Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਤਰੀਕਾਂ ਦੀ ਸਹਿਮਤੀ ਨਹੀਂ ਹੋਈ, ਅਨੰਦਪੁਰ ਸਾਹਿਬ ਇਸ ਵਾਰ ਦੋ ਮਹੱਲੇ ਨਿਕਲਣਗੇ

March 12, 2019 09:03 AM

ਸ੍ਰੀ ਆਨੰਦਪੁਰ ਸਾਹਿਬ, 11 ਮਾਰਚ (ਪੋਸਟ ਬਿਊਰੋ)- ਖਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਖਾਲਸਾ ਜਲਾਲ ਦਾ ਮਹੱਲਾ ਇਸ ਵਾਰ ਦੋ ਦਿਨ ਸਜਾਇਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਬਾਰੇ 21 ਮਾਰਚ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖਤ ਕੇਸਗੜ੍ਹ ਸਾਹਿਬ ਤੋਂ ਮਹੱਲਾ ਸਜਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਦੂਜੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰਵਾਇਤ ਅਨੁਸਾਰ 22 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਬਾਗ ਅਤੇ ਗੁਰਦੁਆਰਾ ਸ਼ਹੀਦੀ ਬਾਗ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸਿਰਮੌਰ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਤੇ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਥੇਦਾਰ ਨਿਹਾਲ ਸਿੰਘ ਦੀ ਅਗਵਾਈ 'ਚ ਮਹੱਲਾ ਸਜਾਇਆ ਜਾਵੇਗਾ। ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਐਲਾਨੀਆਂ ਮਿਤੀਆਂ ਅਨੁਸਾਰ ਹੋਲਾ ਮਹੱਲਾ 21 ਮਾਰਚ ਨੂੰ ਕੱਢਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸੇ ਦਿਨ ਰਵਾਇਤਾਂ ਅਨੁਸਾਰ ਤਖਤ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਮਹੱਲਾ ਸਜਾਇਆ ਜਾਵੇਗਾ, ਜਿਸ ਬਾਰੇ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਿਹੰਗ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਮਹੱਲੇ 'ਚ ਸ਼ਾਮਲ ਹੋਣ।
ਤਰਨਾ ਦਲ ਹਰੀਆਂ ਵੇਲਾ ਦੇ ਬਾਬਾ ਨਾਗਰ ਸਿੰਘ ਨੇ ਦੱਸਿਆ ਕਿ ਨਿਹੰਗ ਸਿੰਘ ਜਥੇਬੰਦੀਆਂ ਦੀ ਗੁਰਦੁਆਰਾ ਸ੍ਰੀ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਅੰਮ੍ਰਿਤਸਰ ਵਿਖੇ ਜਥੇਦਾਰ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਰਵਾਇਤਾਂ ਅਨੁਸਾਰ ਨਿਹੰਗ ਸਿੰਘ ਜਥੇਬੰਦੀਆਂ ਪੂਰਨਮਾਸ਼ੀ ਤੋਂ ਇਕ ਦਿਨ ਬਾਅਦ 22 ਮਾਰਚ ਨੂੰ ਗੁਰਦੁਆਰਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ਼ਹੀਦੀ ਬਾਗ ਤੋਂ ਮਹੱਲਾ ਕੱਢਣ ਦਾ ਆਪਣਾ ਪ੍ਰੋਗਰਾਮ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸੇ ਦਿਨ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਨੇਜ਼ੇਬਾਜ਼ੀ, ਘੋੜਸਵਾਰੀ ਅਤੇ ਗਤਕੇਬਾਜ਼ੀ ਦੇ ਕਰਤੱਵ ਦਿਖਾਉਣਗੇ। ਹੋਲੇ ਮਹੱਲੇ ਦੀ ਸੰਪੂਰਨਤਾ ਮੌਕੇ ਸਜਾਏ ਜਾਂਦੇ ਮਹੱਲੇ ਬਾਰੇ ਪੈਦਾ ਹੋਏ ਵਖਰੇਵਿਆਂ ਕਾਰਨ ਸੰਗਤਾਂ 'ਚ ਦੁਬਿਧਾ ਪੈਦਾ ਹੋ ਗਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ