Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨਾਲ ਪ੍ਰੋਵਿੰਸ ਵਿੱਚ ਪੈਦਾ ਹੋਣਗੇ ਨਵੇਂ ਰੋਜ਼ਗਾਰ ਦੇ ਮੌਕੇ : ਮੈਕਨਾਟਨ

March 14, 2019 09:14 AM

ਪਰਿਵਾਰਾਂ ਤੇ ਕਾਰੋਬਾਰਾਂ ਦੀ ਹੋਵੇਗੀ ਮਦਦ


ਬੇਡਨ, 13 ਮਾਰਚ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਪ੍ਰੋਵਿੰਸ ਦੀਆਂ ਸੜਕਾਂ ਨੂੰ ਵਧੇਰੇ ਸੁਰੱਖਿਅਤ, ਆਵਾਜਾਈ ਨੂੰ ਸੁਖਾਲਾ ਬਣਾਉਣ ਤੇ ਕਮਿਊਨਿਟੀਜ਼ ਨੂੰ ਸਿਹਤਮੰਦ ਬਣਾਉਣ ਵਾਸਤੇ ਕੰਮ ਕਰ ਰਹੀ ਹੈ। ਪ੍ਰੋਵਿੰਸ ਵੱਲੋਂ ਬੁਨਿਆਦੀ ਢਾਂਚੇ ਵਾਸਤੇ ਨਵੇਂ ਫੰਡਾਂ ਦਾ ਐਲਾਨ ਕੀਤਾ ਗਿਆ। ਇਸ ਨਾਲ ਪ੍ਰੋਵਿੰਸ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਤੇ ਚੰਗੀਆਂ ਨੌਕਰੀਆਂ ਦੀ ਹਿਫਾਜ਼ਤ ਕਰਨ ਵਿੱਚ ਮਦਦ ਮਿਲੇਗੀ।
ਬੁਨਿਆਦੀ ਢਾਂਚੇ ਬਾਰੇ ਮੰਤਰੀ ਮੌਂਟੀ ਮੈਕਨਾਟਨ ਨੇ ਆਖਿਆ ਕਿ ਜਦੋਂ ਲੋਕਾਂ ਨਾਲ ਸਬੰਧਤ ਸੇਵਾਵਾਂ ਦੀ ਗੱਲ ਆਉਂਦੀ ਹੈ ਤਾਂ ਸਾਡੀ ਸਰਕਾਰ ਸੱਭ ਤੋਂ ਅੱਗੇ ਲੋਕਾਂ ਨੂੰ ਰੱਖਦੀ ਹੈ। ਉਨ੍ਹਾਂ ਆਖਿਆ ਕਿ ਨਵੇਂ ਐਲਾਨੇ ਗਏ ਫੰਡਾਂ ਨਾਲ ਜਿੱਥੇ ਬੁਨਿਆਦੀ ਢਾਂਚੇ ਵਿੱਚ ਕਈ ਬਿਲੀਅਨ ਡਾਲਰ ਦਾ ਨਿਵੇਸ਼ ਕੀਤਾ ਜਾਵੇਗਾ ਉੱਥੇ ਹੀ ਓਨਟਾਰੀਓ ਦੇ ਲੋਕਾਂ ਦੀ ਦਸ਼ਾ ਵਿੱਚ ਵੀ ਸੁਧਾਰ ਕੀਤਾ ਜਾਵੇਗਾ। ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਤੇ ਉਨ੍ਹਾਂ ਦੀ ਹਿਫਾਜ਼ਤ ਲਈ ਅਤੇ ਬਜਟ ਨੂੰ ਸੰਤੁਲਿਤ ਕਰਨ ਦੀ ਇਹ ਸਾਡੀ ਯੋਜਨਾ ਹੈ।
ਫੰਡਾਂ ਦੀ ਪਹਿਲੀ ਖੇਪ ਪੇਂਡੂ ਤੇ ਉੱਤਰੀ ਹਿੱਸੇ ਲਈ, ਜਿਨ੍ਹਾਂ ਸਿਟੀਜ਼ ਤੇ ਮੂਲਵਾਸੀ ਕਮਿਊਨਿਟੀਜ਼ ਦੀ ਆਬਾਦੀ 100,000 ਤੋਂ ਘੱਟ ਹੈ, ਵਾਸਤੇ ਜਾਰੀ ਕੀਤੀ ਜਾਵੇਗੀ। ਇਨ੍ਹਾਂ ਕਮਿਊਨਿਟੀਜ਼ ਕੋਲ, ਜਿਹੜੀਆਂ ਲੱਗਭਗ 500 ਹਨ, 18 ਮਾਰਚ ਤੋਂ ਸ਼ੁਰੂ ਹੋ ਕੇ ਅੱਠ ਹਫਤਿਆਂ ਦਾ ਸਮਾਂ ਹੋਵੇਗਾ ਜਿਸ ਵਿੱਚ ਇਹ ਆਪਣੇ ਸੜਕਾਂ ਤੇ ਪੁਲਾਂ ਆਦਿ ਸਬੰਧੀ ਪ੍ਰੋਜੈਕਟਾਂ ਨੂੰ ਨਾਮਜਦ ਕਰ ਸਕਣਗੇ।
ਉਨ੍ਹਾਂ ਆਖਿਆ ਕਿ ਅਸੀਂ ਲੋਕਾਂ ਦੀਆਂ ਗੱਲਾਂ ਵੱਲ ਧਿਆਨ ਦੇ ਰਹੇ ਹਾਂ। ਸਾਨੂੰ ਪਤਾ ਲੱਗਿਆ ਸੀ ਕਿ ਬੁਨਿਆਦੀ ਢਾਂਚੇ ਦੀ ਸਥਿਤੀ ਵਿੱਚ ਸੁਧਾਰ ਕਰਨ ਲਈ ਸਾਡੀਆਂ ਮਿਉਂਸਪੈਲਿਟੀਜ਼ ਨੂੰ ਫੰਡਾਂ ਦੀ ਲੋੜ ਹੈ। ਅਸੀਂ ਇਹ ਫੰਡ ਜਾਰੀ ਕਰਕੇ ਮਿਉਂਸਪੈਲਿਟੀਜ਼ ਨੂੰ ਆਪਣੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦਾ ਸੱਦਾ ਦੇ ਰਹੇ ਹਾਂ। ਇਹ ਫੰਡ ਇਨਵੈਸਟਿੰਗ ਇਨ ਕੈਨੇਡਾ ਇਨਫਰਾਸਟ੍ਰਕਚਰ ਪ੍ਰੋਗਰਾਮ ਤਹਿਤ ਜਾਰੀ ਕੀਤੇ ਜਾ ਰਹੇ ਹਨ। ਜਿਸ ਤਹਿਤ ਕਮਿਊਨਿਟੀਜ਼ ਲਈ ਫੈਡਰਲ, ਪ੍ਰੋਵਿੰਸ਼ੀਅਲ ਤੇ ਲੋਕਲ ਨਿਵੇਸ਼ ਲਈ 30 ਬਿਲੀਅਨ ਡਾਲਰ ਦਿੱਤੇ ਜਾਣ ਦੀ ਯੋਜਨਾ ਹੈ। ਇਹ ਨਿਵੇਸ਼ ਅਗਲੇ ਦਸ ਸਾਲਾਂ ਵਾਸਤੇ ਪ੍ਰੋਵਿੰਸ ਭਰ ਦੀਆਂ ਕਮਿਊਨਿਟੀਜ਼ ਦੀ ਬਿਹਤਰੀ ਲਈ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ