Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਭੀਮ ਆਰਮੀ ਦੇ ਮੁਖੀ ਵੱਲੋਂ ਮੋਦੀ ਨਾਲ ਚੋਣ-ਟੱਕਰ ਦਾ ਐਲਾਨ

March 14, 2019 09:31 AM

* ਮੈਂ ਤਾਨਾਸ਼ਾਹ ਨੂੰ ਹਰਾਉਣ ਲਈ ਬਨਾਰਸ ਜਾਵਾਂਗਾ: ਚੰਦਰਸ਼ੇਖਰ
* ਪ੍ਰਿਅੰਕਾ ਗਾਂਧੀ ਵੱਲੋਂ ਚੰਦਰਸ਼ੇਖਰ ਨਾਲ ਮੁਲਾਕਾਤ ਨੇ ਚਰਚੇ ਛੇੜੇ

ਮੇਰਠ, 13 ਮਾਰਚ, (ਪੋਸਟ ਬਿਊਰੋ)- ਭੀਮ ਆਰਮੀ ਦੇ ਮੋਢੀ ਚੰਦਰਸ਼ੇਖਰ ਨਾਲ ਅਚਾਨਕ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੀ ਅੱਜ ਦੀ ਮੁਲਾਕਾਤ ਨਾਲ ਸਿਆਸੀ ਹਲਚਲ ਤੇਜ ਹੋ ਗਈ ਹੈ। ਚੰਦਰਸ਼ੇਖਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਚੋਣ ਲੜਨ ਦਾ ਐਲਾਨ ਕਰ ਦਿੱਤਾ ਤੇਇਹ ਚੁਣੌਤੀ ਪੇਸ਼ ਕੀਤੀ ਹੈ ਕਿ ਮੈਂ ਨਰਿੰਦਰ ਮੋਦੀ ਨੂੰ ਆਸਾਨੀ ਨਾਲ ਓਥੋਂ ਜਿੱਤਣ ਨਹੀਂ ਦਿਆਂਗਾ।
ਮੇਰਠ ਦੇ ਇਕ ਹਸਪਤਾਲ ਵਿੱਚ ਆਪਣਾ ਇਲਾਜ ਕਰਵਾ ਰਹੇ ਚੰਦਰਸ਼ੇਖਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘ਮੈਂ ਤਾਨਾਸ਼ਾਹ ਨੂੰ ਹਰਾਉਣ ਲਈ ਬਨਾਰਸ ਜਾ ਰਿਹਾ ਹਾਂ, ਨਰਿੰਦਰ ਮੋਦੀ ਦੇ ਖਿਲਾਫ ਚੋਣ ਲੜਾਂਗਾ ਅਤੇ ਉਨ੍ਹਾਂ ਨੂੰ ਆਸਾਨੀ ਨਾਲ ਜਿੱਤਣ ਨਹੀਂ ਦਿਆਂਗਾ। ਕੋਈ ਮੈਨੂੰ ਸਮਰਥਨ ਦੇਂਦਾ ਹੈ ਜਾਂ ਨਹੀਂ, ਇਸ ਦੀ ਪਰਵਾਹ ਨਹੀਂ।’ ਚੰਦਰਸ਼ੇਖਰ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਵਕਤ ਸਾਡੇ ਲੋਕਾਂ ਨੇ ਜੇਲ ਭੁਗਤੀ ਹੈ, ਇਸ ਆਗੂ ਨੂੰ ਮੁੜ ਕੇ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ ਬਣਨ ਦਿਆਂਗਾ, ਇਸ ਦੇ ਨਾਲ ਚੋਣਾਂ ਵਿੱਚ ਸਿੱਧੀ ਟੱਕਰ ਲਵਾਂਗਾ।’
ਵਰਨਣ ਯੋਗ ਹੈ ਕਿਕਾਂਗਰਸ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੇਰਠ ਵਿੱਚ ਚੰਦਰਸ਼ੇਖਰ ਨਾਲ ਅੱਜ ਮੁਲਾਕਾਤ ਕਰਨਪਿੱਛੋਂ ਪ੍ਰਿਅੰਕਾ ਗਾਂਧੀ ਨੇ ਚੰਦਰਸ਼ੇਖਰ ਦੀ ਸ਼ਲਾਘਾ ਕੀਤੀ ਤੇ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੂੰ ਨਿਸ਼ਾਨੇ ਉੱਤੇ ਰੱਖਿਆ ਹੈ। ਪ੍ਰਿਅੰਕਾ ਨੇ ਕਿਹਾ ਕਿ ਮੈਨੂੰ ਇਸ ਨੌਜਵਾਨ ਦਾ ਸੰਘਰਸ਼ ਦਾ ਰਾਹ ਪਸੰਦ ਆਇਆ ਹੈ, ਯੋਗੀ ਸਰਕਾਰ ਨੌਜਵਾਨਾਂ ਦੀ ਆਵਾਜ਼ ਦਬਾ ਰਹੀ ਹੈ।’ ਪ੍ਰਿਅੰਕਾ ਦੀ ਚੰਦਰਸ਼ੇਖਰ ਨਾਲ ਮੁਲਾਕਾਤ ਤੋਂ ਬਾਅਦ ਕਿਆਸ ਲੱਗਣ ਲੱਗੇ ਹਨ ਕਿ ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਤੇ ਭੀਮ ਆਰਮੀ ਵਿਚਾਲੇਚੋਣ ਗਠਜੋੜ ਹੋ ਸਕਦਾ ਹੈ। ਸਮਾਜਵਾਦੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਨਾ ਹੋਣ ਤੋਂ ਬਾਅਦ ਕਾਂਗਰਸ ਪਾਰਟੀ ਛੋਟੇ-ਛੋਟੇ ਦਲਾਂ ਨਾਲ ਮਿਲ ਕੇ ਆਪਣੀ ਤਾਕਤ ਵਧਾਉਣ ਲੱਗੀ ਹੋਈ ਹੈ। ਅੱਜ ਪ੍ਰਿਅੰਕਾ ਗਾਂਧੀ ਦੇ ਨਾਲ ਕਾਂਗਰਸਜਨਰਲ ਸਕੱਤਰ ਜਯੋਤੀਰਾਦਿਤਿਆ ਸਿੰਧੀਆ ਵੀ ਚੰਦਰਸ਼ੇਖਰ ਨਾਲ ਮੁਲਾਕਾਤ ਕਰਨ ਮੇਰਠ ਪਹੁੰਚੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ