Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਕਾਲੀ ਦਲ ਨੇ ਪਹਿਲੀ ਟਿਕਟ ਬੀਬੀ ਜਗੀਰ ਕੌਰ ਦੀ ਝੋਲੀ ਪਾਈ

March 13, 2019 09:19 AM

* ਖਡੂਰ ਸਾਹਿਬ ਤੋਂ ਬੀਬੀ ਨੂੰ ਉਮੀਦਵਾਰ ਐਲਾਨਿਆ

ਤਰਨ ਤਾਰਨ, 13 ਮਾਰਚ, (ਪੋਸਟ ਬਿਊਰੋ)- ਇਸ ਜਿ਼ਲੇ ਦੇ ਵੱਧ ਹਿੱਸੇ ਵਾਲੇ ਪਾਰਲੀਮੈਂਟਰੀ ਹਲਕੇ ਹੇਠਾਂ ਤਰਨ ਤਾਰਨ ਵਿਧਾਨ ਸਭਾ ਹਲਕੇਦੀ ਵਰਕਰ ਮੀਟਿੰਗ ਵਿਚ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਅਤੇ ਇਹ ਉਮੀਦਵਾਰ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਹੋਣਗੇ, ਜਿਨ੍ਹਾਂ ਨੂੰ ਹਲਕਾ ਖਡੂਰ ਸਾਹਿਬ ਤੋਂਖੜਾ ਕੀਤਾ ਗਿਆ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਡੂਰ ਸਾਹਿਬ ਇਤਿਹਾਸਕ ਨਗਰਾਂ ਵਾਲਾ ਪੰਥਕ ਹਲਕਾ ਰਿਹਾ ਹੈ। ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਮੰਤਰੀ ਮੰਡਲ ਵਿਚ ਅਹਿਮ ਸਥਾਨ ਰੱਖਦੇ ਰਹੇੇ ਬੀਬੀ ਜਗੀਰ ਕੌਰ ਇਸ ਵੇਲੇ ਇਸਤਰੀ ਵਿੰਗ ਦੇ ਮੁਖੀ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੋਰ ਨੂੰ ਅਕਾਲੀ ਦਲ ਤੇ ਭਾਜਪਾ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ। ਇਸ ਐਲਾਨ ਦਾ ਅਕਾਲੀ ਆਗੂਆਂ ਨੇ ਸਵਾਗਤ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕਰਨਤੋਂ ਪਹਿਲਾਂ ਹਾਜ਼ਰ ਵਰਕਰਾਂ ਤੋਂ ਬੀਬੀ ਜਗੀਰ ਕੌਰ ਨੂੰ ਏਥੋਂ ਦੀ ਉਮੀਦਵਾਰ ਬਣਾਏ ਜਾਣ ਬਾਰੇ ਵੀ ਪੁੱਛਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਦੋ ਸਾਲਾਂ ਦੇ ਰਾਜ ਦੌਰਾਨ ਲੋਕਾਂ ਦਾ ਭਰੋਸਾ ਗੁਆ ਲਿਆ ਤੇ ਪੰਜਾਬ ਨੂੰ ਬਦਹਾਲ ਕਰਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਬਕ ਸਿਖਾਉਣ ਤੇ ਦੇਸ਼ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ