Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਟਰੰਪ ਨਵੇਂ ਬੱਜਟ ਵਿੱਚ ਮੈਕਸੀਕੋ ਵਾਲੀ ਕੰਧ ਬਣਾਉਣ ਲਈ 8.6 ਅਰਬ ਡਾਲਰ ਮੰਗਣ ਲੱਗੈ

March 12, 2019 08:52 AM

ਵਾਸ਼ਿੰਗਟਨ, 11 ਮਾਰਚ, (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਦੇਸ਼ ਦੇ ਅਗਲੇ ਬਜਟ ਵਿੱਚ ਮੈਕਸੀਕੋ ਸਰਹੱਦ ਉੱਤੇ ਕੰਧ ਬਣਾਉਣ ਲਈ 8.6 ਅਰਬ ਡਾਲਰ ਦੀ ਮੰਗ ਕਰ ਸਕਦੇ ਹਨ।
ਅਮਰੀਕੀ ਮੀਡੀਆ ਨੇ ਅਣਪਛਾਤੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦਿੱਤੀਆਂ ਵੱਖ-ਵੱਖ ਰਿਪੋਰਟਾਂ ਵਿੱਚ ਕਿਹਾ ਹੈ ਕਿ ਵ੍ਹਾਈਟ ਹਾਊਸ ਅਗਲੇ ਸਾਲ 2020 ਦੇ ਬੱਜਟ ਵਿੱਚ ਇਸ ਕੰਧ ਦੀ ਯੋਜਨਾ ਪੇਸ਼ ਕਰ ਸਕਦਾ ਹੈ। ਇਨ੍ਹਾਂ ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਡੋਨਾਲਡ ਟਰੰਪ ਮੈਕਸੀਕੋ ਨਾਲ ਲੱਗਦੀ ਅਮਰੀਕੀ ਸਰਹੱਦ ਉੱਤੇ ਇਹ ਕੰਧ ਬਣਾਉਣ ਲਈ ਪਿਛਲੇ ਸਾਲ ਦੀ ਆਪਣੀ ਮੰਗ ਤੋਂ ਦੁੱਗਣੀ ਰਕਮ ਮੰਗ ਸਕਦੇ ਹਨ। ਪਿਛਲੇ ਸਾਲ ਉਨ੍ਹਾਂ ਨੇ ਕੰਧ ਲਈ 5.7 ਅਰਬ ਡਾਲਰ ਦੀ ਮੰਗ ਕੀਤੀ ਸੀ। ਇਕ ਰਿਪੋਰਟ ਮੁਤਾਬਕ ਇਸ ਰਕਮ ਦੀ ਵਰਤੋਂ ਕਰੀਬ 700 ਮੀਲ (1127 ਕਿਲੋਮੀਟਰ) ਲੰਬੀ ਸਰਹੱਦ ਉੱਤੇ ਕੰਧ ਬਣਾਉਣ ਲਈ ਕੀਤੀ ਜਾਵੇਗੀ। ਅਗਲਾ ਵਿੱਤ ਸਾਲ 2020 ਇਕ ਅਕਤੂਬਰ ਨੂੰ ਸ਼ੁਰੂ ਹੋਵੇਗਾ। ਅਮਰੀਕੀ ਕਾਂਗਰਸ ਨੇ ਇਸ ਤੋਂ ਪਹਿਲਾਂ ਬਜਟ ਪਾਸ ਕਰਨਾ ਹੈ, ਤਾਂ ਕਿ ਫੈਡਰਲ ਸਰਕਾਰ ਵਿੱਤ ਸਾਲ 2020 ਦੇ ਸ਼ੁਰੂ ਹੋਣ ਪਿੱਛੋਂ ਆਪਣਾ ਕੰਮ ਸੁਚਾਰੂ ਰੂਪ ਨਾਲ ਚਲਾ ਸਕੇ। ਵ੍ਹਾਈਟ ਹਾਊਸ ਦੇ ਆਰਥਿਕ ਸਲਾਹਕਾਰ ਲੈਰੀ ਕੁਜਲੋ ਨੇ ਇਸ ਬਾਰੇ ਮੀਡੀਆ ਨਾਲ ਗੱਲਬਾਤ ਵਿੱਚ ਸਾਫਕਿਹਾ ਕਿ ਕੰਧ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਉਹ ਆਸ ਕਰਦੇ ਹਨ ਕਿ ਰਾਸ਼ਟਰਪਤੀ ਟਰੰਪ ਇਸ ਕੰਧ ਦੀ ਉਸਾਰੀ ਦੀ ਆਪਣੀ ਯੋਜਨਾ ਉੱਤੇ ਡਟੇ ਰਹਿਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ