Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਓਨਟਾਰੀਓ ਦੇ ਆਟੀਜ਼ਮ ਪ੍ਰੋਗਰਾਮ ਵਿੱਚ ਤਬਦੀਲੀਆਂ ਕਾਰਨ ਕਈ ਮੁਲਾਜ਼ਮਾਂ ਦੀ ਜਾ ਸਕਦੀ ਹੈ ਨੌਕਰੀ

March 15, 2019 09:03 AM

ਓਨਟਾਰੀਓ, 14 ਮਾਰਚ (ਪੋਸਟ ਬਿਊਰੋ) : ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਆਟੀਜ਼ਮ ਸਬੰਧੀ ਐਲਾਨੇ ਗਏ ਆਪਣੇ ਨਵੇਂ ਫੰਡਿੰਗ ਪ੍ਰੋਗਰਾਮ ਤਹਿਤ ਹੋਣ ਵਾਲੀਆਂ ਤਬਦੀਲੀਆਂ ਕਰਕੇ ਬੈਰੀ ਦਾ ਇੱਕ ਆਟੀਜ਼ਮ ਟਰੀਟਮੈਂਟ ਕਲੀਨਿਕ ਆਪਣੇ ਸਟਾਫ ਵਿੱਚ ਕਟੌਤੀ ਕਰਨ ਦੀ ਤਿਆਰੀ ਕਰ ਰਿਹਾ ਹੈ।
ਆਈਬੀਆਈ ਬਿਹੇਵੀਅਰਲ ਸਰਵਿਸਿਜ਼ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਫੈਸਿਲਿਟੀ ਵੱਲੋਂ ਫਰੰਟਲਾਈਨ ਪਾਰਟ ਟਾਈਮ ਤੇ ਫੁੱਲ ਟਾਈਮ ਮੁਲਾਜ਼ਮਾਂ ਦੀ ਅਗਲੇ ਕੁੱਝ ਮਹੀਨਿਆਂ ਵਿੱਚ ਛਾਂਗੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹਾ ਆਟੀਜ਼ਮ ਪ੍ਰੋਗਰਾਮ ਲਈ ਫੋਰਡ ਸਰਕਾਰ ਵੱਲੋਂ ਘਟਾਏ ਗਏ ਫੰਡਾਂ ਦੀ ਬਦੌਲਤ ਕੀਤਾ ਜਾ ਰਿਹਾ ਹੈ।
ਅਮਾਂਡਾ ਬੇਸਾਰੋਵਿੱਚ ਨੇ ਇੱਕ ਇੰਟਰਵਿਊ ਵਿੱਚ ਆਖਿਆ ਕਿ ਅਸੀਂ ਆਪਣੇ 25 ਤੋਂ 30 ਮੁਲਾਜ਼ਮਾਂ ਦੀ ਛਾਂਗੀ ਕਰਨ ਬਾਰੇ ਸੋਚ ਰਹੇ ਹਾਂ। ਇਹ ਛਾਂਗੀ ਅਪਰੈਲ ਤੇ ਮਈ ਵਿੱਚ ਹੋ ਸਕਦੀ ਹੈ। ਨਵੀਂ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਦੇ ਆਟੀਜ਼ਮ ਪ੍ਰੋਗਰਾਮ ਤਹਿਤ ਆਟੀਜ਼ਮ ਤੋਂ ਪ੍ਰਭਾਵਿਤ ਛੇ ਸਾਲ ਤੱਕ ਦੇ ਬੱਚਿਆਂ ਦੇ ਪਰਿਵਾਰਾਂ ਨੂੰ ਹਰ ਸਾਲ ਵੱਧ ਤੋਂ ਵੱਧ 20,000 ਡਾਲਰ ਤੱਕ ਹਾਸਲ ਹੋ ਸਕਣਗੇ। ਜਦਕਿ ਛੇ ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ 5,000 ਡਾਲਰ ਤੱਕ ਹੀ ਮਿਲਿਆ ਕਰਨਗੇ।
ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ਤਬਦੀਲੀਆਂ ਨਾਲ 18 ਮਹੀਨਿਆਂ ਦੇ ਅੰਦਰ ਅੰਦਰ ਪੂਰੇ ਫੰਡ ਵਾਲੀਆਂ ਸੇਵਾਵਾਂ ਲਈ ਉਡੀਕ ਸੂਚੀ ਖਤਮ ਹੋ ਜਾਵੇਗੀ। ਇਸ ਦੇ ਨਾਲ ਹੀ ਆਟੀਜ਼ਮ ਤੋਂ ਪ੍ਰਭਾਵਿਤ ਸਾਰੇ ਬੱਚਿਆਂ ਨੂੰ ਬਰਾਬਰ ਫੰਡ ਹਾਸਲ ਹੋਇਆ ਕਰਨਗੇ। ਇਸ ਪ੍ਰੋਗਰਾਮ ਵਿੱਚ ਸਰਕਾਰ ਪਹਿਲੀ ਅਪਰੈਲ ਤੋਂ ਤਬਦੀਲੀਆਂ ਕਰਨ ਜਾ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ