Welcome to Canadian Punjabi Post
Follow us on

23

March 2019
ਪੰਜਾਬ

ਵਿਸਾਖੀ ਮੌਕੇ ਪਾਕਿਸਤਾਨ ਤਿੰਨ ਹਜ਼ਾਰ ਤੋਂ ਵੱਧ ਸਿੱਖਾਂ ਨੂੰ ਵੀਜ਼ਾ ਦੇਵੇਗਾ

March 14, 2019 08:48 AM

ਅੰਮ੍ਰਿਤਸਰ, 13 ਮਾਰਚ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਨੇ ਇਸ ਵਾਰ ਵਿਸਾਖੀ ਉਤੇ ਤਿੰਨ ਹਜ਼ਾਰ ਤੋਂ ਵੱਦ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਕੀਤਾ ਦੱਸਿਆ ਜਾਂਦਾ ਹੈ।
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਅਤੇ ਪਾਕਿਸਤਾਨ ਵਿੱਚ ਗੁਰਦੁਆਰਿਆਂ ਦੇ ਦਰਸ਼ਨ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਵੀਜ਼ਾ ਦੇ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸ਼ਾਂਤੀ ਦਾ ਸੰਦੇਸ਼ ਦੇਣ ਦੀ ਕੂਟਨੀਤੀ ਉੱਤੇ ਅਮਲ ਕਰ ਰਹੇ ਜਾਪਦੇ ਹਨ। ਜਾਣਕਾਰ ਮੁਤਾਬਕ ਪਾਕਿਸਤਾਨ ਸਰਕਾਰ ਨੇ ਦਿੱਲੀ ਵਿਚਲੇ ਆਪਣੇ ਦੂਤਘਰ ਨੂੰ ਹੁਕਮ ਦਿੱਤੇ ਹਨ ਕਿ ਜਦ ਵੀ ਉਨ੍ਹਾਂ ਕੋਲ ਪਾਸਪੋਰਟ ਪਹੁੰਚੇ, ਦਸ ਦਿਨ ਬਾਅਦ ਵੀਜ਼ਾ ਜਾਰੀ ਕਰ ਦਿੱਤਾ ਜਾਵੇ। ਸ਼ਰਧਾਲੂਆਂ ਨੂੰ ਹਰ ਸੁਵਿਧਾ ਦੇਣ ਲਈ ਪਾਕਿਸਤਾਨ ਵਕਫ ਬੋਰਡ ਨੇ 18 ਮਾਰਚ ਨੂੰ ਲਾਹੌਰ ਵਿੱਚ ਇਕ ਬੈਠਕ ਸੱਦੀ ਹੈ, ਜਿਸ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਕਈ ਹੋਰ ਆਗੂ ਵੀ ਸ਼ਾਮਲ ਹੋਣਗੇ। ਭਾਰਤ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸੰਗਠਨ ਵਿਸਾਖੀ ਮੌਕੇ ਪਾਕਿਸਤਾਨ ਨੂੰ ਜਥੇ ਭੇਜਦੇ ਹਨ। ਪਿਛਲੇ ਕਈ ਸਾਲਾਂ ਤੋਂ ਦਿੱਲੀ ਦੇ ਪਾਕਿਸਤਾਨੀ ਦੂਤਘਰ ਨੇ ਐਸ ਜੀ ਪੀ ਸੀ ਵੱਲੋਂ ਭੇਜੇ ਜਾਣ ਵਾਲੇ 1700 ਯਾਤਰੀਆਂ 'ਚੋਂ ਕਈਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਸੀ।

Have something to say? Post your comment
ਹੋਰ ਪੰਜਾਬ ਖ਼ਬਰਾਂ
ਧੀਰੋਆਣਾ ਸਾਹਿਬ ਸਪੋਰਟਸ ਕਲੱਬ ਦੇ ਫੁੱਟਬਾਲ ਖਿਡਾਰੀਆਂ ਨੂੰ ਵਰਦੀਆਂ ਅਤੇ ਕਿੱਟਾਂ ਦਿੱਤੀਆਂ
ਦੋ ਡੱਬਿਆਂ ਤੇ ਟਿਫਨ ਵਿੱਚ ਛਿਪਾ ਕੇ 62.30 ਲੱਖ ਕੈਸ਼ ਲਿਜਾਂਦੇ ਛੇ ਜਣੇ ਗ੍ਰਿਫਤਾਰ
ਜਲੰਧਰ ਗੋਲੀ ਕਾਂਡ ਵਿੱਚ ਵਿਵੇਕ ਮਹਾਜਨ ਤੇ ਰਿਸ਼ੂ ਗ੍ਰਿਫਤਾਰ
ਪੈਪਸੂ ਦੀ ਬੱਸ ਵਿੱਚੋਂ ਚਾਂਦੀ ਦੇ ਬਿਸਕੁਟਾਂ ਦੀ ਵੱਡੀ ਖੇਪ ਫੜੀ
ਯੂਨੀਵਰਸਿਟੀ ਵੱਲੋਂ ‘ਸ਼ਬਦ’ ਦੀ ਥਾਂ ‘ਐਨਥਮ' ਵਜੋਂ ‘ਗੀਤ' ਲਾਗੂ ਕਰਨ ਦਾ ਮਾਮਲਾ ਭਖਿਆ!
ਜ਼ਾਬਤੇ ਦੀ ਉਲੰਘਣਾ ਕਾਰਨ ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ: ਮੈਂ ਕਾਂਗਰਸ ਦਾ ਵਫਾਦਾਰ ਸਿਪਾਹੀ, ਭਾਜਪਾ ਵੱਲ ਜਾਣ ਦੀ ਸੋਚਣਾ ਵੀ ਗੁਨਾਹ
ਬਾਦਲ ਅਕਾਲੀ ਦਲ ਨੂੰ ਸੱਟ: ਬ੍ਰਹਮਪੁਰਾ ਦੇ ਭਤੀਜੇ ਉੱਤੇ ਬਿਨਾਂ ਆਗਿਆ ਰੈਲੀ, ਸ਼ਰਾਬ ਪਰੋਸਣ ਦਾ ਕੇਸ ਦਰਜ
ਚੋਣ ਕਮਿਸ਼ਨ ਨੂੰ ਡੀ ਸੀ ਰੋਪੜ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਸ਼ਿਕਾਇਤ
ਬੇਅਦਬੀ ਤੇ ਗੋਲ਼ੀ ਕਾਂਡ: ਡੇਰਾ ਸੱਚਾ ਸੌਦਾ ਦੇ ਮੁਖੀ ਤੋਂ ਪੁੱਛਗਿੱਛ ਤੱਕ ਗੱਲ ਜਾ ਪਹੁੰਚੀ