Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਰੇਅਬੋਲਡ ਨੂੰ ਗਵਾਹੀ ਲਈ ਵਾਪਿਸ ਸੱਦਣ ਦੀ ਮੰਗ ਨੂੰ ਟਾਲ ਰਹੇ ਹਨ ਲਿਬਰਲ

March 14, 2019 09:13 AM

ਓਟਵਾ, 13 ਮਾਰਚ (ਪੋਸਟ ਬਿਊਰੋ) : ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ ਨੂੰ ਮੁੜ ਹਾਊਸ ਆਫ ਕਾਮਨਜ਼ ਦੀ ਨਿਆਂ ਕਮੇਟੀ ਸਾਹਮਣੇ ਪੇਸ਼ ਕਰਨ ਲਈ ਲਿਆਂਦੇ ਗਏ ਮਤੇ ਉੱਤੇ ਬਹਿਸ ਕਰਵਾਉਣ ਦੀ ਗੱਲ ਨੂੰ ਲਿਬਰਲ ਐਮਪੀਜ਼ ਟਾਲੀ ਜਾ ਰਹੇ ਹਨ।
ਇਸ ਫੈਸਲੇ ਦਾ ਮਤਲਬ ਇਹ ਹੈ ਕਿ ਰੇਅਬੋਲਡ ਨੂੰ ਕਿਊਬਿਕ ਦੀ ਇੰਜੀਨੀਅਰਿੰਗ ਕੰਪਨੀ ਐਸਐਨਸੀ-ਲਾਵਾਲਿਨ ਮਾਮਲੇ ਉੱਤੇ ਹੋਰ ਚਾਨਣਾ ਪਾਉਣ ਲਈ ਮੁੜ ਕਮੇਟੀ ਸਾਹਮਣੇ ਪੇਸ਼ ਹੋਣ ਦਾ ਮੌਕਾ ਦਿੱਤਾ ਜਾਵੇਗਾ ਜਾਂ ਨਹੀਂ ਇਸ ਬਾਰੇ ਸਥਿਤੀ ਅਜੇ ਤੱਕ ਸਪਸ਼ਟ ਨਹੀਂ ਹੋ ਸਕੀ ਹੈ। ਇਸ ਸਬੰਧੀ ਬਹਿਸ 19 ਮਾਰਚ ਨੂੰ ਬੰਦ ਦਰਵਾਜਿ਼ਆਂ ਪਿੱਛੇ ਹੋਣ ਵਾਲੀ ਮੀਟਿੰਗ ਵਿੱਚ ਕੀਤੀ ਜਾਵੇਗੀ। ਉਸ ਦਿਨ ਹੀ ਫੈਡਰਲ ਸਰਕਾਰ ਵੱਲੋਂ ਆਪਣਾ ਬਜਟ ਪੇਸ਼ ਕੀਤਾ ਜਾਵੇਗਾ।
ਇਸ ਬਹਿਸ ਨੂੰ ਰੱਦ ਕਰਨ ਦਾ ਮਤਾ ਲਿਆਉਣ ਵਾਲੇ ਲਿਬਰਲ ਐਮਪੀ ਫਰਾਂਸਿਜ਼ ਡਰੂਇਨ ਨੇ ਆਖਿਆ ਕਿ ਕਮੇਟੀ ਪਹਿਲਾਂ ਹੀ ਇਸ ਬਾਬਤ 19 ਮਾਰਚ ਨੂੰ ਸੁਣਵਾਈ ਕਰਨ ਦੀ ਇੱਛਾ ਪ੍ਰਗਟਾਅ ਚੁੱਕੀ ਹੈ। ਇਹ ਬਹੁਤ ਹੀ ਸਧਾਰਨ ਗੱਲ ਹੈ। ਜਦੋਂ ਉਨ੍ਹਾਂ ਇਹ ਆਖਿਆ ਤਾਂ ਸੰਸਦ ਵਿੱਚ ਹੰਗਾਮਾ ਮਚ ਗਿਆ ਵਿਰੋਧੀ ਧਿਰ ਦੇ ਐਮਪੀਜ਼ ਨੇ “ਸ਼ਰਮ ਕਰੋ, ਸ਼ਰਮ ਕਰੋ” ਆਖਣਾ ਸ਼ੁਰੂ ਕਰ ਦਿੱਤਾ ਤੇ ਇਹ ਵੀ ਆਖਿਆ ਗਿਆ ਕਿ ਸਰਕਾਰ ਪਰਦੇ ਪਾਉਣ ਦੀ ਕੋਸਿ਼ਸ਼ ਕਰ ਰਹੀ ਹੈ।
ਕੰਜ਼ਰਵੇਟਿਵ ਐਮਪੀ ਪਿਏਰੇ ਪੋਇਲਿਵਰ ਨੇ ਆਖਿਆ ਕਿ ਭਾਵੇਂ ਵਿਲਸਨ ਰੇਅਬੋਲਡ ਨੂੰ ਮੁੜ ਨਾ ਸੱਦਣ ਦੇ ਹੱਕ ਵਿੱਚ ਸਰਕਾਰ ਵੱਲੋਂ ਫੈਸਲਾ ਲਿਆ ਜਾਂਦਾ ਹੈ ਪਰ ਉਨ੍ਹਾਂ ਦੀ ਪਾਰਟੀ ਇਸ ਮੁੱਦੇ ਨੂੰ ਛੱਡਣ ਵਾਲੀ ਨਹੀਂ ਹੈ। ਉਨ੍ਹਾਂ ਆਖਿਆ ਕਿ ਉਹ ਸਾਬਕਾ ਅਟਾਰਨੀ ਜਨਰਲ ਨੂੰ ਹੋਰਨਾਂ ਕਮੇਟੀਆਂ ਸਾਹਮਣੇ ਪੇਸ਼ ਹੋਣ ਦਾ ਸੱਦਾ ਦੇ ਸਕਦੇ ਹਨ। ਅਸੀਂ ਰੇਅਬੋਲਡ ਨੂੰ ਬੋਲਣ ਦੀ ਖੁੱਲ੍ਹ ਦਿਵਾਉਣ ਲਈ ਹਰ ਹੀਲਾ ਵਰਤਾਂਗੇ। ਇਸ ਦੌਰਾਨ ਐਨਡੀਪੀ ਨੇ ਇਸ ਮਾਮਲੇ ਦੀ ਆਜ਼ਾਦਾਨਾ ਜਾਂਚ ਕਰਵਾਏ ਜਾਣ ਦੀ ਮੰਗ ਵੀ ਕੀਤੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼