Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਮੈਕਸ 8 ਜਹਾਜ਼ਾਂ ਉੱਤੇ ਕੈਨੇਡਾ ਪਾਬੰਦੀ ਲਾਵੇਗਾ ਜਾਂ ਨਹੀਂ, ਸਪਸ਼ਟ ਕਰਨਗੇ ਗਾਰਨਿਊ

March 13, 2019 06:57 PM

ਓਟਵਾ, 13 ਮਾਰਚ (ਪੋਸਟ ਬਿਊਰੋ) : ਟਰਾਂਸਪੋਰਟ ਮੰਤਰੀ ਮਾਰਕ ਗਾਰਨਿਊ ਇਸ ਬਾਰੇ ਸਪਸ਼ਟ ਕਰਨਗੇ ਕਿ ਬੋਇੰਗ 737 ਮੈਕਸ 8 ਬਾਰੇ ਓਟਵਾ ਦੀ ਸਥਿਤੀ ਕੀ ਹੈ। ਇਹ ਉਹ ਜਹਾਜ਼ ਹੈ ਜਿਹੜਾ ਇਥੋਪੀਆ ਵਿੱਚ ਹਾਦਸੇ ਦਾ ਸਿ਼ਕਾਰ ਹੋਇਆ। ਇਥੋਪੀਅਨ ਏਅਰਲਾਈਨਜ਼ ਦੇ ਹਾਦਸੇ ਦਾ ਸਿ਼ਕਾਰ ਹੋਏ ਇਸ ਲੜੀ ਦੇ ਜਹਾਜ਼ ਤੋਂ ਬਾਅਦ ਕਈ ਮੁਲਕਾਂ ਵੱਲੋਂ ਇਸ ਮਾਡਲ ਦੇ ਜਹਾਜ਼ਾਂ ਉੱਤੇ ਪਾਬੰਦੀ ਲਾਏ ਜਾਣ ਮਗਰੋਂ ਹੁਣ ਸਾਰਿਆਂ ਦੀਆਂ ਨਜ਼ਰਾਂ ਕੈਨੇਡਾ ਉੱਤੇ ਲੱਗੀਆਂ ਹਨ ਕਿ ਉਹ ਇਸ ਬਾਰੇ ਕੀ ਫੈਸਲਾ ਲੈਂਦਾ ਹੈ।
ਗਾਰਨਿਊ ਵੱਲੋਂ ਕੈਨੇਡਾ ਦੀ ਯੋਜਨਾ ਤੇ ਸੇਫਟੀ ਸਬੰਧੀ ਮੈਕਸ 8 ਬਾਰੇ ਕੈਨੇਡਾ ਕੀ ਫੈਸਲਾ ਲਵੇਗਾ ਇਸ ਬਾਰੇ ਅਜੇ ਕੁੱਝ ਸਪਸ਼ਟ ਨਹੀਂ ਹੋਇਆ ਹੈ। ਗਾਰਨਿਊ ਵੱਲੋਂ ਹੀ ਇਸ ਮੁੱਦੇ ਉੱਤੇ ਕੈਨੇਡਾ ਦੀ ਯੋਜਨਾ ਬਾਰੇ ਦੱਸਿਆ ਜਾਣਾ ਹੈ। ਇਸ ਬਾਰੇ ਅੱਪਡੇਟ ਉਦੋਂ ਹੋਇਆ ਜਦੋਂ ਟੋਰਾਂਟੋ ਸਥਿਤ ਸਨਵਿੰਗ ਏਅਰਲਾਈਨਜ਼ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਕਿ ਉਹ ਆਰਜ਼ੀ ਤੌਰ ਉੱਤੇ ਆਪਣੇ ਚਾਰ ਬੋਇੰਗ 737 ਮੈਕਸ 8 ਜਹਾਜ਼ਾਂ ਨੂੰ ਕੰਮ ਵਿੱਚ ਨਾ ਲਿਆਉਣ ਦਾ ਫੈਸਲਾ ਕਰ ਰਹੀ ਹੈ। ਜਿ਼ਕਰਯੋਗ ਹੈ ਕਿ ਏਅਰਲਾਈਨਜ਼ ਵੱਲੋਂ ਐਡਿਸ ਅਬਾਬਾ ਵਿੱਚ ਇਥੋਪੀਅਨ ਏਅਰਲਾਈਜ਼ ਦੇ ਇਸੇ ਮਾਡਲ ਦੇ ਜਹਾਜ਼ ਨੂੰ ਪੇਸ਼ ਆਏ ਹਾਦਸੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਹਾਦਸੇ ਵਿੱਚ 157 ਲੋਕ ਮਾਰੇ ਗਏ, ਜਿਨ੍ਹਾਂ ਵਿੱਚੋਂ 18 ਕੈਨੇਡੀਅਨ ਸਨ।
ਸਨਵਿੰਗ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਮਰਸ਼ੀਅਲ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ ਹੈ। ਇਸ ਦਾ ਸੇਫਟੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਗਾਰਨਿਊ ਇਸ ਮਾਮਲੇ ਨੂੰ ਲੈ ਕੇ ਅਜੀਬ ਦੁਚਿੱਤੀ ਵਿੱਚ ਹਨ। ਇਸ ਏਅਰਕ੍ਰਾਫਟ ਨੂੰ ਕਈ ਦੇਸਾਂ ਵੱਲੋਂ ਛੱਡਣ ਦਾ ਫੈਸਲਾ ਕੀਤਾ ਗਿਆ ਹੈ ਜਾਂ ਇਸ ਹਾਦਸੇ ਤੋਂ ਬਾਅਦ ਇਸ ਉੱਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਾਡਲ ਦੇ ਜਹਾਜ, ਜੋ ਕਿ ਲਾਇਨ ਏਅਰਲਾਈਨ ਕੋਲ ਸੀ, ਨਾਲ ਪਿਛਲੇ ਸਾਲ ਅਕਤੂਬਰ ਵਿੱਚ ਹਾਦਸਾ ਪੇਸ ਆਇਆ ਸੀ ਤੇ ਉਸ ਸਮੇਂ 189 ਲੋਕ ਮਾਰੇ ਗਏ ਸਨ। ਇਸ ਤੋਂ ਪਹਿਲਾਂ ਗਾਰਨਿਊ ਨੇ ਮੰਗਲਵਾਰ ਨੂੰ ਇਹ ਆਖਿਆ ਸੀ ਕਿ ਮੈਕਸ 8 ਨੂੰ ਕੈਨੇਡਾ ਦੇ ਫਲੀਟ ਵਿੱਚੋਂ ਕੱਢਣ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼