Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਹੋਰ ਵਿਆਹ ਕਰਵਾਇਆ

March 12, 2019 09:36 AM

* ਆਸਟਰੇਲਿਆਈ ਪੁਲਸ ਵੱਲੋਂ ਕੇਸ ਦਰਜ 

ਐਡੀਲੇਡ, 11 ਮਾਰਚ (ਪੋਸਟ ਬਿਊਰੋ)- ਪੰਜਾਬਣ ਮਹਿਲਾ ਹਰਪਾਲ ਕੌਰ (42) ਨੇ ਅੰਮ੍ਰਿਤਧਾਰੀ ਹਰਵਿੰਦਰ ਸਿੰਘ (40) ਉੱਤੇ ਦੋਸ਼ ਲਾਇਆ ਹੈ ਕਿ ਉਸ ਨੇ ਤਲਾਕ ਲਏ ਬਗੈਰ ਹੋਰ ਵਿਆਹ ਕਰਵਾਇਆ ਹੈ। ਉਸ ਨੇ ਹਰਵਿੰਦਰ ਸਿੰਘ ਉੱਤੇ ਸੈਕਸ ਸੋਸ਼ਣ ਦੇ ਦੋਸ਼ ਵੀ ਲਾਏ ਹਨ। ਉਸ ਦਾ ਕਹਿਣਾ ਹੈ ਕਿ ਦੋਸ਼ੀ ਉਸ ਨਾਲ ਕੀਤੇ ਵਿਆਹ ਤੋਂ ਵੀ ਮੁੱਕਰ ਗਿਆ ਹੈ। ਇਸ ਮਾਮਲੇ ਵਿੱਚ ਆਸਟਰੇਲਿਆਈ ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਹਰਪਾਲ ਕੌਰ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨੂੰ ਧੋਖੇ ਵਿੱਚ ਰੱਖ ਕੇ ਦੂਜਾ ਵਿਆਹ ਕਰਵਾ ਕੇ ਦੋ ਸਾਲ ਸੈਕਸ ਸੋਸ਼ਣ ਕੀਤਾ। ਉਸ ਨੇ ਦੋਸ਼ ਲਾਇਆ ਕਿ ਹਰਵਿੰਦਰ ਸਿੰਘ ਉਸ ਨੂੰ ਨਸ਼ੀਲੀਆਂ ਦਵਾਈਆਂ ਖਵਾਉਂਦਾ ਰਿਹਾ, ਜਿਸ ਦਾ ਵਿਰੋਧ ਕਰਨ 'ਤੇ ਉਹ ਕਰਵਾਏ ਹੋਏ ਵਿਆਹ ਤੋਂ ਮੁੱਕਰ ਰਿਹਾ ਹੈ। ਇਸ ਮੌਕੇ ਹਰਪਾਲ ਕੌਰ ਨੇ ਰੋਸ ਜ਼ਾਹਰ ਕੀਤਾ ਕਿ ਹਰਵਿੰਦਰ ਸਿੰਘ ਨਾਲ ਕਰਵਾਏ ਵਿਆਹ ਦਾ ਸਰਟੀਫਿਕੇਟ ਦੇਣ ਵਿੱਚ ਸਰਬੱਤ ਖਾਲਸਾ ਗੁਰਦੁਆਰਾ ਐਡੀਲੇਡ ਦੀ ਪ੍ਰਬੰਧਕ ਕਮੇਟੀ ਆਨਾਕਾਨੀ ਕਰ ਰਹੀ ਹੈ। ਉਸ ਨੇ ਦੱਸਿਆ ਕਿ ਉਸ ਦੇ ਪਹਿਲੇ ਪਤੀ ਦੀ ਮੌਤ ਦੇ ਬਾਅਦ ਉਸ ਦਾ ਸਾਲ 2009 ਵਿੱਚ ਹਰਵਿੰਦਰ ਸਿੰਘ ਨਾਲ ਪਰਵਾਰ ਦੀ ਸਹਿਮਤੀ ਨਾਲ ਵਿਆਹ ਹੋਇਆ ਤਾਂ ਕੁਝ ਸਮਾਂ ਪਿੱਛੋਂ ਉਸ ਨੂੰ ਪਤਾ ਲੱਗਾ ਕਿ ਹਰਵਿੰਦਰ ਸਿੰਘ ਨੇ ਆਪਣੇ ਪਰਵਾਰ ਦੀ ਮਦਦ ਨਾਲ ਉਸ (ਹਰਪਾਲ ਕੌਰ) ਨਾਲ ਤੀਸਰਾ ਵਿਆਹ ਕਰਾਇਆ ਹੈ। ਉਸ ਨੇ ਦੱਸਿਆ ਕਿ ਹਰਵਿੰਦਰ ਸਿੰਘ ਨੂੰ ਜੁਲਾਈ 2017 ਵਿੱਚ ਆਸਟਰੇਲੀਆ ਦੀ ਨਾਗਰਿਕਤਾ ਮਿਲਣ ਪਿੱਛੋਂ ਉਸ ਦਾ ਵਿਹਾਰ ਬਦਲ ਗਿਆ ਤੇ ਉਹ ਕੁੱਟਮਾਰ ਕਰਨ ਲੱਗ ਪਿਆ ਸੀ। ਉਸ ਨੇ ਦੱਸਿਆ ਕਿ 28 ਜੂਨ 2018 ਨੂੰ ਹਰਵਿੰਦਰ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਤਾਂ ਉਸ ਨੂੰ ਸਿਰ ਦੀ ਡੂੰਘੀ ਸੱਟ ਲੱਗ ਗਈ। ਇਸ ਪਿੱਛੋਂ ਆਸਟਰੇਲਿਆਈ ਪੁਲਸ ਨੇ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ।
ਹਰਪਾਲ ਕੌਰ ਨੇ ਗੁਰਦੁਆਰਾ ਪਰਾਸਪੈਕਟ ਐਡੀਲੇਡ ਵਿੱਚ ਹਰਵਿੰਦਰ ਸਿੰਘ ਨਾਲ ਹੋਏ ਆਨੰਦ ਕਾਰਜ ਦੀ ਇੱਕ ਵੀਡੀਓ ਅਤੇ ਤਸਵੀਰਾਂ ਵਿਖਾਉਂਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ