Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਹਾਈ ਕੋਰਟ ਵੱਲੋਂ ਕ੍ਰਿਕਟ ਬੋਰਡ ਦੇ ਖਿਲਾਫ ਫੈਸਲਾ ਰਾਖਵਾਂ

March 14, 2019 09:09 AM

ਚੇਨਈ, 13 ਮਾਰਚ (ਪੋਸਟ ਬਿਊਰੋ)- ਮਦਰਾਸ ਹਾਈ ਕੋਰਟ ਨੇ ਉਸ ਪਟੀਸ਼ਨ 'ਤੇ ਫੈਸਲਾ ਕੱਲ੍ਹ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਸਰਕਾਰ ਦੀ ਮਨਜ਼ੂਰੀ ਬਿਨਾਂ ਅੰਤਰਰਾਸ਼ਟਰੀ ਆਯੋਜਨਾਂ ਵਿੱਚ ਦੇਸ਼ ਦੀ ਅਗਵਾਈ ਲਈ ਬੀ ਸੀ ਸੀ ਆਈ ਦੇ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਹੁਕਮ ਦੇਣ ਦੀ ਅਪੀਲ ਕੀਤੀ ਗਈ ਹੈ।
ਜਸਟਿਸ ਐੱਸ ਮਣੀਕੁਮਾਰ ਅਤੇ ਜਸਟਿਸ ਐੱਸ ਪ੍ਰਸਾਦ ਦੀ ਬੈਂਚ ਨੇ ਕੱਲ੍ਹ ਪਟੀਸ਼ਨਰ ਅਤੇ ਬੀ ਸੀ ਸੀ ਆਈ (ਭਾਰਤੀ ਕ੍ਰਿਕਟ ਕੰਟਰੋਲ ਬੋਰਡ) ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਪਿੱਛੋਂ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਇਸ ਸੁਣਵਾਈ ਦੌਰਾਨ ਅਦਾਲਤ ਨੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਨੇ ਜਦੋਂ ਬੀ ਸੀ ਸੀ ਆਈ ਦੇ ਖਿਲਾਫ ਕੋਈ ਇਤਰਾਜ਼ ਨਹੀਂ ਕੀਤਾ ਤਾਂ ਨਵੀਂ ਦਿੱਲੀ ਦੀ ਪਟੀਸ਼ਨਰ ਗੀਤਾ ਰਾਣੀ ਦਾ ਇਸ ਨਾਲ ਕੀ ਲੈਣ-ਦੇਣਾ ਹੈ, ਇਤਰਾਜ਼ ਕੇਂਦਰ ਸਰਕਾਰ ਨੇ ਕਰਨਾ ਹੈ, ਕਿਸੇ ਹੋਰ ਨੇ ਨਹੀਂ। ਪਟੀਸ਼ਨਰ ਦੇ ਵਕੀਲ ਰੀਪਾਕ ਕੰਸਲ ਨੇ ਕਿਹਾ ਕਿ ਬੀ ਸੀ ਸੀ ਆਈ ਨੂੰ ਸੁਸਾਇਟੀ ਰਜਿਸਟਰਡ ਕਾਨੂੰਨ ਦੇ ਤਹਿਤ ਤਾਮਿਲ ਨਾਡੂ ਵਿੱਚ ਇੱਕ ਸੁਸਾਇਟੀ ਵਜੋਂ ਰਜਿਸਟਰਡ ਕੀਤਾ ਗਿਆ ਸੀ। ਰਜਿਸਟ੍ਰੇਸ਼ਨ ਦੇ ਸਮੇਂ ਬੀ ਸੀ ਸੀ ਆਈ ਵੱਲੋਂ ਭਾਰਤ ਦੀ ਅਗਵਾਈ ਕਰਨ ਲਈ ਸਰਕਾਰ ਤੋਂ ਮਾਨਤਾ ਨਹੀਂ ਮੰਗੀ ਗਈ ਸੀ। ਵਕੀਲ ਨੇ ਦਲੀਲ ਦਿੱਤੀ ਕਿ ਬਿਨਾਂ ਮਨਜ਼ੂਰੀ ਦੇ ਕ੍ਰਿਕਟ ਚਲਾਉਣ ਦਾ ਇਕਲੌਤਾ ਅਧਿਕਾਰ ਮੰਨ ਕੇ ਬੀ ਸੀ ਸੀ ਆਈ ਨੇ ਕ੍ਰਿਕਟ ਦੇ ਪ੍ਰਬੰਧ ਦੇ ਨਾਲ ਭਾਰਤ ਦੀ ਅਗਵਾਈ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬੀ ਸੀ ਸੀ ਆਈ ਉੱਤੇ ਬ੍ਰਿਟਿਸ਼ ਰਾਜ ਵਿੱਚ ਪ੍ਰਤੀਕ ਅਤੇ ਨਾਂਅ ਕਾਨੂੰਨ ਦੀ ਉਲੰਘਣਾ ਕਰਨ ਦਾ ਵੀ ਦੋਸ਼ ਲਾਇਆ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਬੀ ਸੀ ਸੀ ਆਈ ਵੱਲੋਂ ਖਿਡਾਰੀਆਂ ਦੀ ਚੋਣ ਪ੍ਰਕਿਰਿਆ ਕਦੇ ਪਾਰਦਰਸ਼ੀ ਨਹੀਂ ਰਹੀ। ਉਨ੍ਹਾਂ ਤਰਕ ਦਿੱਤਾ ਕਿ ਹੋਰਨਾਂ ਖੇਡਾਂ ਦੀ ਤਰ੍ਹਾਂ ਕ੍ਰਿਕਟ ਨੂੰ ਵੀ ਕੇਂਦਰੀ ਖੇਡ ਮੰਤਰਾਲੇ ਵੱਲੋਂ ਚਲਾਇਆ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ