Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਦਿੱਤੀ

March 15, 2019 09:23 AM

ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ)- ਹਾਲੇ ਕੁਝ ਮਹੀਨੇ ਪਹਿਲਾਂ ਭਾਰਤ ਦੇ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਨੇ 3 ਰਾਜਾਂ ਵਿੱਚ ਚੋਣ ਜਿੱਤੀ ਸੀ। ਉਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਨ੍ਹਾਂ ਤਿੰਨ ਰਾਜਾਂ ਲਈ ਸਟਾਰ ਪ੍ਰਚਾਰਕ ਸਨ। ਐਤਕੀਂ ਲੋਕ ਸਭਾ ਚੋਣਾਂ ਦੌਰਾਨ ਵੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਨੇ ਸਟਾਰ ਪ੍ਰਚਾਰਕ ਬਣਾ ਲਿਆ ਹੈ। ਇਹ ਗੱਲ ਪੰਜਾਬ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਦੱਸੀ ਹੈ।
ਆਸ਼ਾ ਕੁਮਾਰੀ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਪੂਰੇ ਦੇਸ਼ ਵਿੱਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਇੱਕ ਹਨ। ਉਨ੍ਹਾਂ ਕੋਲ ਲੋਕਾਂ ਨਾਲ ਜੁੜਨ ਦਾ ਸਲੀਕਾ ਹੈ ਤੇ ਪ੍ਰਚਾਰ ਮੁਹਿੰਮ ਚੰਗੀ ਚਲਾਉਂਦੇ ਹਨ। ਪਿਛਲੇ ਸਾਲ ਪੰਜ ਰਾਜਾਂ ਦੇ ਲਈ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਵਿੱਚ ਨਵਜੋਤ ਸਿੱਧੂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਸ ਦੀ ਯੋਗਤਾ ਕਰ ਕੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਫਿਰ ਅੱਗੇ ਲਿਆ ਰਹੀ ਹੈ। ਵਰਨਣ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਵੱਲੋਂ ਕੀਤੇ ਗਏ ਪ੍ਰਚਾਰ ਸਦਕਾ ਕਾਂਗਰਸ ਨੇ ਉਨ੍ਹਾਂ-ਉਨ੍ਹਾਂ ਥਾਵਾਂ ਉਤੇ ਭਾਜਪਾ ਨੂੰ ਕਰਾਰੀ ਹਾਰ ਦਿੱਤੀ, ਜਿੱਥੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚੋਣ ਪ੍ਰਚਾਰ ਕੀਤਾ ਸੀ। ਤਿੰਨ ਰਾਜਾਂ ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਪਾਰਟੀ ਨੇ ਦਿੱਲੀ ਵਿੱਚ ਜਿਹੜੀ ਪ੍ਰੈੱਸ ਕਾਨਫਰੰਸ ਕੀਤੀ ਸੀ, ਉਸ ਵਿੱਚ ਰਾਹੁਲ ਗਾਂਧੀ ਨੇ ਸਿੱਧੂ ਨੂੰ ਆਪਣੇ ਨਾਲ ਬਿਠਾ ਕੇ ਪੂਰਾ ਸਨਮਾਨ ਦਿੱਤਾ ਸੀ ਤੇ ਉਹ ਥਾਂ ਅਜੇ ਵੀ ਕਾਇਮ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ