Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਰਕਾਰ ਦਾ ਨਵਾਂ ਸਟੈਂਡ: ਰਾਫੇਲ ਸੌਦੇ ਦੇ ਦਸਤਾਵੇਜ਼ ਲੀਕ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪਿਆ

March 14, 2019 09:34 AM

* ਸਰਕਾਰ ਕਹਿੰਦੀ: ਜਾਂਚ ਵੀ ਚੱਲ ਰਹੀ ਹੈ

ਨਵੀਂ ਦਿੱਲੀ, 13 ਮਾਰਚ, (ਪੋਸਟ ਬਿਊਰੋ)- ਫਰਾਂਸ ਤੋਂ ਖਰੀਦੇ ਰਾਫੇਲ ਜੰਗੀ ਜਹਾਜ਼ਾਂ ਦੇਕੇਸ ਦੀਰਿਵੀਊ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੁਪਰੀਮ ਕੋਰਟ ਨੂੰ ਅੱਜ ਕੇਂਦਰ ਸਰਕਾਰ ਨੇ ਨਵਾਂ ਬਿਆਨ ਦੇ ਦਿੱਤਾ ਹੈ ਕਿ ਇਸ ਰਿਵੀਊ ਪਟੀਸ਼ਨ ਨਾਲ ਪੇਸ਼ ਕੀਤੇ ਦਸਤਾਵੇਜ਼ ਰੱਖਿਆ ਮੰਤਰਾਲੇ ਤੋਂ ਲੀਕ ਹੋਏ ਸਨ ਅਤੇ ਇਨ੍ਹਾਂ ਦੇ ਲੀਕ ਹੋਣ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ, ਕਿਉਂਕਿ ਇਹ ਦਸਤਾਵੇਜ਼ ਬਹੁਤ ਸੰਵੇਦਨਸ਼ੀਲ ਹਨ। ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਇੱਕ ਸਾਜ਼ਿਸ਼ ਹੇਠ ਇਨ੍ਹਾਂ ਦੀ ਫੋਟੋ ਕਾਪੀ ਕਰਵਾ ਕੇ ਚੋਰੀ ਕੀਤੀ ਗਈ ਹੈ, ਜਿਸ ਦੀ ਲੀਕੇਜ ਨਾਲ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਸਮਰੱਥਾ ਭਾਰਤ ਦੇ ਦੁਸ਼ਮਣਾਂ ਅਤੇ ਵਿਰੋਧੀਆਂ ਤਕ ਪੁੱਜ ਗਈ ਹੈ।
ਇਸ ਸੰਬੰਧ ਵਿੱਚ ਕੇਂਦਰ ਸਰਕਾਰ ਨੇ ਇਹ ਕਿਹਾ ਹੈ ਕਿ ਸੁਪਰੀਮ ਕੋਰਟ ਇਹ ਦਸਤਾਵੇਜ਼ਾ ਰਿਕਾਰਡ ਤੋਂ ਹਟਾ ਕੇ ਇਸ ਰਿਵੀਊ ਪਟੀਸ਼ਨ ਨੂੰਰੱਦ ਕਰ ਦੇਵੇ। ਸਰਕਾਰ ਨੇ ਆਪਣੇ ਜਵਾਬੀ ਐਫੀਡੇਵਿਟ ਵਿੱਚ ਇਹ ਗੱਲ ਵੀਆਖੀ ਹੈ ਕਿ ਸਾਬਕਾ ਕੇਂਦਰੀ ਮੰਤਰੀਆਂ ਅਰੁਣ ਸ਼ੋਰੀ ਅਤੇ ਯਸ਼ਵੰਤ ਸਿਨਹਾ ਤੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂਕੀਤੀ ਗਈ ਰੀਵਿਊ ਪਟੀਸ਼ਨ ਨਾਲ ਰਾਫੇਲ ਦੇ ਜਹਾਜ਼ ਸੌਦੇ ਨਾਲ ਜੁੜੇ ਦਸਤਾਵੇਜ਼ਾਂ ਦੀਆਂ ਕੁਝ ਏਦਾਂ ਦੀਆਂ ਫੋਟੋ ਕਾਪੀਆਂ ਲਾਈਆਂ ਗਈਆਂ ਹਨ, ਜਿਹੜੀਆਂ ਚੋਰੀ ਹੋਣ ਦੇ ਬਾਅਦ ਰੱਖਿਆ ਮੰਤਰਾਲੇ ਨੇ 28 ਫਰਵਰੀ ਨੂੰ ਇਸ ਦੀ ਅੰਦਰੂਨੀ ਜਾਂਚ ਸ਼ੁਰੂ ਕੀਤੀ ਹੋਈ ਹੈ ਤੇਪਤਾ ਲਾਇਆ ਜਾ ਰਿਹਾ ਹੈ ਕਿ ਮੂਲ ਦਸਤਾਵੇਜ਼ਾਂ ਦੀ ਫੋਟੋ ਕਾਪੀ ਕਿਵੇਂ ਅਤੇ ਕਿੱਥੋਂ ਲੀਕ ਹੋਈ ਹੈ।
ਭਾਰਤ ਦੇ ਰੱਖਿਆ ਮੰਤਰਾਲੇ ਦੇ ਸੈਕਟਰੀ ਸੰਜੇ ਮਿੱਤਰਾ ਵੱਲੋਂ ਦਾਇਰ ਐਫੀਡੇਵਿਟ ਦੇ ਮੁਤਾਬਕ ਕੇਂਦਰ ਸਰਕਾਰ ਦੀ ਮਨਜ਼ੂਰੀ, ਆਗਿਆ ਜਾਂ ਸਹਿਮਤੀ ਤੋਂ ਬਿਨਾਂ ਜਿਨ੍ਹਾਂ ਲੋਕਾਂ ਨੇ ਕੋਈ ਸਾਜ਼ਿਸ਼ ਰਚ ਕੇ ਇਨ੍ਹਾਂ ਦਸਤਾਵੇਜ਼ਾਂ ਦੀ ਫੋਟੋ ਕਾਪੀ ਨਾਜਾਇਜ਼ ਤਰੀਕੇ ਨਾਲ ਕਰਵਾਈਹੈ ਅਤੇ ਉਸ ਫੋਟੋ ਕਾਪੀ ਨੂੰ ਰਿਵੀਊ ਪਟੀਸ਼ਨ ਨਾਲ ਜੋੜਿਆ ਜਾਂ ਦੂਜੇ ਕੰਮਾਂਦੇ ਲਈ ਵਰਤਿਆ ਹੈ, ਉਨ੍ਹਾਂ ਨੇ ਸੰਵੇਦਨਸ਼ੀਲ ਅਤੇ ਗੁਪਤ ਦਸਤਾਵੇਜ਼ਾਂ ਦੀ ਚੋਰੀ ਦਾ ਗੁਨਾਹ ਕੀਤਾ ਹੈ, ਜਿਸ ਨਾਲ ਇਸ ਦੇਸ਼ ਦੀ ਪ੍ਰਭੂਸੱਤਾ, ਸੁਰੱਖਿਆ ਤੇ ਦੂਜੇ ਦੇਸ਼ਾਂ ਨਾਲ ਦੋਸਤਾਨਾ ਰਿਸ਼ਤੇ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ। ਕੇਂਦਰ ਦੇ ਐਫੀਡੇਵਿਟ ਵਿੱਚ ਕਿਹਾ ਗਿਆ ਹੈ ਕਿ ਪਟੀਸ਼ਨਰ ਯਸ਼ਵੰਤ ਸਿਨਹਾ, ਅਰੁਣ ਸ਼ੋਰੀ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਸੰਵੇਦਨਸ਼ੀਲ ਸੂਚਨਾਵਾਂ ਲੀਕ ਕਰਨ ਦੇ ਦੋਸ਼ੀ ਬਣਦੇ ਹਨ ਅਤੇ ਨਾਜਾਇਜ਼ ਤਰੀਕੇ ਨਾਲ ਹਾਸਲ ਕੀਤੇ ਦਸਤਾਵੇਜ਼ ਆਪਣੇ ਹਿਸਾਬ ਨਾਲ ਪੇਸ਼ ਕਰ ਰਹੇ ਹਨ। ਉਨ੍ਹਾਂ ਦੀ ਇੱਛਾ ਅੰਦਰੂਨੀ ਤੇ ਕੌਮੀ ਸੁਰੱਖਿਆ ਅਤੇ ਰੱਖਿਆ ਬਾਰੇ ਅਧੂਰੀ ਅਤੇ ਖ਼ਾਸ ਸੂਚਨਾ ਸਾਂਝੀ ਕਰਨਾ ਹੈ ਅਤੇ ਕਾਨੂੰਨ ਹੇਠ ਇਨ੍ਹਾਂ ਦੇ ਖਿਲਾਫ਼ ਵਿਸ਼ੇਸ਼ ਅਧਿਕਾਰ ਦਾ ਕੇਸਬਣ ਸਕਦਾ ਹੈ। ਐਫੀਡੇਵਿਟ ਦੇ ਮੁਤਾਬਕਕੋਰਟ ਦੇ ਪਿਛਲੇ ਸਾਲ 14 ਦਸੰਬਰ ਦੇ ਹੁਕਮ ਵਿਚ ਕੋਈ ਖਾਮੀ ਨਹੀਂ ਸੀ, ਇਸ ਲਈ ਰੀਵਿਊ ਪਟੀਸ਼ਨਾਂ ਰੱਦ ਕੀਤੀਆਂ ਜਾਣ। ਸਰਕਾਰ ਨੇ ਐਫੀਡੇਵਿਟ ਦੇ ਨਾਲ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਵੀ ਲਾਈ ਹੈ, ਜਿਸ ਦੇ ਆਧਾਰ ਉੱਤੇ ਕੋਰਟ ਨੇ ਪਿਛਲੇ ਸਾਲ ਰਾਫੇਲ ਸੌਦੇ ਦੀ ਜਾਂਚ ਦੀ ਮੰਗ ਕਰਦੀਆਂ ਪਟੀਸ਼ਨਾਂ ਨੂੰ ਰੱਦ ਕੀਤਾ ਸੀ।
ਰਾਫੇਲ ਜਹਾਜ਼ ਕੇਸ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਰੀਵਿਊ ਲਈ ਕੀਤੀ ਗਈ ਇਸ ਪਟੀਸ਼ਨ ਉੱਤੇ 6 ਮਾਰਚ ਨੂੰ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਜਦੋਂ ਸੁਣਵਾਈ ਕੀਤੀ ਤਾਂ ਇਸ ਦੌਰਾਨ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਕਿਹਾ ਸੀ ਕਿ ਇਹ ਪਟੀਸ਼ਨ ਚੋਰੀ ਕੀਤੇ ਦਸਤਾਵੇਜ਼ਾਂ ਉੱਤੇ ਆਧਾਰਿਤ ਹੈ। ਉਨ੍ਹਾਂ ਦੇ ਇਹ ਕਹਿਣ ਨਾਲ ਸਿਆਸੀ ਭੂਚਾਲ ਆ ਗਿਆ ਤੇ ਰੱਖਿਆ ਮੰਤਰਾਲੇਤੋਂਏਡੇ ਅਹਿਮ ਦਸਤਾਵੇਜ਼ ਚੋਰੀ ਹੋਣ ਉੱਤੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਨੇਤਾਵਾਂ ਨੇ ਸਵਾਲ ਖੜੇ ਕੀਤੇ ਤੇ ਜਾਂਚ ਦੀ ਮੰਗ ਕੀਤੀ ਸੀ। ਦੋ ਦਿਨ ਪਿੱਛੋਂ ਵੇਣੂਗੋਪਾਲ ਨੇ ਖੁਦ ਹੀ ਦਾਅਵਾ ਕੀਤਾ ਕਿ ਰਾਫੇਲ ਦਸਤਾਵੇਜ਼ ਰੱਖਿਆ ਮੰਤਰਾਲੇ ਤੋਂ ਚੋਰੀ ਨਹੀਂ ਹੋਏ, ਪਟੀਸ਼ਨਰ ਨੇ ਉਨ੍ਹਾਂ ਮੂਲ ਕਾਗ਼ਜ਼ਾਂ ਦੀ ਫੋਟੋ ਕਾਪੀ ਦੀ ਵਰਤੋਂ ਕੀਤੀ ਹੈ, ਜਿਹੜੇ ਗੁਪਤ ਕਿਸਮ ਦੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ