Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਗਤਕੇ ਦੀ ਕਲਾ ਨੂੰ ਪੇਟੈਂਟ ਕਰਾਏ ਜਾਣ ਤੋਂ ਰੋਸ ਫੈਲਿਆ

March 15, 2019 11:08 PM

ਚੰਡੀਗੜ੍ਹ, 15 ਮਾਰਚ (ਪੋਸਟ ਬਿਊਰੋ)- ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਵਿਸ਼ਵ ਗਤਕਾ ਫੈਡਰੇਸ਼ਨ ਨੇ ਦਿੱਲੀ ਦੀ ਇਕ ਨਿੱਜੀ ਪ੍ਰੋਪਰਾਈਟਰਸ਼ਿੱਪ ਵਾਲੀ ਫਰਮ ਵੱਲੋਂ ਸਿੱਖ ਸ਼ਸਤਰ ਵਿੱਦਿਆ ਅਤੇ ਗਤਕੇ ਦੇ ਨਾਮ ਨੂੰ ਟਰੇਡ ਮਾਰਕ ਕਾਨੂੰਨ ਹੇਠ ਪੇਟੈਂਟ ਕਰਵਾਉਣ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਤਕਾ ਖੇਡ ਸਿੱਖ ਇਤਿਹਾਸ ਅਤੇ ਸਿੱਖ ਵਿਰਾਸਤ ਨਾਲ ਜੁੜੀ ਤੇ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਸਮੁੱਚੀ ਕੌਮ ਦੀ ਮਾਣਮੱਤੀ ਪੁਰਾਤਨ ਖੇਡ ਹੈ ਤੇ ਕੋਈ ਵੀ ਇਸ ਨੂੰ ਰਜਿਸਟਰਡ ਜਾਂ ਪੇਟੈਂਟ ਨਹੀਂ ਕਰਵਾ ਸਕਦਾ।
ਕੱਲ੍ਹ ਏਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਨੈਸ਼ਨਲ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸੈਕਟਰੀ ਤੇਜਿੰਦਰ ਸਿੰਘ ਗਿੱਲ ਤੇ ਵਿਸ਼ਵ ਗਤਕਾ ਫੈਡਰੇਸ਼ਨ ਦੇ ਸੈਕਟਰੀ ਬਲਜੀਤ ਸਿੰਘ ਨੇ ਕਿਹਾ ਕਿ ਭਾਰਤੀ ਕੰਪਨੀ ਕਾਨੂੰਨ ਹੇਠ ਰਜਿਸਟਰਡ ਇਕ ਨਿੱਜੀ ਫਰਮ ਨੇ ਦੋ ਨਾਮ: ਗਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਦੇ ਨਾਵਾਂ ਨੂੰ ਦਿੱਲੀ ਵਿੱਚ ਟਰੇਡ ਮਾਰਕ ਕਾਨੂੰਨ ਹੇਠ ਪੇਟੈਂਟ ਕਰਾਇਆ ਹੈ, ਜੋ ਸਿੱਖ ਧਰਮ ਤੇ ਸਿੱਖ ਇਤਿਹਾਸ ਨਾਲ ਕੋਝਾ ਮਜ਼ਾਕ ਅਤੇ ਸਮੁੱਚੀ ਸਿੱਖ ਕੌਮੀ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ। ਇਸ ਧਾਰਮਿਕ ਮੁੱਦੇ ਉੱਤੇ ਇਸ ਨਿੱਜੀ ਫਰਮ ਨੂੰ ਚਿਤਾਵਨੀ ਦਿੰਦੇ ਹੋਏ ਇਨ੍ਹਾਂ ਸੰਸਥਾਵਾਂ ਨੇ ਗਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਨੂੰ ਟਰੇਡ ਮਾਰਕ ਪੇਟੈਂਟ ਕਰਾਉਣ ਦਾ ਮਕਸਦ ਸਿੱਖ ਵਿਰਾਸਤ ਉੱਤੇ ਕਬਜ਼ਾ ਕਰਨ ਦੀ ਕੋਸਿ਼ਸ਼ ਆਖਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟਰੇਡ ਮਾਰਕ ਕਾਨੂੰਨ ਅਨੁਸਾਰ ਕੋਈ ਨਵੀਂ ਕਾਢ ਜਾਂ ਨਵੀਂ ਤਕਨੀਕ ਤਿਆਰ ਹੋਣ ਉੱਤੇ ਪੇਟੈਂਟ ਕਰਾਇਆ ਜਾ ਸਕਦਾ ਹੈ, ਪਰ ਗੱਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਤਾਂ ਪੁਰਾਤਨ ਗੁਰ ਇਤਿਹਾਸ, ਗੁਰਬਾਣੀ, ਸਿੱਖ ਸੱਭਿਆਚਾਰ, ਧਰਮ ਅਤੇ ਵਿਰਸੇ ਦਾ ਅਟੁੱਟ ਅੰਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਵਿਖੇ ਇਸ ਫਰਮ ਵੱਲੋਂ ਕਰਵਾਈ ਜਾਣ ਵਾਲੀ ‘ਵਰਲਡ ਗੱਤਕਾ ਲੀਗ' ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦਾ ਕੋਈ ਸਬੰਧ ਨਹੀਂ ਤੇ ਨਾ ਇਸ ਗਤਕਾ ਲੀਗ ਨੂੰ ਉਨ੍ਹਾਂ ਨੇ ਕੋਈ ਮਾਨਤਾ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ