Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੈਟਰੋਲ-ਡੀਜ਼ਲ ਉੱਤੇ ਇੱਕੋ ਜਿਹੀ ਵੈਟ ਨੀਤੀ ਲਈ ਛੇ ਰਾਜਾਂ ਦੀ ਸਹਿਮਤੀ ਬਣੀ

September 27, 2018 07:56 AM

ਚੰਡੀਗੜ੍ਹ, 26 ਸਤੰਬਰ (ਪੋਸਟ ਬਿਊਰੋ)- ਪੈਟਰੋਲ ਅਤੇ ਡੀਜ਼ਲ 'ਤੇ ਲੱਗਣ ਵਾਲੇ ਵੈਟ ਦੀਆਂ ਦਰਾਂ ਵਿੱਚ ਇਕਸਾਰਤਾ ਲਈ ਨੀਤੀ ਬਣਾਉਣ ਬਾਰੇ ਛੇ ਰਾਜਾਂ ਦੀ ਸਹਿਮਤੀ ਬਣ ਗਈ ਹੈ। ਇਹ ਸਹਿਮਤੀ ਕੱਲ੍ਹ ਇਨ੍ਹਾਂ ਰਾਜਾਂ ਦੇ ਵਿੱਤ ਮੰਤਰੀਆਂ ਦੀ ਉਸ ਬੈਠਕ ਵਿੱਚ ਬਣੀ, ਜਿਹੜੀ ਵਿਸ਼ੇਸ਼ ਤੌਰ 'ਤੇ ਇਸ ਮੱਦੇ ਬਾਰੇ ਬੁਲਾਈ ਗਈ ਸੀ। ਡੀਜ਼ਲ ਅਤੇ ਪੈਟਰੋਲ ਤੋਂ ਇਲਾਵਾ ਐਕਸਾਈਜ਼ ਅਤੇ ਟਰਾਂਸਪੋਰਟ ਨੀਤੀ 'ਚ ਇਕਸਾਰਤਾ ਲਈ ਵੀ ਇਨ੍ਹਾਂ ਨੇ ਸਹਿਮਤੀ ਜਤਾਈ ਹੈ। ਪੈਟਰੋਲ-ਡੀਜ਼ਲ 'ਤੇ ਵੈਟ ਦੇ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ, ਜੋ 15 ਦਿਨਾਂ 'ਚ ਫੈਸਲਾ ਲਵੇਗੀ।
ਕੱਲ੍ਹ ਚੰਡੀਗੜ੍ਹ ਵਿੱਚ ਛੇ ਰਾਜਾਂ ਦੇ ਵਿੱਤ ਮੰਤਰੀਆਂ ਦੀ ਮੀਟਿੰਗ ਵਿੱਚ ਦਿੱਲੀ ਸਰਕਾਰ ਵੱਲੋਂ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਪੰਜਾਬ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਹਰਿਆਣਾ ਵੱਲੋਂ ਕੈਪਟਨ ਅਭਿਮੰਨਿਊ ਦੇ ਨਾਲ ਉਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਐਕਸਾਈਜ਼ ਅਤੇ ਟੈਕਸੇਸ਼ਨ ਅਧਿਕਾਰੀ ਵੀ ਮੌਜੂਦ ਰਹੇ। ਬੈਠਕ ਵਿੱਚ ਸਾਰੇ ਰਾਜਾਂ ਦੇ ਪ੍ਰਤੀਨਿਧ ਇਸ ਗੱਲ ਦੇ ਹੱਕ ਵਿੱਚ ਸਨ ਕਿ ਰਾਜਾਂ ਵਿੱਚ ਐਕਸਾਈਜ਼ ਨੀਤੀ ਤੇ ਟਰਾਂਸਪੋਰਟ ਪਰਮਿਟ ਅਤੇ ਗੱਡੀਆਂ ਦੀ ਰਜਿਸਟਰੇਸ਼ਨ ਦੇ ਟੈਕਸਾਂ ਵਿੱਚ ਇਕਸਾਰਤਾ ਹੋਣੀ ਚਾਹੀਦੀ ਹੈ।
ਬੈਠਕ ਪਿੱਛੋਂ ਮੀਡੀਆ ਨਾਲ ਗੱਲਬਾਤ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਦੱਸਿਆ ਕਿ ਉੱਤਰ ਭਾਰਤ ਦੇ ਪੰਜ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਤੇਲ ਉਤੇ ਲੱਗਦੇ ਵੈਟ ਵਿੱਚ ਇਕਸਾਰਤਾ ਦੇ ਮਕਸਦ ਨਾਲ ਇਹ ਅਹਿਮ ਬੈਠਕ ਚੰਡੀਗੜ੍ਹ ਵਿੱਚ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ ਜਿਵੇਂ ਮਈ 2015 ਵਿੱਚ ਇਨ੍ਹਾਂ ਰਾਜਾਂ ਨੇ ਆਮ ਸਹਿਮਤੀ ਬਣਾ ਕੇ ਵੈਟ ਦੀਆਂ ਦਰਾਂ ਲਗਭਗ ਬਰਾਬਰ ਕਰ ਕੇ ਆਮ ਜਨਤਾ ਨੂੰ ਰਾਹਤ ਦਿੱਤੀ ਸੀ, ਉਸੇ ਤਰ੍ਹਾਂ ਦੀ ਕੋਸ਼ਿਸ਼ ਫਿਰ ਕੀਤੀ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ