾਂ ਨਾ ਵਿੱਚ ਜਵਾਬ ਨਹੀਂ ਦਿੱਤਾ, ਪਰ ਕਾਂਗਰਸ ਦੇ ਨੇਤਾਵਾਂ ਦਾ ਮੰਨਣਾ ਹੈ ਕਿ ਆਪਣੀ ਉਮਰ ਅਤੇ ਖਰਾਬ ਸਿਹਤ ਕਾਰਨ ਡਾ. ਮਨਮੋਹਨ ਸਿੰਘ ਦਾ ਅੰਮ੍ਰਿਤਸਰ ਤੋਂ ਚੋਣ ਲੜਨਾ ਸੰਭਵ ਨਹੀਂਲੱਗਦਾ, ਫਿਰ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਨੇਤਾਵਾਂ ਨੇ ਉਨ੍ਹਾਂ ਨੂੰ ਕਿਹਾ ਕਿ ਅਸੀਂ ਤੁਹਾਡੇ ਫੈਸਲੇ ਦੀ ਉਡੀਕ ਕਰਾਂਗੇ। ਡਾ. ਮਨਮੋਹਨ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਫੈਸਲਾ ਲੈਣ ਵਿੱਚ ਅਜੇ ਕੁਝ ਸਮਾਂ ਲੈਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ