Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਨਸ਼ੀਲੇ ਪਦਾਰਥਾਂ ਬਾਰੇ ‘ਸਟਰਾਈਕ’

March 12, 2019 08:47 AM

* ਫੇਸਬੁੱਕ ਉੱਤੇ ਲਾਈਵ ਹੋ ਕੇ ਨਸ਼ੀਲਾ ਪਦਾਰਥ ਖਰੀਦਿਆ

ਲੁਧਿਆਣਾ, 11 ਮਾਰਚ, (ਪੋਸਟ ਬਿਊਰੋ)- ਲੋਕ ਇਨਸਾਫ਼ ਪਾਰਟੀ ਦੇ ਮੋਢੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਫੇਸਬੁੱਕ ਉੱਤੇ ਲਾਈਵ ਹੋ ਕੇ ਟਰਾਂਸਪੋਰਟ ਨਗਰ ਦੀ ਘੋੜਾ ਕਾਲੋਨੀ ਤੋਂ ਨਸ਼ੀਲਾ ਪਦਾਰਥ ਖਰੀਦਿਆ ਤੇ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਵੀ ਲਾਈਵ ਜਾ ਕੇ ਕਰ ਦਿੱਤੀ। ਇਸ ਮਾਮਲੇ ਵਿੱਚ ਖਰੀਦੀ ਗਈ ਨਸ਼ੇ ਦੀ ਖੇਪ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਏਥੇ ਪੁਲਿਸ ਕਮਿਸ਼ਨਰ ਦੇ ਦਫਤਰ ਖੁਦ ਪਹੁੰਚੇ ਅਤੇ ਨਸ਼ੇ ਦੀ ਸ਼ਰੇਆਮ ਵਿਕਰੀ ਹੁੰਦੀ ਹੋਣ ਬਾਰੇ ਸ਼ਿਕਾਇਤ ਕੀਤੀ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਇਕ ਬੰਦੇ ਨੂੰ ਨਸ਼ੀਲਾ ਪਦਾਰਥ ਖਰੀਦਣ ਲਈ ਟਰਾਂਸਪੋਰਟ ਨਗਰ ਭੇਜਿਆ ਤੇ ਪੈਸੇ ਦੇ ਕੇ ਨਸ਼ੀਲਾ ਪਦਾਰਥ ਖਰੀਦਿਆ ਹੈ। ਇਹ ਸਭ ਫੇਸਬੁੱਕ ਪੇਜ ਉੱਤੇ ਲਗਾਤਾਰ ਦੋ ਘੰਟੇ ਲਾਈਵ ਚੱਲਦਾ ਰਿਹਾ ਹੈ। ਬੈਂਸ ਨੇ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਕਿਹਾ ਕਿ ਨਸ਼ੇ ਦੇ ਕਾਰੋਬਾਰੀ ਸ਼ਰੇਆਮ ਇਹ ਸਭ ਸਾਮਾਨ ਵੇਚ ਰਹੇ ਹਨ। ਪੁਲਿਸ ਨੂੰ ਇਸ ਗੱਲ ਬਾਰੇ ਦੱਸਿਆ ਜਾਂਦਾ ਹੈ, ਪਰ ਕਾਰਵਾਈ ਨਹੀਂ ਕੀਤੀ ਜਾਂਦੀ। ਫੇਸਬੁੱਕ ਉੱਤੇ ਲਾਈਵ ਹੋ ਕੇ ਉਨ੍ਹਾਂ ਨੇ ਸਾਰਿਆਂ ਸਾਹਮਣੇ ਸਾਫ ਕਰ ਦਿੱਤਾ ਹੈ ਕਿ ਕਿਸ ਤਰ੍ਹਾਂ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਅਤੇ ਪੁਲਿਸ ਅੱਖਾਂ ਬੰਦ ਕਰੀ ਬੈਠੀ ਹੈ। ਉਨ੍ਹਾਂ ਨੇ ਇਸ ਮੌਕੇ ਅੱਧਾ ਨਸ਼ੀਲਾ ਪਦਾਰਥ ਪੁਲਿਸ ਦੇ ਹਵਾਲੇ ਕਰ ਦਿੱਤਾ ਤੇ ਅੱਧਾ ਆਪਣੇ ਕੋਲ ਰੱਖ ਲਿਆ।
ਜਵਾਬ ਵਿੱਚ ਪੁਲਿਸ ਕਮਿਸ਼ਨਰ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕਿਹਾ ਕਿ ਤੁਸੀਂ ਇਸ ਦੀ ਸ਼ਿਕਾਇਤ ਦਿਓ, ਇਸ ਮਾਮਲੇ ਵਿੱਚ ਪੁਲਿਸ ਆਪਣੇ ਤਰੀਕੇ ਨਾਲ ਕਾਨੂੰਨੀ ਕਾਰਵਾਈ ਕਰ ਲਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ