Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਮੇਨਕਾ ਗਾਂਧੀ ਨੂੰ ਰੋਕਣ ਲਈ ਰਾਮਬਿਲਾਸ ਸ਼ਰਮਾ ਨੇ ਬ੍ਰਹਮਾਸਤਰ ਚੱਲ ਦਿੱਤਾ

March 18, 2019 09:22 AM

ਚੰਡੀਗੜ੍ਹ, 17 ਮਾਰਚ (ਪੋਸਟ ਬਿਊਰੋ)- ਹਰਿਆਣਾ ਦੇ ਰੋਹਤਕ ਪਿੱਛੋਂ ਸਭ ਤੋਂ ਮਹੱਤਵ ਵਾਲੀ ਸੀਟ ਕਰਨਾਲ ਦੇ ਲਈ ਟਿਕਟ ਦੀ ਦਾਅਵੇਦਾਰੀ ਬਾਰੇ ਭਾਜਪਾ ਵਿੱਚ ਲਗਾਤਾਰ ਅੜਿੱਕਾ ਪੈ ਰਿਹਾ ਹੈ। ਇਥੋਂ ਕੇਂਦਰੀ ਮੰਤਰੀ ਮੇਨਕਾ ਗਾਂਧੀ ਸਮੇਤ ਕਰੀਬ ਅੱਧਾ ਦਰਜਨ ਹੋਰ ਲੋਕਾਂ ਵੱਲੋਂ ਚੋਣ ਲੜਨ ਦੀ ਇੱਛਾ ਦੱਸਣ ਨਾਲ ਹੀ ਹਰਿਆਣਾ ਦੇ ਸਿਖਿਆ ਮੰਤਰੀ ਪ੍ਰੋਫੈਸਰ ਰਾਮਬਿਲਾਸ ਸ਼ਰਮਾ ਨੇ ਦਾਅਵਾ ਠੋਕ ਦਿੱਤੀ ਹੈ।
ਵਰਨਣ ਯੋਗ ਹੈ ਕਿ ਕਰਨਾਲ ਵਿੱਚ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੇ ਚੋਣ ਲੜਨ ਦੀ ਇੱਛਾ ਦੱਸਣ ਉੱਤੇ ਇਹ ਸੀਟ ਚਰਚਾ ਵਿੱਚ ਆ ਗਈ ਅਤੇ ਭਾਜਪਾ ਦਾ ਇੱਕ ਵੱਡਾ ਧੜਾ ਮੇਨਕਾ ਗਾਂਧੀ ਦੀ ਹਰਿਆਣਾ ਵਿੱਚ ਐਂਟਰੀ ਖਿਲਾਫ ਆ ਗਿਆ ਹੈ। ਪ੍ਰੋਫੈਸਰ ਰਾਮਬਿਲਾਸ ਸ਼ਰਮਾ ਦੇ ਕਰਨਾਲ ਸੀਟ ਉੱਤੇ ਦਾਅਵੇ ਨੂੰ ਇਸੇ ਰਣਨੀਤੀ ਦਾ ਇੱਕ ਹਿੱਸਾ ਮੰਨਿਆ ਜਾ ਰਿਹਾ ਹੈ। ਭਾਜਪਾ ਹਾਈ ਕਮਾਨ ਨੇ ਖੁਦ ਪ੍ਰੋਫੈਸਰ ਰਾਮਬਿਲਾਸ ਸ਼ਰਮਾ ਨੂੰ ਕਰਨਾਲ ਲੋਕ ਸਭਾ ਸੀਟ ਤੋਂ ਚੋਣ ਲੜਾਉਣ ਦੇ ਸੰਕੇਤ ਦਿੱਤੇ ਹਨ। ਆਪਣੇ ਇਸ ਦਾਅਵੇ ਨੂੰ ਮਜ਼ਬੂਤੀ ਨਾਲ ਪੇਸ਼ ਕਰਨ ਲਈ ਰਾਮਬਿਲਾਸ ਭਾਜਪਾ ਦੇ ਇੰਚਾਰਜ ਡਾਕਟਰ ਅਨਿਲ ਜੈਨ ਅਤੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮਿਲਣ ਦਾ ਵਕਤ ਮੰਗ ਚੁੱਕੇ ਹਨ। ਰਾਮਬਿਲਾਸ ਸ਼ਰਮਾ ਨੇ ਕਰਨਾਲ ਤੋਂ ਚੋਣ ਲੜਨ ਲਈ ਓਦੋਂ ਦਾਅਵਾ ਪੇਸ਼ ਕੀਤਾ ਹੈ, ਜਦੋਂ ਤਿਨ ਵਾਰ ਪਾਰਲੀਮੈਂਟ ਮੈਂਬਰ ਰਹਿ ਚੁੱਕੇ ਅਰਵਿੰਦ ਸ਼ਰਮਾ ਦੀ ਭਾਜਪਾ ਵਿੱਚ ਫਿਰ ਐਂਟਰੀ ਹੋਈ ਹੈ। ਉਨ੍ਹਾਂ ਨੂੰ ਭਾਜਪਾ ਵਿੱਚ ਲਿਆਉਣ ਵਿੱਚ ਰਾਮਬਿਲਾਸ ਸ਼ਰਮਾ ਦਾ ਵੱਡਾ ਹੱਥ ਰਿਹਾ ਹੈ। ਉਨ੍ਹਾਂ ਨੇ ਇਸ ਤਰੀਕੇ ਨਾਲ ਇੱਕ ਬ੍ਰਹਮ-ਅਸਤਰ ਚੱਲਿਆ ਹੈ। ਅਰਵਿੰਦ ਸ਼ਰਮਾ ਇੱਕ ਵਾਰ ਸੋਨੀਪਤ ਤੋਂ ਆਜ਼ਾਦ ਤੇ ਦੋ ਵਾਰ ਕਰਨਾਲ ਤੋਂ ਕਾਂਗਰਸ ਟਿਕਟ 'ਤੇ ਪਾਰਲੀਮੈਂਟ ਮੈਂਬਰ ਰਹਿ ਚੁੱਕੇ ਹਨ। ਉਹ ਕਰਨਾਲ ਤੋਂ ਹੀ ਲੋਕ ਸਭਾ ਚੋਣਾਂ ਲੜਨਾ ਚਾਹੁੰਦੇ ਹਨ ਤੇ ਇਸੇ ਇੱਛਾ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਹਨ, ਪ੍ਰੰਤੂ ਪਾਰਟੀ ਹਾਈ ਕਮਾਨ ਉਨ੍ਹਾਂ ਨੂੰ ਰੋਹਤਕ ਲੋਕ ਸਭਾ ਸੀਟ 'ਤੇ ਖੜ੍ਹਾ ਕਰ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼