Welcome to Canadian Punjabi Post
Follow us on

29

March 2024
 
ਪੰਜਾਬ

ਕੋਟਕਪੂਰਾ ਗੋਲੀ ਕਾਂਡ: ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ

March 14, 2019 09:33 AM

ਫ਼ਰੀਦਕੋਟ, 13 ਮਾਰਚ, (ਪੋਸਟ ਬਿਊਰੋ)- ਅਕਾਲੀ-ਭਾਜਪਾ ਸਰਕਾਰ ਦੌਰਾਨ ਬਰਗਾੜੀ ਦੁਆਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਨੇੜੇ ਸ਼ਾਂਤਮਈ ਰੋਸ ਕਰਦੇ ਸਿੱਖਾਂ ਉੱਤੇ ਪੁਲਸ ਗੋਲੀ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਦੋਸ਼ੀ ਨਾਮਜ਼ਦ ਕੀਤੇ ਜਾਣ ਕਾਰਨ ਮਨਤਾਰ ਸਿੰਘ ਬਰਾੜ ਨੇ ਅੱਜ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਪੇਸ਼ ਕਰ ਦਿੱਤੀ ਹੈ। ਉਨ੍ਹਾ ਨੇ ਮੰਗ ਕੀਤੀ ਹੈ ਕਿ ਸਿਟੀ ਪੁਲਿਸ ਕੋਟਕਪੂਰਾ ਵਲੋਂ 7 ਅਗਸਤ 2018 ਨੂੰ ਦਰਜ ਕੀਤੇ ਗਏ ਕੇਸ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਾ ਦਿੱਤੀ ਜਾਵੇ।
ਪਤਾ ਲੱਗਾ ਹੈ ਕਿ ਮਨਤਾਰ ਸਿੰਘ ਬਰਾੜ ਨੇ ਅਪਣੀ ਜ਼ਮਾਨਤ ਅਰਜ਼ੀ ਵਿਚ ਇਹ ਦਾਅਵਾ ਕੀਤਾ ਹੈ ਕਿ ਉਸ ਦਾ ਕੋਟਕਪੂਰਾ ਗੋਲੀ ਕਾਂਡ ਨਾਲ ਕੋਈ ਸਬੰਧ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ 13 ਅਕਤੂਬਰ 2015 ਦੀ ਰਾਤ ਜਿਹੜੀਆਂ 157 ਫ਼ੋਨ ਕਾਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ, ਪੰਜਾਬ ਪੁਲਸ ਦੇ ਮੁਖੀ ਸੁਮੇਧ ਸਿੰਘ ਸੈਣੀ ਅਤੇ ਹੋਰ ਅਫਸਰਾਂ ਨੂੰ ਹੋਈਆਂ ਸਨ, ਉਨ੍ਹਾਂ ਵਿਚ ਉਸ ਦੀਆਂ ਸਿਰਫ਼ ਅੱਠ ਫ਼ੋਨ ਕਾਲਾਂ ਹਨ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਜਾਂਚ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ, ਜਦ ਕਿ ਉਹ ਪਹਿਲਾਂ 9 ਨਵੰਬਰ ਅਤੇ 27 ਫ਼ਰਵਰੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਜਾਂਚ ਦੌਰਾਨ ਪੂਰਾ ਸਹਿਯੋਗ ਦਿਤਾ ਹੋਇਆ ਹੈ। ਸੈਸ਼ਨ ਜੱਜ ਨੇ ਇਸ ਜ਼ਮਾਨਤ ਅਰਜ਼ੀ ਉੱਤੇ ਵਿਸ਼ੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਨੂੰ 19 ਮਾਰਚ ਲਈ ਨੋਟਿਸ ਜਾਰੀ ਕੀਤਾ ਹੈ, ਉਸ ਦਿਨ ਇਸ ਅਰਜ਼ੀ ਉੱਤੇ ਬਹਿਸ ਹੋਣ ਦੀ ਸੰਭਾਵਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ