Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਯੂਰਪੀ ਯੂਨੀਅਨ ਦੀ ਬਲੈਕ ਲਿਸਟ ਵਿੱਚ ਆਪਣਾ ਨਾਮ ਦੇਖ ਯੂ ਏ ਈ ਭੜਕਿਆ

March 14, 2019 08:46 AM

ਆਬੂ ਧਾਬੀ, 13 ਮਾਰਚ (ਪੋਸਟ ਬਿਊਰੋ)- ਯੂ ਏ ਈ ਨੇ ਯੂਰਪੀ ਯੂਨੀਅਨ ਦੇ ਉਸ ਫੈਸਲੇ ਦੀ ਨਿੰਦਾ ਕੀਤੀ ਹੈ, ਜਿਸ ਦੇ ਵਿੱਚ ਉਸ ਨੇ ਯੂ ਏ ਈ ਨੂੰ ਟੈਕਸ ਚੋਰਾਂ ਨੂੰ ਸ਼ਰਣ ਦੇਣ ਵਾਲੇ ਦੇਸ਼ਾਂ ਦੀ ਬਲੈਕ ਲਿਸਟ ਵਿਚ ਪਾ ਦਿਤਾ ਸੀ। ਇਸ ਲਿਸਟ ਵਿਚ ਆਪਣਾ ਨਾਮ ਪਾਉਣ ਉੱਤੇ ਯੂ ਏ ਈ ਨੇ ਯੂਰਪੀ ਪਾਰਲੀਮੈਂਟ ਦੀ ਆਲੋਚਨਾ ਕੀਤੀ ਹੈ।
ਇਸ ਕੇਸ ਵਿੱਚ ਯੂ ਏ ਈ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਖਾੜੀ ਦੇ ਦੇਸ਼ ਵੱਲੋਂ ਯੂਰਪੀ ਯੂਨੀਅਨ ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਇਹ ਫੈਸਲਾ ਲਿਆ ਗਿਆ ਹੈ। ਯੂਰਪੀ ਯੂਨੀਅਨ ਨੇ ਪਿਛਲੇ ਮੰਗਲਵਾਰ ਇਸ ਸੂਚੀ ਵਿਚ 10 ਦੇਸ਼ਾਂ ਦੇ ਨਾਮ ਸ਼ਾਮਲ ਕੀਤੇ ਸਨ। ਇਹ ਸੂਚੀ 2017 ਵਿਚ ਬਣਾਈ ਗਈ ਸੀ ਅਤੇ ਇਹ ਅਮੀਰਾਂ ਵੱਲੋਂ ਟੈਕਸ ਚੋਰੀ ਉੱਤੇ ਲਗਾਮ ਲਾਉਣ ਦੀ ਕਾਰਵਾਈ ਦਾ ਹਿੱਸਾ ਹੈ। ਜਿਹੜੇ ਨਵੇਂ ਦੇਸ਼ਾਂ ਦੇ ਨਾਮ ਸੂਚੀ ਵਿਚ ਪਾਏ ਗਏ, ਉਨ੍ਹਾਂ ਵਿਚ ਯੂ ਏ ਈ ਸ਼ਾਮਲ ਹੈ। ਦੁਬਈ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਮੰਗਲਵਾਰ ਸ਼ਾਮ ਨੂੰ ਦੱਸਿਆ, ‘ਯੂ ਏ ਈ ਇਸ ਮੁੱਦੇ ਉੱਤੇ ਯੂਰਪੀ ਯੂਨੀਅਨ ਨਾਲ ਪੂਰਾ ਸਹਿਯੋਗ ਕਰ ਰਿਹਾ ਹੈ ਤੇ ਉਸ ਦੀਆਂ ਸ਼ਰਤਾਂ ਪੂਰੀਆਂ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਬਾਵਜੂਦ ਉਸ ਨੂੰ ਬਲੈਕ ਲਿਸਟ ਵਿਚ ਪਾ ਦਿੱਤਾ ਹੈ।` ਏਜੰਸੀ ਦੇ ਮੁਤਾਬਕ ਯੂ ਏ ਈ ਕਾਲਾ ਧਨ ਕੇਸ ਵਿਚ ਅੰਤਰ ਰਾਸ਼ਟਰੀ ਸਟੈਂਡਰਡ ਨੰ ਪੂਰਾ ਕਰਨ ਦੀ ਲੰਬੇ ਸਮੇਂ ਦੀ ਨੀਤੀ ਨੂੰ ਪੂਰੀ ਤਰ੍ਹਾਂ ਵਚਨਬੱਧ ਹੈ।` ਯੂਰਪੀ ਯੂਨੀਅਨ ਨੇ ਸਾਲ 2017 ਦੀ ਸ਼ੁਰੂਆਤੀ ਸੂਚੀ ਵਿਚ ਯੂ ਏ ਈ ਦਾ ਨਾਂਅ ਪਾਇਆ ਸੀ, ਪਰ ਬਾਅਦ ਵਿਚ ਯੂ ਏ ਈ ਅਧਿਕਾਰੀਆਂ ਵੱਲੋਂ ਸਖਤ ਕਦਮ ਚੁੱਕਣ ਦੇ ਭਰੋਸੇ ਦੇ ਬਾਅਦ ਉਸ ਦਾ ਨਾਮ ਹਟਾ ਦਿੱਤਾ ਗਿਆ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ