Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸਰਬਜੀਤ ਕੇਸ ਵਿੱਚ ਪਾਕਿਸਤਾਨੀ ਕੋਰਟ ਨੇ ਗਵਾਹ ਤਲਬ ਕੀਤੇ

September 27, 2018 07:51 AM

ਲਾਹੌਰ, 26 ਸਤੰਬਰ (ਪੋਸਟ ਬਿਊਰੋ)- ਭਾਰਤੀ ਨਾਗਰਿਕ ਸਰਬਜੀਤ ਸਿੰਘ ਵਾਲੇ ਕਤਲ ਕੇਸ ਵਿੱਚ ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਰੇ ਗਵਾਹਾਂ ਨੂੰ ਅਗਲੇ ਮਹੀਨੇ ਤਲਬ ਕੀਤਾ ਹੈ।
ਵਰਨਣ ਯੋਗ ਹੈ ਕਿ ਸਰਬਜੀਤ ਪਾਕਿਸਤਾਨ ਦੀ ਜੇਲ ਵਿੱਚ ਬੰਦ ਸੀ ਅਤੇ 2013 ਵਿੱਚ ਜੇਲ ਦੇ ਕੁਝ ਕੈਦੀਆਂ ਨੇ ਉਸ ਦਾ ਕਤਲ ਕਰ ਦਿੱਤਾ ਸੀ। ਮੌਤ ਦੀ ਸਜ਼ਾ ਦੇ 2 ਕੈਦੀਆਂ ਅਮੀਰ ਸਰਫਰਾਜ਼ ਉਰਫ ਤਮਬਾ ਅਤੇ ਮੁਦਸਰ ਨੇ ਲਾਹੌਰ ਦੀ ਕੋਟ ਲਖਪਤ ਜੇਲ `ਚ ਮਈ 2013 ਵਿੱਚ ਸਰਬਜੀਤ (49) `ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਸੀ। ਇਸ ਸੰਬੰਧ ਵਿੱਚ ਲਾਹੌਰ ਦੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਮੁਹੰਮਦ ਮੋਈਨ ਖੋਖਰ ਨੇ ਪ੍ਰੋਸੀਕਿਊਸ਼ਨ ਪੱਖ ਦੇ ਕਿਸੇ ਵੀ ਗਵਾਹ ਦੇ ਆਪਣਾ ਬਿਆਨ ਦਰਜ ਕਰਾਉਣ ਲਈ ਅਦਾਲਤ `ਚ ਪੇਸ਼ ਨਾ ਹੋਣ `ਤੇ ਕੇਸ ਦੀ ਸੁਣਵਾਈ ਦੌਰਾਨ ਨਾਰਾਜ਼ਗੀ ਜਤਾਈ। ਸੁਣਵਾਈ ਪਿੱਛੋਂ ਅਦਾਲਤ ਦੇ ਇਕ ਅਧਿਕਾਰੀ ਨੇ ਕਿਹਾ ਕਿ ਪੰਜ ਅਕਤੂਬਰ ਦੀ ਅਗਲੀ ਸੁਣਵਾਈ ਲਈ ਕੇਸ ਦੇ ਸਾਰੇ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਾਏ ਹਨ। ਉਸ ਨੇ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਇਕ ਗਵਾਹ ਨੇ ਅਦਾਲਤ `ਚ ਕਿਹਾ ਸੀ ਕਿ ਸਰਬਜੀਤ ਨੂੰ ਗੰਭੀਰ ਹਾਲਤ `ਚ ਹਸਪਤਾਲ ਲਿਆਂਦਾ ਗਿਆ ਸੀ। ਉਹ ਸਰਬਜੀਤ ਸਿੰਘ ਦਾ ਬਿਆਨ ਦਰਜ ਕਰਨਾ ਚਾਹੁੰਦਾ ਸੀ, ਪਰ ਡਾਕਟਰਾਂ ਨੇ ਖਰਾਬ ਸਿਹਤ ਕਹਿ ਕੇ ਏਦਾਂ ਕਰਨ ਤੋਂ ਰੋਕ ਦਿੱਤਾ ਸੀ। ਜੱਜ ਨੇ ਪਿਛਲੀ ਸੁਣਵਾਈ ਦੌਰਾਨ ਅਦਾਲਤ ਨਾਲ ਸਹਿਯੋਗ ਨਾ ਕਰਨ ਲਈ ਜੇਲ ਅਧਿਕਾਰੀਆਂ ਨੂੰ ਫਿਟਕਾਰ ਵੀ ਲਾਈ ਸੀ।
ਸੈਸ਼ਨ ਅਦਾਲਤ `ਚ ਸੁਣਵਾਈ ਸ਼ੁਰੂ ਹੋਣ ਤੋਂ ਪਹਿਲਾਂ ਲਾਹੌਰ ਹਾਈ ਕੋਰਟ ਦੇ ਜਸਟਿਸ ਮਜ਼ਹਰ ਅਲੀ ਅਕਬਰ ਨਕਵੀ ਦੀ ਇਕ ਮੈਂਬਰੀ ਜੁਡੀਸ਼ਲ ਕਮੇਟੀ ਨੇ ਸ਼ੁਰੂ ਵਿੱਚ ਸਰਬਜੀਤ ਕਤਲ ਕੇਸ ਦੀ ਜਾਂਚ ਕੀਤੀ ਸੀ। ਨਕਵੀ ਨੇ ਇਸ ਕੇਸ `ਚ ਕਰੀਬ 40 ਗਵਾਹਾਂ ਦੇ ਬਿਆਨ ਦਰਜ ਕੀਤੇ ਤੇ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਸੀ, ਜਿਸ ਦੇ ਤੱਥ ਅਜੇ ਤੱਕ ਜਨਤਕ ਨਹੀਂ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜੁਡੀਸ਼ਲ ਕਮੇਟੀ ਨੇ ਬਿਆਨ ਦਰਜ ਕਰਾਉਣ ਦੇ ਲਈ ਵਿਦੇਸ਼ ਮੰਤਰਾਲੇ ਦੇ ਰਾਹੀਂ ਸਰਬਜੀਤ ਦੇ ਪਰਿਵਾਰ ਨੂੰ ਨੋਟਿਸ ਜਾਰੀ ਕੀਤੇ ਸਨ, ਪਰ ਉਨ੍ਹਾਂ ਨੇ ਬਿਆਨ ਦਰਜ ਨਹੀਂ ਕਰਵਾਏ।
ਦੋ ਦੋਸ਼ੀਆਂ ਤਮਬਾ ਅਤੇ ਮੁਦੱਸਰ ਨੇ ਕਮੇਟੀ ਨੂੰ ਦਿੱਤੇ ਬਿਆਨਾਂ `ਚ ਆਪਣਾ ਗੁਨਾਹ ਕਬੂਲ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੇ ਸਰਬਜੀਤ ਦਾ ਕਤਲ ਕੀਤਾ ਸੀ, ਕਿਉਂਕਿ ਉਹ ਉਸ ਵਲੋਂ ਕੀਤੇ ਬੰਬ ਧਮਾਕਿਆਂ `ਚ ਲੋਕਾਂ ਦੇ ਮਾਰੇ ਗਏ ਲੋਕਾਂ ਦਾ ਬਦਲਾ ਲੈਣਾ ਚਾਹੁੰਦੇ ਸਨ। ਸਰਬਜੀਤ ਨੂੰ 1990 `ਚ ਪਾਕਿਸਤਾਨ ਦੇ ਪੰਜਾਬ ਸੂਬੇ `ਚ ਹੋਏ ਬੰਬ ਧਮਾਕਿਆਂ `ਚ ਸ਼ਾਮਲ ਹੋਣ ਦੇ ਦੋਸ਼ ਹੇਠ ਮੌਤ ਦੀ ਸਜ਼ਾ ਦਿੱਤੀ ਗਈ ਸੀ। ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਹ ਗਲਤ ਪਛਾਣ ਦਾ ਕੇਸ ਸੀ ਤੇ ਸਰਬਜੀਤ ਬਿਨਾਂ ਕਿਸੇ ਗਲਤ ਇਰਾਦੇ ਸਰਹੱਦ ਪਾਰ ਕਰਕੇ ਪਾਕਿਸਤਾਨ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ