Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਮਾਮਲਾ ਸ਼ਰਾਬ ਦੀ ਵਰਤੋਂ ਦਾ: ਟਕਸਾਲੀ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਬੀਬੀ ਜਗੀਰ ਕੌਰ ਦੇ ਖਿਲਾਫ ਕਾਰਵਾਈ ਮੰਗੀ

March 15, 2019 10:38 PM

ਚੰਡੀਗੜ੍ਹ, 15 ਮਾਰਚ (ਪੋਸਟ ਬਿਊਰੋ)- ਟਕਸਾਲੀ ਅਕਾਲੀ ਦਲ ਦੇ ਆਗੂਆਂ ਨੇ ਕੱਲ੍ਹ ਇਥੇ ਪੰਜਾਬ ਰਾਜ ਦੇ ਮੁੱਖ ਚੋਣ ਅਧਿਕਾਰੀ ਡਾਕਟਰ ਐੱਸ ਕਰੁਣਾ ਰਾਜੂ ਨੂੰ ਮਿਲ ਕੇ ਸ਼ਿਕਾਇਤ ਕੀਤੀ ਅਤੇ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੀ ਐਲਾਨੀ ਹੋਈ ਉਮੀਦਵਾਰ ਬੀਬੀ ਜਗੀਰ ਕੌਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸੰਬੰਧ ਵਿੱਚ ਟਕਸਾਲੀ ਆਗੂਆਂ ਨੇ ਚੋਣ ਅਧਿਕਾਰੀ ਨੂੰ ਦੱਸਿਆ ਕਿ ਬੀਬੀ ਜਗੀਰ ਕੌਰ ਦੇ ਇੱਕ ਪ੍ਰੋਗਰਾਮ ਦੌਰਾਨ ਸ਼ਰੇਆਮ ਸ਼ਰਾਬ ਵੰਡ ਕੇ ਚੋਣ ਜ਼ਾਬਤੇ ਦਾ ਗੰਭੀਰ ਉਲੰਘਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਕਈ ਲੋਕ ਸਭਾ ਹਲਕਿਆਂ ਵਿੱਚ ਵੀ ਅਕਾਲੀ ਦਲ ਦੇ ਆਗੂ ਤੇ ਸੰਭਾਵੀ ਉਮੀਦਵਾਰ ਚੋਣ ਜ਼ਾਬਤੇ ਦਾ ਉਲੰਘਣਾ ਕਰ ਰਹੇ ਹਨ, ਜਿਨ੍ਹਾਂ ਨੂੰ ਸਖਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ। ਡਾਕਟਰ ਕਰੁਣਾ ਰਾਜੂ ਨੇ ਇਸ ਵਫਦ ਦੀ ਗੱਲ ਸੁਣਨ ਤੋਂ ਬਾਅਦ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਸੰਬੰਧਤ ਧਿਰ ਨੂੰ ਨੋਟਿਸ ਦੇ ਕੇ ਜਵਾਬ ਮੰਗਿਆ ਜਾ ਚੁੱਕਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਨਿਯਮਾਂ ਦਾ ਉਲੰਘਣ ਸਾਬਤ ਹੋਇਆ ਤਾਂ ਕਾਰਵਾਈ ਵੀ ਸਖਤ ਹੋਵੇਗੀ, ਤਾਂ ਕਿ ਉਲੰਘਣਾ ਉੱਤੇ ਰੋਕ ਲਾਈ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ