Welcome to Canadian Punjabi Post
Follow us on

26

May 2019
ਬ੍ਰੈਕਿੰਗ ਖ਼ਬਰਾਂ :
ਮੋਦੀ ਨੇ ਅੱਜ ਬਹੁਮਤ ਹਾਸਿਲ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਨਾਲੋਂ ਚੌਕੀਦਾਰ ਸ਼ਬਦ ਹਟਾ ਦਿੱਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕੀਤਾ ਹੈ। ਇਕ ਵਾਰ ਫਿਰ ਆਈ ਮੋਦੀ ਸਰਕਾਰ ਮੋਦੀ ਦੀ ਜਿੱਤ ਉੱਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕੀਤਾ ਟਵੀਟਪਟਿਆਲਾ ਹਲਕੇ ਤੋਂ ਪਰਨੀਤ ਕੌਰ ਦੀ ਜਿੱਤ, ਰੱਖੜਾ ਦੀ ਹੋਈ ਹਾਰ ਜਲੰਧਰ ਹਲਕੇ ਤੋਂ ਸੰਤੋਖ ਚੌਧਰੀ ਦੀ ਜਿੱਤ, ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਹੋਈ ਹਾਰ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਦੀ 2 ਲੱਖ ਤੋਂ ਵੱਧ ਵੋਟਾਂ ਨਾਲ ਜਿੱਤ, ਘੁਬਾਇਆ ਦੀ ਹੋਈ ਹਾਰ ਬਠਿੰਡਾ ਹਲਕੇ 'ਚੋਂ ਹਰਸਿਮਰਤ ਕੌਰ ਬਾਦਲ ਦੀ ਜਿੱਤ, ਰਾਜਾ ਵੜਿੰਗ ਦੀ ਹਾਰ ਖਡੂਰ ਸਾਹਿਬ ਹਲਕੇ ਤੋਂ ਜਸਬੀਰ ਸਿੰਘ ਡਿੰਪਾ ਦੀ 5365 ਵੋਟਾਂ ਨਾਲ ਜਿੱਤ, ਬੀਬੀ ਜਗੀਰ ਕੌਰ ਦੀ ਹਾਰ
ਭਾਰਤ

ਰਾਜਾਂ ਦੀ ਪੁਲਸ ਦੇ ਮੁਖੀਆਂ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ਨੇ ਨਵੇਂ ਆਦੇਸ਼ ਦਿੱਤੇ

March 15, 2019 09:49 AM

* ਛੇ ਮਹੀਨੇ ਬਕਾਇਆ ਨੌਕਰੀ ਵਾਲੇ ਵੀ ਲੱਗ ਸਕਣਗੇ 

 
 ਨਵੀਂ ਦਿੱਲੀ, 14 ਮਾਰਚ (ਪੋਸਟ ਬਿਊਰੋ)- ਪਿਛਲੇ ਸਾਲ ਪੁਲਸ ਸੁਧਾਰਾਂ ਬਾਰੇ ਦਿੱਤੇ ਆਪਣੇ ਹੁਕਮਾਂ ਬਾਰੇ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਘੱਟੋ-ਘੱਟ ਛੇ ਮਹੀਨੇ ਬਾਕੀ ਬਚੇ ਕਾਰਜਕਾਲ ਵਾਲੇ ਪੁਲਸ ਅਫਸਰਾਂ ਨੂੰ ਵੀ ਕਿਸੇ ਰਾਜ ਵਿੱਚ ਪੁਲਸ ਮੁਖੀ ਦੇ ਅਹੁਦੇ ਲਈ ਵਿਚਾਰਿਆ ਜਾ ਸਕਦਾ ਹੈ।

ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਡੀ ਜੀ ਪੀ ਦੇ ਅਹੁਦੇ ਲਈ ਸਿਫਾਰਸ਼ ਅਤੇ ਨਿਯੁਕਤੀ ਕਰਨ ਵਾਲੇ ਪੈਨਲ ਦਾ ਗਠਨ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਕੀਤੀ ਜਾਵੇ। ਸੁਪਰੀਮ ਕੋਰਟ ਨੇ ਇਹ ਫੈਸਲਾ ਉਤਰ ਪ੍ਰਦੇਸ਼ ਦੇ ਸਾਬਕਾ ਡੀ ਜੀ ਪੀ ਪ੍ਰਕਾਸ਼ ਸਿੰਘ ਵੱਲੋਂ ਕੀਤੀ ਗਈ ਅਪੀਲ 'ਤੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਸੀ ਕਿ ਤਿੰਨ ਜੁਲਾਈ 2018 ਦੇ ਜਿਸ ਨਿਰਦੇਸ਼ ਨਾਲ ਯੂ ਪੀ ਐਸ ਸੀ ਵੱਲੋਂ ਸਿਰਫ ਉਨ੍ਹਾਂ ਅਧਿਕਾਰੀਆਂ ਨੂੰ ਡੀ ਜੀ ਪੀ ਅਹੁਦੇ ਲਈ ਵਿਚਾਰਿਆ ਜਾਵੇ, ਜਿਨ੍ਹਾਂ ਕੋਲ ਦੋ ਸਾਲਾਂ ਦੀ ਸੇਵਾ ਬਚਦੀ ਹੈ, ਦੀ ਰਾਜ ਸਰਕਾਰਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਹ ਸੀਨੀਅਰ ਅਧਿਕਾਰੀਆਂ ਨੂੰ ਡੀ ਜੀ ਪੀ ਵਜੋਂ ਨਿਯੁਕਤ ਕਰਨ ਬਾਰੇ ਅਣਦੇਖੀ ਲਈ ਮੁੱਦਾ ਬਣਦੀ ਹੈ। ਅਦਾਲਤ ਨੇ ਪਿਛਲੇ ਸਾਲ ਜੁਲਾਈ ਵਿੱਚ ਪੁਲਸ ਸੁਧਾਰਾਂ ਬਾਰੇ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਤੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਸੇ ਪੁਲਸ ਅਧਿਕਾਰੀ ਨੂੰ ਐਕਟਿੰਗ ਡੀ ਜੀ ਪੀ ਵਜੋਂ ਨਿਯੁਕਤ ਕਰਨ ਤੋਂ ਰੋਕ ਦਿੱਤਾੱ ਸੀ ਤਾਂ ਕਿ ਇਨ੍ਹਾਂ ਉਚ ਪੱਧਰੀ ਨਿਯੁਕਤੀਆਂ ਵਿੱਚ ਕਿਸੇ ਪੱਖਪਾਤ ਨੂੰ ਰੋਕਿਆ ਜਾ ਸਕੇ। ਸਾਬਕਾ ਡੀ ਜੀ ਪੀ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਬਿਹਾਰ ਦੇ ਡੀ ਜੀ ਪੀ ਦੀ ਮਿਸਾਲ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਅਸਤੀਫਾ ਦੇ ਦਿੱਤਾ ਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੂੰ ਪੁਲਸ ਫੋਰਸ ਵਿੱਚ ਫਿਰ ਸ਼ਾਮਲ ਹੋ ਸਕਣ ਦੀ ਆਗਿਆ ਦੇ ਦਿੱਤੀ ਗਈ ਅਤੇ ਡੀ ਜੀ ਪੀ ਬਣਾ ਦਿੱਤਾ ਗਿਆ ਹੈ।

Have something to say? Post your comment