Welcome to Canadian Punjabi Post
Follow us on

21

May 2019
ਭਾਰਤ

ਪਿੰਗਲਿਸ਼ ਵਿੱਚ ਫੌਜ ਨਾਲ ਮੁਕਾਬਲਾ, ਤਿੰਨ ਦਹਿਸ਼ਤਗਰਦ ਮਰੇ

March 12, 2019 09:15 AM

ਸ੍ਰੀਨਗਰ, 11 ਮਾਰਚ (ਪੋਸਟ ਬਿਊਰੋ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਤਰਾਲ ਕਸਬੇ ਨੇੜੇ ਪਿੰਗਲਿਸ਼ ਪਿੰਡ ਵਿਖੇ ਬੀਤੇ ਐਤਵਾਰ ਬਾਅਦ ਦੁਪਹਿਰ ਸੁਰੱਖਿਆ ਫੋਰਸਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਹੋਏ ਇੱਕ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ।
ਮਿਲੀਆਂ ਖਬਰਾਂ ਮੁਤਾਬਕ ਸੁਰੱਖਿਆ ਫੋਰਸਾਂ ਨੂੰ ਇਸ ਪਿੰਡ ਵਿੱਚ ਤਿੰਨ ਦਹਿਸ਼ਤਗਰਦ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਵਾਨਾਂ ਨੇ ਪਿੰਡ ਦੀ ਘੇਰਾਬੰਦੀ ਕੀਤੀ ਤਾਂ ਇੱਕ ਮਕਾਨ ਵਿੱਚ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਫੋਰਸਾਂ ਦੇ ਜਵਾਨਾਂ 'ਤੇ ਹਮਲਾ ਕਰ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਨਾਂ ਨੇ ਜਵਾਬੀ ਕਾਰਵਾਈ ਕਤੀ। ਇਸ ਦੌਰਾਨ ਦੋ ਦਹਿਸ਼ਤਗਰਦ ਮਾਰੇ ਗਏ। ਐਤਵਾਰ ਰਾਤ ਤੱਕ ਇਲਾਕੇ ਵਿੱਚ ਰੁਕ-ਰੁਕ ਕੇ ਗੋਲੀਆਂ ਚੱਲ ਰਹੀਆਂ ਸਨ। ਉਥੇ ਇਕੱਠੇ ਹੋਏ ਲੋਕਾਂ ਵੱਲੋਂ ਸੁਰੱਖਿਆ ਫੋਰਸਾਂ ਦੇ ਜਵਾਨਾਂ 'ਤੇ ਪਥਰਾਅ ਵੀ ਕੀਤਾ ਗਿਆ?
ਦੂਸਰੇ ਪਾਸੇ ਹੁਰੀਅਤ ਕਾਨਫਰੰਸ ਦੇ ਉਦਾਰਵਾਦੀ ਧੜੇ ਦੇ ਮੁਖੀ ਮੀਰਵਾਇਜ਼ ਉਮਰ ਫਾਰੂਕ ਅਤੇ ਹੁਰੀਅਤ ਕਾਨਫਰੰਸ (ਗਿਲਾਨੀ) ਦੇ ਮੁਖੀ ਸਈਦ ਅਲੀ ਸ਼ਾਹ ਗਿਲਾਨੀ ਦੇ ਪੁੱਤਰ ਨਸੀਮ ਨੂੰ ਟੈਰਰ ਫੰਡਿੰਗ ਕੇਸ ਵਿੱਚ ਪੁੱਛਗਿੱਛ ਲਈ ਦਿੱਲੀ ਆਉਣ ਲਈ ਕੌਮੀ ਜਾਂਚ ਏਜੰਸੀ ਵੱਲੰ ਭੇਜੇ ਗਏ ਸੰਮਨ ਵਿਰੁੱਧ ਵੱਖ-ਵੱਖ ਵਪਾਰਕ ਸੰਗਠਨਾਂ ਦੇ ‘ਬੰਦ' ਦੇ ਸੱਦੇ ਨੂੰ ਧਿਆਨ ਵਿੱਚ ਰੱਖਦਿਆਂ ਐਤਵਾਰ ਸ੍ਰੀਨਗਰ ਵਿੱਚ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਸਨ। ਸ਼ਹਿਰ ਦੇ ਪੰਜ ਥਾਣਾ ਖੇਤਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Have something to say? Post your comment
ਹੋਰ ਭਾਰਤ ਖ਼ਬਰਾਂ